ਗਿਆਨੀ ਹਰਪ੍ਰੀਤ ਸਿੰਘ ਤੇ ਗਿਆਨੀ ਰਘਬੀਰ ਸਿੰਘ ਗੁਰਦੁਆਰਾ ਨੌਵੀਂ ਪਾਤਸ਼ਾਹੀ ਹੋਏ ਨਤਮਸਤਕ

Monday, Sep 28, 2020 - 01:32 PM (IST)

ਗਿਆਨੀ ਹਰਪ੍ਰੀਤ ਸਿੰਘ ਤੇ ਗਿਆਨੀ ਰਘਬੀਰ ਸਿੰਘ ਗੁਰਦੁਆਰਾ ਨੌਵੀਂ ਪਾਤਸ਼ਾਹੀ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ (ਰਾਕੇਸ਼) : ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਨਤਮਸਤਕ ਹੋਏ। ਸਿੰਘ ਸਾਹਿਬਾਨਾਂ ਵੱਲੋਂ ਸ਼੍ਰੀ ਦਰਬਾਰ ਸਾਹਿਬ, ਤਪ ਅਸਥਾਨ ਸ਼੍ਰੀ ਭੋਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਜਿਥੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ, ਉਥੇ ਨਾਲ ਹੀ ਕੁਝ ਸਮਾਂ ਕੀਰਤਨ ਪ੍ਰਵਾਹ ਦਾ ਵੀ ਆਨੰਦ ਮਾਣਿਆ।

ਇਹ ਵੀ ਪੜ੍ਹੋ : ਗਠਜੋੜ ਤੋੜਨ ਦੇ ਐਲਾਨ ਤੋਂ ਬਾਅਦ ਬਾਜਵਾ ਨੇ ਅਕਾਲੀ ਦਲ ਵੱਲ ਛੱਡੇ ਸਿਆਸੀ ਤੀਰ

ਇਥੇ ਪੁੱਜਣ 'ਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ ਅਤੇ ਮੀਤ ਮੈਨੇਜਰ ਭਾਈ ਮੋਹਨ ਸਿੰਘ ਕੰਗ ਵੱਲੋਂ ਜਥੇਦਾਰ ਸਾਹਿਬਾਨ ਜੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਗਿਆਨੀ ਸਰਬਜੀਤ ਸਿੰਘ ਅੰਮ੍ਰਿਤਸਰ ਵਾਲੇ, ਬਾਬਾ ਸਤਨਾਮ ਸਿੰਘ ਕਾਰ ਸੇਵਾ, ਸੰਤ ਬਾਬਾ ਲਾਭ ਸਿੰਘ ਕਿਲਾ ਅਨੰਦਗੜ੍ਹ ਸਾਹਿਬ, ਬਾਬਾ ਭੋਲਾ ਸਿੰਘ ਜੀ, ਜਥੇਦਾਰ ਸੁਖਵਰਸ਼ ਸਿੰਘ ਪੰਨੂ ਮੈਂਬਰ ਧਰਮ ਪ੍ਰਚਾਰ ਕਮੇਟੀ, ਸਰਬਜੀਤ ਸਿੰਘ ਢੋਟੀਆ ਪ੍ਰਚਾਰਕ, ਭਾਈ ਸੁਖਵਿੰਦਰ ਸਿੰਘ ਬੁਤਾਲਾ, ਹੈੱਡ ਗੰ੍ਰਥੀ ਭਾਈ ਕੇਵਲ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਭਾਰੀ ਇੱਕਠ ਨਾਲ ਕਿਸਾਨ ਅਤੇ ਕਲਾਕਾਰ ਪਹੁੰਚੇ ਬਟਾਲਾ, ਗੂੰਜੇ 'ਜੈ ਜਵਾਨ ਜੈ ਕਿਸਾਨ' ਦੇ ਨਾਅਰੇ (ਵੀਡੀਓ)


author

Anuradha

Content Editor

Related News