''ਗੁਰਦੁਆਰਾ ਮੰਗੂ ਮੱਠ ਤੇ ਡਾਂਗਮਾਰ'' ਸਬੰਧੀ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਮੀਟਿੰਗ
Friday, Dec 20, 2019 - 11:36 AM (IST)

ਅੰਮ੍ਰਿਤਸਰ (ਗੁਰਪ੍ਰੀਤ) : ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉੜੀਸਾ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ ਮੰਗੂ ਮੱਠ ਤੇ ਸਿੱਕਮ ਸਥਿਤ ਗੁਰਦੁਆਰਾ ਡਾਂਗਮਾਰ ਦੇ ਵਿਵਾਦ ਸਬੰਧੀ ਮੀਟਿੰਗ ਕੀਤੀ। ਇਸ ਮੀਟਿੰਗ 'ਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੋਹਾਂ ਗੁਰਦੁਆਰਿਆਂ ਨੂੰ ਲੈ ਕੇ ਦੋਵੇਂ ਪਾਰਟੀਆਂ ਨੂੰ ਬੁਲਾਇਆ ਗਿਆ ਅਤੇ ਦੋਹਾਂ ਦੀ ਗੱਲ ਸੁਣਨ ਤੋਂ ਬਾਅਦ ਇਕ ਜਾਂਚ ਕਮੇਟੀ ਬਣਾਈ ਗਈ ਹੈ, ਜੋ ਆਪਣੀ ਰਿਪੋਰਟ ਸੌਂਪੇਗੀ ਅਤੇ ਇਸ ਤੋਂ ਬਾਅਦ ਅਕਾਲ ਤਖਤ ਆਪਣਾ ਫੈਸਲਾ ਸੁਣਾਵੇਗਾ। ਦੱਸ ਦੇਈਏ ਕਿ ਪਿਛਲੇ ਕਾਫੀ ਸਮੇਂ ਤੋਂ ਮੰਗੂ ਮੱਠ ਦਾ ਜ਼ਮੀਨੀ ਵਿਵਾਦ ਅਤੇ ਡਾਂਗਮਾਰ ਦਾ ਮਾਮਲਾ ਹਾਈਕੋਰਟ 'ਚ ਚੱਲ ਰਿਹਾ ਸੀ। ਇਨ੍ਹਾਂ ਗੁਰਦੁਆਰਿਆਂ ਦੇ ਝਗੜੇ ਨੂੰ ਸੁਲਝਾਉਣ ਲਈ ਰਿਕਾਰਡ ਸਮੇਤ ਦੋਹਾਂ ਪਾਰਟੀਆਂ ਨੂੰ ਅਕਾਲ ਤਖਤ ਸਾਹਿਬ ਵਿਖੇ ਬੁਲਾਇਆ ਗਿਆ ਸੀ।