ਸਿਆਸੀ ਤੇ ਸਿੱਖ ਨੇਤਾਵਾਂ ਨੂੰ ਸ੍ਰੀ ਅਕਾਲ ਤਖਤ ਦੀ ਤਾੜਨਾ (ਵੀਡੀਓ)

Saturday, Oct 12, 2019 - 12:00 PM (IST)

ਲੁਧਿਆਣਾ (ਨਰਿੰਦਰ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸਿਆਸੀ ਅਤੇਧਾਰਮਿਕ ਨੇਤਾਵਾਂ ਵਲੋਂ ਖਿੱਚੋਤਾਣ ਵਾਲੇ ਬਿਆਨਾਂ 'ਤੇ ਸ੍ਰੀ ਅਕਾਲ ਤਖਤ ਸਾਹਿਬ ਨੇ ਸਾਰੀਆਂ ਸਿਆਸੀ ਸਿੱਖ ਜਮਾਤਾਂ ਨੂੰ ਖਾਸ ਤਾਕੀਦ ਕੀਤੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅਜਿਹੀ ਬਿਆਨਬਾਜ਼ੀ ਛੱਡ ਕੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ 'ਤੇ ਧਿਆਨ ਦਿੱਤਾ ਜਾਵੇ। ਉਨ੍ਹਾਂ ਖਾਸ ਕਰਕੇ ਦਿੱਲੀ 'ਚ ਨਗਰ ਕੀਰਤਨ ਨੂੰ ਲੈ ਕੇ ਦੋ ਸਰਨਾ ਤੇ ਸਿਰਸਾ ਧਿਰਾਂ 'ਚ ਛਿੜੇ ਵਿਵਾਦ ਨੂੰ ਖਤਮ ਕਰਨ ਦੀ ਤਾਕੀਦ ਕੀਤੀ ਹੈ।
ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈ ਕੇ ਜਿੱਥੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਸਟੇਜਾਂ ਦਾ ਰੇੜਕਾ ਚੱਲ ਰਿਹਾ ਹੈ, ਉੱਥੇ ਹੀ ਦਿੱਲੀ 'ਚ ਨਨਕਾਣਾ ਸਾਹਿਬ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਰਨਾ ਭਰਾਵਾਂ 'ਚ ਖਿੱਚੋਤਾਣ 'ਤੇ ਬਿਆਨਬਾਜ਼ੀ ਚੱਲ ਰਹੀ ਹੈ, ਜਿਸ 'ਤੇ ਠੱਲ੍ਹ ਪਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਹੁਕਮ ਦਿੱਤੇ ਗਏ ਹਨ।


author

Babita

Content Editor

Related News