ਪੰਜਾਬ ’ਚ ਇਕੱਲਿਆਂ ਸਰਕਾਰ ਬਣਾਏਗੀ ਭਾਜਪਾ : ਗਿਆਨ ਚੰਦ ਗੁਪਤਾ

Tuesday, Aug 18, 2026 - 01:28 PM (IST)

ਪੰਜਾਬ ’ਚ ਇਕੱਲਿਆਂ ਸਰਕਾਰ ਬਣਾਏਗੀ ਭਾਜਪਾ : ਗਿਆਨ ਚੰਦ ਗੁਪਤਾ

ਡੇਰਾਬੱਸੀ (ਗੁਰਜੀਤ) : ਹਰਿਆਣਾ ਵਿਧਾਨ ਸਭਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਡੇਰਾਬੱਸੀ ਹਲਕੇ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਰਿਹਾਇਸ਼ ’ਤੇ ਪਹੁੰਚੇ, ਜਿੱਥੇ ਉਨ੍ਹਾਂ ਹਲਕੇ ਦੇ ਵੱਖ-ਵੱਖ ਖੇਤਰਾਂ ਤੋਂ ਆਏ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵਰਕਰਾਂ ਨੂੰ ਸਰਗਰਮ ਹੋਣ ਦਾ ਸੱਦਾ ਦਿੱਤਾ। ਗਿਆਨ ਚੰਦ ਗੁਪਤਾ ਨੇ ਦਾਅਵਾ ਕੀਤਾ ਕਿ ਅਗਲੇ ਸਾਲ ਪੰਜਾਬ 'ਚ ਭਾਜਪਾ ਆਪਣੇ ਦਮ ’ਤੇ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਪਾਰਟੀ ਕਿਸੇ ਹੋਰ ਸਿਆਸੀ ਧਿਰ ਦੇ ਸਹਾਰੇ ਤੋਂ ਬਿਨਾਂ ਇਕੱਲਿਆਂ ਚੋਣ ਮੈਦਾਨ 'ਚ ਉਤਰੇਗੀ ਅਤੇ ਬਹੁਮਤ ਹਾਸਲ ਕਰੇਗੀ।

ਉਨ੍ਹਾਂ ਹਰਿਆਣਾ ਦੀ ਮਿਸਾਲ ਦਿੰਦਿਆਂ ਕਿਹਾ ਕਿ ਉੱਥੇ ਵੀ ਭਾਜਪਾ ਨੇ ਆਪਣੇ ਬਲਬੂਤੇ ਸਰਕਾਰ ਬਣਾਈ ਹੈ ਅਤੇ ਪੰਜਾਬ 'ਚ ਵੀ ਪਾਰਟੀ ਨੂੰ ਇਸੇ ਤਰ੍ਹਾਂ ਦੀ ਸਫ਼ਲਤਾ ਮਿਲੇਗੀ। ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਤੱਕ ਪਹੁੰਚਾਉਣ ਅਤੇ ਜਨਤਾ ਨਾਲ ਸਿੱਧਾ ਸੰਪਰਕ ਵਧਾਉਣ ਲਈ ਕਿਹਾ। ਉਨ੍ਹਾਂ ਬੂਥ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ’ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਕਿਹਾ ਕਿ ਚੋਣਾਂ ਵਿੱਚ ਜਿੱਤ ਲਈ ਮਜ਼ਬੂਤ ਬੂਥ ਟੀਮ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਮੌਕੇ ਜ਼ਿਲ੍ਹਾ ਓ.ਬੀ.ਸੀ. ਮੋਰਚਾ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ, ਮੇਜਰ ਪਰਾਗਪੁਰ, ਪੁਸ਼ਪਿੰਦਰ ਮਹਿਤਾ, ਸਾਨੰਤ ਭਾਰਦਵਾਜ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।


author

Babita

Content Editor

Related News