ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ''ਚ ਪਾਰਟੀ ਦੀ ਪਹਿਲੀ ਮੀਟਿੰਗ, ਲਏ ਗਏ ਵੱਡੇ ਫ਼ੈਸਲੇ
Thursday, Aug 14, 2025 - 06:10 PM (IST)

ਚੰਡੀਗੜ੍ਹ (ਅੰਕੁਰ) : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਪਲੇਠੀ ਮੀਟਿੰਗ ਚੰਡੀਗੜ੍ਹ ਸਥਿਤ ਬਣੇ ਨਵੇਂ ਪਾਰਟੀ ਦਫਤਰ ਵਿਖੇ ਹੋਈ। ਅੱਜ ਸਵੇਰੇ ਸਭ ਤੋਂ ਪਹਿਲਾਂ ਗੁਰੂ ਸਾਹਿਬ ਦੇ ਓਟ ਆਸਰੇ ਲੈ ਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਅੱਜ ਦੀ ਮੀਟਿੰਗ ਵਿਚ ਜਿੱਥੇ ਪੰਜਾਬ ਦੇ ਤਾਜ਼ਾ ਹਾਲਾਤ 'ਤੇ ਚਰਚਾ ਹੋਈ ਉਥੇ ਹੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਐੱਸਜੀਪੀਸੀ ਚੋਣਾਂ ਨਾ ਕਰਵਾਉਣਾ, ਕਿਸਾਨੀ ਮਸਲੇ ਹੱਲ ਨਾ ਕਰਨਾ, ਉਦਯੋਗਾਂ ਪ੍ਰਤੀ ਸੁਹਿਰਦ ਨਾ ਹੋਣਾ, ਆਰਡੀਐੱਫ ਰੋਕਣਾ, ਸੜਕੀ ਪ੍ਰੋਜੈਕਟਾਂ ਨੂੰ ਰੱਦ ਕਰਨਾ ਅਤੇ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਸਮੇਤ ਕਈ ਅਹਿਮ ਮੁੱਦਿਆਂ ਤੇ ਚਿੰਤਾ ਜ਼ਾਹਿਰ ਕੀਤੀ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਆਹੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
ਇਸ ਦੇ ਨਾਲ ਹੀ ਅੱਜ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜੱਥੇਦਾਰ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਹੇਠ ਅਗਲੇ ਇਕ ਮਹੀਨੇ ਅੰਦਰ ਵਿਜ਼ਨ ਡਾਕੂਮੈਂਟ ਤਿਆਰ ਕਰਨ ਲਈ ਕਮੇਟੀ ਗਠਿਤ ਕਰਨ ਨੂੰ ਮਨਜ਼ੂਰੀ ਦਿੱਤੀ ਗਈ। ਪੰਜਾਬ ਅਤੇ ਪੰਥ ਨਾਲ ਜੁੜੇ ਮੁੱਦਿਆਂ ਅਤੇ ਉਨ੍ਹਾਂ ਦੇ ਹੱਲ ਕਿਸ ਤਰ੍ਹਾਂ ਹੋਣ, ਇਸ ਸਬੰਧਤ ਵਿਜ਼ਨ ਡਾਕੂਮੈਂਟ ਤਿਆਰ ਕੀਤਾ ਜਾਵੇਗਾ। ਇਸ ਲਈ ਕਮੇਟੀ ਪੰਜਾਬ ਦੇ ਸਾਰੇ ਖਿੱਤਿਆਂ ਅਤੇ ਖੇਤਰਾਂ ਤੱਕ ਪਹੁੰਚ ਕਰੇਗੀ। ਇਸ ਦੇ ਨਾਲ ਹੀ ਅੱਜ ਦੀ ਪਲੇਠੀ ਮੀਟਿੰਗ ਵਿਚ ਅਗਾਮੀ ਐੱਸਜੀਪੀਸੀ ਚੋਣਾਂ ਅਤੇ ਪਾਰਟੀ ਨਾਲ ਜੁੜੇ ਹੋਰ ਕਾਨੂੰਨੀ ਅੜਚਨਾਂ ਲਈ ਜਸਟਿਸ ਨਿਰਮਲ ਸਿੰਘ ਦੀ ਡਿਊਟੀ ਲਗਾਈ ਗਈ ਹੈ। ਜਸਟਿਸ ਨਿਰਮਲ ਸਿੰਘ ਆਪਣੀ ਲੀਗਲ ਟੀਮ ਨਾਲ ਜੁੜ ਕੇ ਐੱਸਜੀਪੀਸੀ ਚੋਣਾਂ ਲਈ ਜਾਰੀ ਅਦਾਲਤੀ ਪ੍ਰਕਿਰਿਆ ਨੂੰ ਵੇਖਣਗੇ। ਇਸ ਦੇ ਨਾਲ ਪਾਰਟੀ ਨਾਲ ਸਬੰਧਤ ਹੋਰ ਕਾਨੂੰਨੀ ਅੜਚਨਾਂ ਲਈ ਵੀ ਲੀਗਲ ਸੈੱਲ ਨੂੰ ਵੇਖਣਗੇ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਇਹ ਅਧਿਕਾਰੀ/ਕਰਮਚਾਰੀ ਹੋਣਗੇ ਸਨਮਾਨਤ, ਜਾਰੀ ਹੋਈ ਸੂਚੀ
