ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਦੇ ਅਕਾਲ ਚਲਾਣੇ ''ਤੇ ਜਥੇਦਾਰ ਵੱਲੋਂ ਦੁੱਖ ਦਾ ਪ੍ਰਗਟਾਵਾ
Wednesday, Sep 16, 2020 - 06:39 PM (IST)
ਤਲਵੰਡੀ ਸਾਬੋ (ਮੁਨੀਸ਼) : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਸ੍ਰੀ ਨਗਰ ਵਾਲਿਆਂ ਦੇ ਅੱਜ ਅਚਾਨਕ ਅਕਾਲ ਚਲਾਣਾ ਕਰ ਜਾਣ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਥੇਦਾਰ ਨੇ ਆਖਿਆ ਕਿ ਭਾਈ ਹਰਨਾਮ ਸਿੰਘ ਦੇ ਅਕਾਲ ਚਲਾਣੇ ਨਾਲ ਸਿੱਖ ਪੰਥ ਨੂੰ ਵੱਡਾ ਘਾਟਾ ਹੋਇਆ ਹੈ। ਇਸ ਦੇ ਨਾਲ ਹੀ ਜਥੇਦਾਰ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਬਾਦਲਾਂ ਨੂੰ ਨਸੀਹਤ
ਦੱਸਣਯੋਗ ਹੈ ਕਿ ਭਾਈ ਹਰਨਾਮ ਸਿੰਘ ਦਾ ਜਨਮ 4 ਦਸੰਬਰ ਨੂੰ 1962 ਨੂੰ ਪੰਜਾਬ ਦੇ ਬਰਨਾਲਾ (ਸੰਗਰੂਰ) ਵਿਖੇ ਹੋਇਆ ਸੀ ਅਤੇ ਉਹ ਇਸ ਵੇਲੇ ਜਲੰਧਰ ਸਥਿਤ ਬਸਤੀਆਂ ਇਲਾਕੇ 'ਚ ਰਹਿ ਰਹੇ ਸਨ। ਉਨ੍ਹਾਂ ਨੇ ਗੁਰਮਤਿ ਸੰਗੀਤ ਡਿਪਲੋਮਾ ਸੰਗੀਤ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਤੋਂ ਹਾਸਲ ਕੀਤਾ ਸੀ। ਉਹ 30 ਸਾਲਾਂ ਤੋਂ ਕੀਰਤਨ ਕਰ ਰਹੇ ਸਨ ਅਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਸਨ। ਉਹ ਅਮਰੀਕਾ, ਕੈਨੇਡਾ, ਨਿਊਜ਼ੀਲੈਂਡ, ਆਸਟ੍ਰੇਲੀਆ, ਫਰਾਂਸ, ਬੈਲਜੀਅਮ, ਨੀਦਰਲੈਂਡ, ਮਾਸਕੋ, ਥਾਈਲੈਂਡ, ਮਲੇਸ਼ੀਆ, ਇੰਡੋਨੇਸ਼ੀਆ, ਹਾਂਗਕਾਂਗ, ਇੰਗਲੈਂਡ, ਪਾਕਿਸਤਾਨ, ਸਿੰਗਾਪੁਰ, ਡੁਬਈ, ਮਸਕਟ, ਨੇਪਾਲ ਅਤੇ ਬੰਗਲਾਦੇਸ਼ ਆਦਿ ਦੇਸ਼ਾਂ 'ਚ ਕੀਰਤਨ ਕਰ ਚੁੱਕੇ ਸਨ।
ਇਹ ਵੀ ਪੜ੍ਹੋ : ਦਿੱਲੀ ਹਾਈਕੋਰਟ ਦਾ ਡੇਰਾ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਝਟਕਾ