CM ਮਾਨ ਦੇ OSD ਦੇ ਪਿੰਡ ਦੀ ਸਰਪੰਚੀ ਬਾਰੇ ਫ਼ੈਸਲੇ 'ਤੇ ਵੀ ਲੱਗੀ ਰੋਕ

Thursday, Oct 10, 2024 - 12:57 PM (IST)

CM ਮਾਨ ਦੇ OSD ਦੇ ਪਿੰਡ ਦੀ ਸਰਪੰਚੀ ਬਾਰੇ ਫ਼ੈਸਲੇ 'ਤੇ ਵੀ ਲੱਗੀ ਰੋਕ

ਚੰਡੀਗੜ੍ਹ/ਸੰਗਰੂਰ: ਪੰਜਾਬ ਵਿਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣ ਜਾ ਰਹੀਆਂ ਹਨ। ਇਸ ਤੋਂ ਐਨ ਪਹਿਲਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਕਈ ਪਟੀਸ਼ਨਾਂ ਫ਼ਾਈਲ ਹੋਣ ਕਾਰਨ ਹਾਈ ਕੋਰਟ ਨੇ ਉਨ੍ਹਾਂ ਪਿਡਾਂ ਵਿਚ ਪੰਚਾਇਤੀ ਚੋਣਾਂ ਦੀ ਪ੍ਰਕੀਰਿਆ 'ਤੇ ਫ਼ਿਲਹਾਲ ਰੋਕ ਲਗਾ ਦਿੱਤੀ ਹੈ। ਇਸ ਤਹਿਤ ਸੰਗਰੂਰ ਦੇ ਪਿੰਡ ਘਰਾਚੋਂ ਵਿਚ ਸਰਪੰਚ ਚੁਣੇ ਜਾਣ ਦੇ ਫ਼ੈਸਲੇ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਇਸ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਹਿਮ ਟਿੱਪਣੀ ਵੀ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਕਿੱਥੇ-ਕਿੱਥੇ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ? ਪੜ੍ਹੋ ਪੂਰੀ List

ਦਰਅਸਲ, ਸੰਗਰੂਰ ਦੇ ਪਿੰਡ ਘਰਾਚੋਂ ਵਿਚ ਬਾਕੀ ਉਮੀਦਵਾਰਾਂ ਦੇ ਕਾਗਜ਼ ਰੱਦ ਹੋਣ ਮਗਰੋਂ 1 ਹੀ ਉਮੀਦਵਾਰ ਰਹਿ ਗਿਆ ਸੀ, ਜਿਸ ਨੂੰ ਜੇਤੂ ਐਲਾਨ ਦਿੱਤਾ ਗਿਆ ਸੀ। ਦੂਜੀ ਧਿਰ ਵੱਲੋਂ ਇਸ ਮਾਮਲੇ ਵਿਚ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ। ਇਸ ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਸਖ਼ਤ ਟਿੱਪਣੀ ਕੀਤੀ। ਹਾਈ ਕੋਰਟ ਨੇ ਕਿਹਾ ਕਿ ਜੇਕਰ ਕਿਸੇ ਜਗ੍ਹਾ ਉੱਤੇ ਇਕ ਉਮੀਦਵਾਰ ਹੈ ਤਾਂ ਉਹ ਜਿੱਤਿਆ ਹੋਇਆ ਕਿਸ ਤਰ੍ਹਾਂ ਹੈ। ਜਦਕਿ ਲੋਕਾਂ ਕੋਲ ਨੋਟਾ ਦਾ ਅਧਿਕਾਰ ਹੈ। ਲੋਕ ਉਸ ਨੂੰ ਰਿਜੈਕਟ ਕਰ ਸਕਦੇ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਸਿਆਸੀ ਧਮਾਕਾ! ਕਿਸੇ ਵੇਲੇ ਵੀ ਹੋ ਸਕਦੈ ਉਲਟਫ਼ੇਰ

ਸੂਤਰਾਂ ਮੁਤਾਬਕ ਦੂਜੀ ਧਿਰ ਦੇ ਕਾਗਜ਼ ਇਸ ਲਈ ਰੱਦ ਕੀਤੇ ਗਏ ਹਨ, ਕਿਉਂਕਿ ਉਨ੍ਹਾਂ ਵੱਲੋਂ ਸਰਕਾਰੀ ਖਾਲ ਵਿਚ 7 ਕਿੱਲੇ ਦੀ ਲਾਮ ਵਿਚ ਝੋਨਾ ਲਗਾਇਆ ਗਿਆ ਸੀ। ਇਸ ਮਗਰੋਂ ਇਕ ਹੀ ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਿਆ ਸੀ, ਜਿਸ ਨੂੰ ਜੇਤੂ ਐਲਾਨ ਦਿੱਤਾ ਗਿਆ। ਹਾਈ ਕੋਰਟ ਨੇ ਫ਼ਿਲਹਾਲ ਇਸ ਫ਼ੈਸਲੇ 'ਤੇ ਰੋਕ ਲਗਾ ਦਿੱਤੀ ਹੈ। ਇਸ 'ਤੇ ਅਗਲੀ ਸੁਣਵਾਈ 14 ਤਾਰੀਖ਼ ਨੂੰ ਹੋਵੇਗੀ। ਹਾਲਾਂਕਿ ਇੱਥੇ ਪੰਚਾਂ ਦੀ ਚੋਣ 15 ਅਕਤੂਬਰ ਨੂੰ ਹੀ ਹੋਵੇਗੀ। ਦੱਸ ਦਈਏ ਕਿ ਇਹ ਪਿੰਡ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਸੁਖਬੀਰ ਸਿੰਘ ਤੇ ਰਾਜਬੀਰ ਸਿੰਘ ਘੁੰਮਣ ਦਾ ਜੱਦੀ ਪਿੰਡ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News