ਗਿਆਨੀ ਗੁਰਬਚਨ ਸਿੰਘ ਦੀ ਬਡੂੰਗਰ ਨੂੰ ਸਿਆਸੀ ਧਰਨਿਆਂ ''ਚ ਨਾ ਸ਼ਾਮਲ ਹੋਣ ਦੀ ਸਲਾਹ

Tuesday, Jun 13, 2017 - 05:27 PM (IST)

ਗਿਆਨੀ ਗੁਰਬਚਨ ਸਿੰਘ ਦੀ ਬਡੂੰਗਰ ਨੂੰ ਸਿਆਸੀ ਧਰਨਿਆਂ ''ਚ ਨਾ ਸ਼ਾਮਲ ਹੋਣ ਦੀ ਸਲਾਹ

ਅੰਮ੍ਰਿਤਸਰ : 12 ਜੂਨ ਨੂੰ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਖਿਲਾਫ ਦਿੱਤੇ ਧਰਨਿਆਂ ਵਿਚ ਸ਼ਮੂਲੀਅਤ ਕਰਨ ਵਾਲੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿਆਸੀ ਧਰਨਿਆਂ ਵਿਚ ਨਾ ਸ਼ਾਮਲ ਹੋਣ ਦੀ ਸਲਾਹ ਦਿੱਤੀ ਹੈ। ਮੰਗਲਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਤੋਂ ਬਾਅਦ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਨਿੱਜੀ ਰਾਏ ਹੈ ਕਿ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਕਿ ਉਹ ਕਿਸੇ ਵੀ ਸਿਆਸੀ ਧਰਨਿਆਂ ਵਿਚ ਸ਼ਮੂਲੀਅਤ ਨਾ ਕਰਨ।
ਸੂਬੇ ਵਿਚ ਹੋ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀਆਂ ਘਟਨਾਵਾਂ 'ਤੇ ਬੋਲਦੇ ਹੋਏ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਜੇਕਰ ਅੱਗੇ ਤੋਂ ਕਿਸੇ ਵੀ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦੀ ਘਟਨਾ ਵਾਪਰਦੀ ਹੈ ਤਾਂ ਉਥੋਂ ਦੇ ਪ੍ਰਬੰਧਕਾਂ ਖਿਲਾਫ 295 ਏ ਦੀ ਧਾਰਾ ਤਹਿਤ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


Related News