ਗਿਆਨੀ ਗੁਰਮੁੱਖ ਸਿੰਘ ਦੇ ਪਰਿਵਾਰ ਦੀ ਸੁਖਬੀਰ ਬਾਦਲ ਤੇ ਕਿਰਪਾਲ ਸਿੰਘ ਬਡੂੰਗਰ ਨੂੰ ਚਿਤਾਵਨੀ

Tuesday, Sep 19, 2017 - 01:14 PM (IST)

ਗਿਆਨੀ ਗੁਰਮੁੱਖ ਸਿੰਘ ਦੇ ਪਰਿਵਾਰ ਦੀ ਸੁਖਬੀਰ ਬਾਦਲ ਤੇ ਕਿਰਪਾਲ ਸਿੰਘ ਬਡੂੰਗਰ ਨੂੰ ਚਿਤਾਵਨੀ

ਅੰਮ੍ਰਿਤਸਰ (ਸੁਮਿਤ) : ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਦੇ ਘਰ ਦੀ ਬਿਜਲੀ ਅਤੇ ਪਾਣੀ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ ਹੈ। ਗਿਆਨੀ ਗੁਰਮੁਖ ਸਿੰਘ ਦੀ ਪਤਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਤੀ ਨੂੰ ਸੱਚ ਬੋਲਣ ਦੀ ਸਜ਼ਾ ਮਿਲ ਰਹੀ ਹੈ। ਸੱਚਖੰਡ ਸਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਨੇ ਉਨ੍ਹਾਂ ਨੂੰ ਘਰ ਖਾਲੀ ਕਰਨ ਲਈ ਕਿਹਾ ਸੀ ਜਦੋਂ ਉਨ੍ਹਾਂ ਨੇ ਘਰ ਖਾਲੀ ਨਹੀਂ ਕੀਤਾ ਤਾਂ ਬਿਜਲੀ ਅਤੇ ਪਾਣੀ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ।
ਉਨ੍ਹਾਂ ਦਾ ਕਹਿਣਾ ਹੈ ਕਿ ਭਾਵੇਂ ਗਿਆਨੀ ਗੁਰਮੁੱਖ ਸਿੰਗ ਦਾ ਤਬਾਦਲਾ ਹਰਿਆਣਾ ਦੀ ਜੀਂਦ 'ਚ ਕਰ ਦਿੱਤਾ ਗਿਆ ਹੈ ਪਰ ਕਾਨੂੰਨ ਦੇ ਤਹਿਤ ਉਨ੍ਹਾਂ ਦੇ ਬੇਟੇ ਦੀ ਪ੍ਰੀਖਿਆ ਤਕ ਉਹ ਇਥੇ ਰਹਿ ਸਕਦੇ ਹਨ ਪਰ ਐੱਸ. ਜੀ. ਪੀ. ਸੀ. ਦੀ ਇਸ ਕਾਰਵਾਈ ਨਾਲ ਉਨ੍ਹਾਂ ਨੂੰ 1984 ਦੀ ਯਾਦ ਤਾਜ਼ਾ ਹੋ ਗਈ ਹੈ ਕਿਉਂਕਿ ਜੂਨ 1984 ਤੋਂ ਬਾਅਦ ਪਹਿਲੀ ਵਾਰ ਹਰਿਮੰਦਰ ਸਾਹਿਬ ਕੰਪਲੈਕਸ ਦੀ ਬਿਜਲੀ ਅਤੇ ਪਾਣੀ ਕੱਟ ਦਿੱਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਗਿਆਨੀ ਗੁਰਮੁਖ ਸਿੰਘ ਦੇ ਪਿਤਾ ਦਿਲ ਦੇ ਮਰੀਜ਼ ਹਨ ਅਤੇ ਮਾਤਾ ਨੂੰ ਬ੍ਰੇਨ ਅਟੈਕ ਆ ਚੁੱਕਾ ਹੈ। ਇਸ ਹਾਲਾਤ ਵਿਚ ਜੇਕਰ ਉਨ੍ਹਾਂ ਦੇ ਪਰਿਵਾਰਕ ਮੈਂਬਰ ਦਾ ਨੁਕਸਾਨ ਹੋਇਆ ਤਾਂ ਇਸ ਦੀ ਜ਼ਿੰਮੇਵਾਰੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਐੱਸ. ਜੀ. ਪੀ. ਸੀ. ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਅਤੇ ਮੈਨੇਜਰ ਸੁਲੱਖਣ ਸਿੰਘ ਦੀ ਹੋਵੇਗੀ।


Related News