ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਬਡੂੰਗਰ ਦਾ ਜਵਾਬ, ਦਿੱਤੀ ਮੀਰੀ-ਪੀਰੀ ਦੇ ਸਿਧਾਂਤ ਦੀ ਨਸੀਹਤ

Wednesday, Jun 14, 2017 - 07:21 PM (IST)

ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਬਡੂੰਗਰ ਦਾ ਜਵਾਬ, ਦਿੱਤੀ ਮੀਰੀ-ਪੀਰੀ ਦੇ ਸਿਧਾਂਤ ਦੀ ਨਸੀਹਤ

ਪਟਿਆਲਾ : ਕਾਂਗਰਸ ਸਰਕਾਰ ਖਿਲਾਫ ਅਕਾਲੀ ਦਲ ਦੇ ਧਰਨਿਆਂ ਵਿਚ ਸ਼ਮੂਲੀਅਤ ਨਾ ਕਰਨ ਦੀ ਸਲਾਹ ਦੇਣ ਵਾਲੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਬਡੂੰਗਰ ਨੇ ਨਸੀਹਤ ਦਿੱਤੀ ਹੈ। ਬਡੂੰਗਰ ਦਾ ਕਹਿਣਾ ਹੈ ਕਿ ਜੱਥੇਦਾਰ ਹੋਰਾਂ ਨੂੰ ਵੀ ਮੀਰੀ-ਪੀਰੀ ਸਿਧਾਂਤ 'ਤੇ ਚੱਲਦਿਆਂ ਹੋਇਆਂ ਸੰਗਤ ਦੇ ਨਾਲ ਚੱਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਐੱਸ. ਜੀ. ਪੀ. ਸੀ. ਪ੍ਰਧਾਨ ਬਡੂੰਗਰ ਨੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਪਰਮਜੀਤ ਸਿੰਘ ਸਰਨਾ 'ਤੇ ਵੀ ਜਵਾਬੀ ਹਮਲੇ ਕੀਤੇ ਹਨ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਰਪਾਲ ਸਿੰਘ ਬਡੂੰਗਰ ਨੂੰ ਸਿਆਸੀ ਧਰਨਿਆਂ ਵਿਚ ਨਾ ਸ਼ਾਮਲ ਹੋਣ ਦੀ ਸਲਾਹ ਦਿੱਤੀ ਸੀ। ਇਥੇ ਹੀ ਬਸ ਨਹੀਂ ਸਾਬਕਾ ਐੱਸ. ਜੀ. ਪੀ. ਸੀ. ਪ੍ਰਧਾਨ ਅਵਤਾਰ ਸਿੰਘ ਮੱਕੜ ਵਲੋਂ ਵੀ ਇਸ ਮਾਮਲੇ ਦੀ ਨਿੰਦਾ ਕੀਤੀ ਗਈ ਸੀ।


Related News