ਅੱਜ ਦੀ ਮੀਟਿੰਗ ਵਿਚ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਨੇ ਪੰਜਾਬ ਦੀ ਤਰੱਕੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਏ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਦੀ ਅਪੀਲ ਕੀਤੀ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੰਦੇ ਹੋਏ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਅੱਜ ਉਹ ਆਪਣੀ ਮਾਂ ਪਾਰਟੀ ਲਈ ਕੰਮ ਕਰਨ ਲਈ ਅੱਗੇ ਆਉਣ। 20 ਅਗਸਤ ਨੂੰ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਦੀ ਬਰਸੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ : ਪੰਜਾਬ 'ਚ ਬਣੇ ਹਾਲਾਤ ਦਰਮਿਆਨ ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫ਼ੈਸਲਾ
ਮੀਡੀਆ ਵੱਲੋਂ ਪੁੱਛੇ ਸਵਾਲਾਂ 'ਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵੱਖਰਾ ਚੁੱਲ੍ਹਾ ਅਸੀਂ ਨਹੀਂ ਬਲਕਿ ਭਗੌੜਾ ਦਲ ਨੇ ਹੁਕਮਨਾਮਾ ਨਾ ਮੰਨ ਕੇ ਜਾਰੀ ਰੱਖਿਆ। ਭਗੌੜਾ ਦਲ ਨੇ ਭਰਤੀ ਕਮੇਟੀ ਨੂੰ ਮਾਨਤਾ ਨਾ ਦੇ ਕੇ ਆਪਣੇ ਚੁੱਲ੍ਹੇ ਤੇ ਸਿਆਸੀ ਰੋਟੀਆਂ ਸੇਕਣੀਆਂ। ਅੱਜ ਦੀ ਮੀਟਿੰਗ ਵਿਚ ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ ਉਮੈਦਪੁਰੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੁਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਸਰਵਨ ਸਿੰਘ ਫਿਲੌਰ, ਪਰਮਿੰਦਰ ਸਿੰਘ ਢੀਂਡਸਾ, ਬਾਬੂ ਪ੍ਰਕਾਸ਼ ਚੰਦ ਗਰਗ, ਜੱਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਜਸਟਿਸ ਨਿਰਮਲ ਸਿੰਘ, ਦਰਸ਼ਨ ਸਿੰਘ ਸ਼ਿਵਾਲਿਕ, ਰਣਜੀਤ ਸਿੰਘ ਛੱਜਲਵੰਡੀ, ਸੁਖਵਿੰਦਰ ਸਿੰਘ ਔਲਖ, ਅਜੇਪਾਲ ਸਿੰਘ ਮੀਰਾਂਕੋਟ, ਚਰਨਜੀਤ ਸਿੰਘ ਬਰਾੜ, ਬਰਜਿੰਦਰ ਸਿੰਘ ਬਰਾੜ, ਕਰਨ ਸਿੰਘ ਡੀਟੀਓ, ਅਜੇਪਾਲ ਸਿੰਘ ਬਰਾੜ, ਕਰਨੈਲ ਸਿੰਘ ਪੀਮੁਹੰਮਦ, ਤੇਜਿੰਦਰ ਸਿੰਘ ਪੰਨੂ, ਤੇਜਿੰਦਰ ਪਾਲ ਸਿੰਘ ਸੰਧੂ, ਰਣਧੀਰ ਸਿੰਘ ਰੱਖੜਾ ਅਤੇ ਗੁਰਜੀਤ ਸਿੰਘ ਤਲਵੰਡੀ ਹਾਜ਼ਰ ਸਨ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਪੰਜਾਬ ਨੂੰ ਝਟਕਾ, ਇਹ ਵੱਡਾ ਪ੍ਰਾਜੈਕਟ ਕੀਤਾ ਰੱਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e