ਗਿਆਨੀ ਗੁਰਮੁੱਖ ਸਿੰਘ ਨੂੰ ਜਥੇਦਾਰੀ ਤੋਂ ਹਟਾਏ ਜਾਣ ਦੇ ਮਾਮਲੇ ''ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ, ਦਿੱਤਾ ਵੱਡਾ ਬਿਆਨ (ਵੀ

04/23/2017 7:17:08 PM

ਮੁਕਤਸਰ : ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਨੂੰ ਜਥੇਦਾਰੀ ਤੋਂ ਫਾਰਗ ਕੀਤੇ ਜਾਣ ਦੇ ਮਾਮਲੇ ''ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ। ਸ. ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਫੈਸਲਿਆਂ ''ਚ ਉਨ੍ਹਾਂ ਦੀ ਕੋਈ ਦਖਲ ਅੰਦਾਜ਼ੀ ਨਹੀਂ ਹੁੰਦੀ ਹੈ। ਜਿਹੜੇ ਵੀ ਫੈਸਲੇ ਐੱਸ. ਜੀ. ਪੀ. ਸੀ. ਲੈਂਦੀ ਹੈ ਉਹ ਆਪਣੇ ਪੱਧਰ ''ਤੇ ਲਏ ਜਾਂਦੇ ਹਨ।
ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗਿਆਨੀ ਗੁਰਮੁੱਖ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਫਾਰਗ ਕਰਕੇ ਹੈੱਡ ਗ੍ਰੰਥੀ ਹਰਪ੍ਰੀਤ ਸਿੰਘ ਨੂੰ ਨਵਾਂ ਜੱਥੇਦਾਰ ਥਾਪਿਆ ਗਿਆ ਹੈ।


Gurminder Singh

Content Editor

Related News