ਗਿਆਨੀ ਹਰਪ੍ਰੀਤ ਸਿੰਘ ਨੇ ਬਾਬਾ ਛੋਟਾ ਸਿੰਘ ਤੇ ਵੇਦਾਂਤੀ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਪ੍ਰਗਟ

Sunday, May 16, 2021 - 03:06 PM (IST)

ਅੰਮ੍ਰਿਤਸਰ (ਅਨਜਾਣ) - ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗੁਰਦੁਆਰਾ ਬੁੰਗਾ ਲੁਧਿਆਣਾ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਦੇ ਬਾਬਾ ਛੋਟਾ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿ. ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਛੋਟਾ ਸਿੰਘ ਜੀ ਨੇ ਡੇਰੇ ਵਿੱਚ ਰਹਿੰਦਿਆਂ ਮਹਾਨ ਸੇਵਾਵਾਂ ਨਿਭਾਈਆਂ। 

ਪੜ੍ਹੋ ਇਹ ਵੀ ਖਬਰ - ਬਟਾਲਾ ’ਚ ਨਿਹੰਗ ਸਿੰਘਾਂ ਦੀ ਪੁਰਾਣੀ ਰੰਜ਼ਿਸ਼ ਨੇ ਧਾਰਿਆ ਖੂਨੀ ਰੂਪ, ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ (ਤਸਵੀਰਾਂ)

ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਗਿਆਨੀ ਜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਖ-ਵੱਖ ਅਹੁਦਿਆਂ ‘ਤੇ ਰਹਿੰਦਿਆਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਨਿਭਾ ਕੇ ਸਿੱਖ ਕੌਮ ਨੂੰ ਅਗਾਂਹ ਵਧੂ ਸੇਧਾਂ ਪ੍ਰਧਾਨ ਕੀਤੀਆਂ। ਜਿਸ ਨੂੰ ਕੌਮ ਹਮੇਸ਼ਾਂ ਯਾਦ ਰੱਖੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਸਖ਼ਸ਼ੀਅਤਾਂ ਦੇ ਤੁਰ ਜਾਣ ਨਾਲ ਕੌਮ ਨੂੰ ਇਕ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ। ਵਾਹਿਗੁਰੂ ਇਨ੍ਹਾਂ ਦੋਵੇਂ ਸਖ਼ਸ਼ੀਅਤਾਂ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਤੇ ਪ੍ਰੀਵਾਰ ਤੇ ਕੌਮ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

ਪੜ੍ਹੋ ਇਹ ਵੀ ਖਬਰ - ਕੱਪੜੇ ਸੁੱਕਣੇ ਪਾਉਣ ਨੂੰ ਲੈ ਕੇ ਦੋ ਜਨਾਨੀਆਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, 1 ਦੀ ਮੌਤ (ਤਸਵੀਰਾਂ)


rajwinder kaur

Content Editor

Related News