ਨਿਊਜ਼ੀਲੈਂਡ ''ਚ ਹੋਏ ਨਗਰ ਕਰੀਤਨ ਦੇ ਵਿਰੋਧ ਕਰਨ ''ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

Monday, Dec 22, 2025 - 12:05 PM (IST)

ਨਿਊਜ਼ੀਲੈਂਡ ''ਚ ਹੋਏ ਨਗਰ ਕਰੀਤਨ ਦੇ ਵਿਰੋਧ ਕਰਨ ''ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਅੰਮ੍ਰਿਤਸਰ (ਛੀਨਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਨਿਊਜ਼ੀਲੈਂਡ ’ਚ ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਇਸ ਸੰਬੰਧ ਵਿਚ ਗੱਲਬਾਤ ਕਰਦਿਆਂ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਿਊਜ਼ੀਲੈਂਡ ਵਿਚ ਡੈਸਟੀਨੀ ਚਰਚ ਨਾਲ ਸਬੰਧਤ ਕੁਝ ਲੋਕਾਂ ਨੇ ਸਿੱਖ ਭਾਈਚਾਰੇ ਵੱਲੋਂ ਕੱਢੇ ਜਾ ਰਹੇ ਨਗਰ ਕੀਰਤਨ ਨੂੰ ਰੋਕ ਦਿੱਤਾ ਹੈ। ਇਹ ਵਰਗ ਨਿਊਜ਼ੀਲੈਂਡ ਦੇ ਮਾਓਰੀ ਸਮਾਜ ਦੀ ਅਗਵਾਈ ਨਹੀਂ ਕਰ ਰਿਹਾ, ਸਗੋਂ ਸਿਰਫ਼ ਲੋਕਾਂ ਦੇ ਇਕ ਛੋਟੇ ਸਮੂਹ ਦੀ ਅਗਵਾਈ ਕਰਦਾ ਹੈ। ਇਹ ਲੋਕ ਬਾਹਰੋਂ ਆ ਕੇ ਨਿਊਜ਼ੀਲੈਂਡ ’ਚ ਵਸੇ ਲੋਕਾਂ ਦੀਆਂ ਧਾਰਮਿਕ ਰਸਮਾਂ ਦਾ ਅਕਸਰ ਹੀ ਵਿਰੋਧ ਕਰਦੇ ਰਹਿੰਦੇ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਕਈ ਅਫ਼ਸਰ ਜਾਂਚ ਦੇ ਘੇਰੇ 'ਚ! ਡਿੱਗ ਸਕਦੀ ਹੈ ਗਾਜ

ਉਨ੍ਹਾਂ ਕਿਹਾ ਕਿ ਨਿਉਜੀਲੈਂਡ ਵਰਗੇ ਦੇਸ਼ ਦੂਜੇ ਦੇਸ਼ਾਂ ਨੂੰ ਨੈਤਿਕ ਕਦਰਾਂ-ਕੀਮਤਾਂ ਦਾ ਪਾਠ ਪੜਾ ਰਹੇ ਹਨ, ਅਜਿਹੇ ਦੇਸ਼ਾਂ ਵਿਚ ਅਜਿਹੀਆਂ ਘਟਨਾਵਾਂ ਵਾਪਰਣੀਆਂ ਬੇਹੱਦ ਮੰਦਭਾਗੀਆਂ ਹਨ। ਇਨ੍ਹਾਂ ਘਟਨਾਵਾਂ ਨੂੰ ਰੋਕਿਆ ਜਾਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਇਨਾਂ ਲੋਕਾਂ ਨੇ ਨਿਉਜੀਲੈਂਡ ਵਿਚ ਇਕ ਮੰਦਰ ਦੀ ਉਸਾਰੀ ਦਾ ਡਟਵਾਂ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿਚ ਕਿਸੇ ਵੀ ਧਰਮ ਦੀਆਂ ਧਾਰਮਿਕ ਪ੍ਰਪਰਾਵਾਂ ਨੂੰ ਰੋਕਣਾ ਧਾਰਮਿਕ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ ਨਿਊਜ਼ੀਲੈਂਡ ਸਰਕਾਰ ਨੂੰ ਸਮਾਜ ਵਿੱਚ ਨਫ਼ਰਤੀ ਜ਼ਹਿਰ ਘੋਲਣ ਵਾਲੇ ਅਜਿਹੇ ਸ਼ਰਾਰਤੀ ਅਨਸਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ: ਸਰਕਾਰੀ ਸਕੂਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਅਹਿਮ ਕਦਮ! ਇਨ੍ਹਾਂ ਸਕੂਲਾਂ 'ਚ ਸ਼ੁਰੂ ਕੀਤਾ ਪਾਇਲਟ ਪ੍ਰਾਜੈਕਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News