ਬੇਅਦਬੀ ਅਤੇ ਸਿੱਖਾਂ ਖ਼ਿਲਾਫ਼ ਸਿਰਜੇ ਜਾ ਰਹੇ ਬਿਰਤਾਂਤ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ

Tuesday, Dec 12, 2023 - 12:18 AM (IST)

ਬੇਅਦਬੀ ਅਤੇ ਸਿੱਖਾਂ ਖ਼ਿਲਾਫ਼ ਸਿਰਜੇ ਜਾ ਰਹੇ ਬਿਰਤਾਂਤ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ

ਅੰਮ੍ਰਿਤਸਰ (ਸਰਬਜੀਤ): ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਵਧੀਆ ਉਪਰਾਲਾ ਕੀਤਾ ਜਾ ਰਿਹਾ ਹੈ, ਪਰ ਜੇਕਰ ਇਸ ਕਾਰਜ ਵਾਸਤੇ ਅਸੀਂ ਸਾਰੇ ਇਕੱਠੇ ਹੋ ਕੇ ਹੰਭਲਾ ਮਾਰੀਏ ਤਾਂ ਇਹ ਮਸਲਾ ਛੇਤੀ ਹੱਲ ਹੋਵੇਗਾ। ਸ੍ਰੀ ਦਰਬਾਰ ਸਾਹਿਬ ਸਥਿਤ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਨ ਪਹੁੰਚੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਟਾਰਗੇਟ ਕਿਲਿੰਗ ਮੰਦਭਾਗਾ ਵਰਤਾਰਾ ਹੈ, ਚਾਹੇ ਉਹ ਰਾਜਸਥਾਨ 'ਚ ਹੋਇਆ, ਦੇਸ਼ 'ਚ ਹੋਵੇ ਭਾਵੇਂ ਵਿਦੇਸ਼ 'ਚ, ਇਸ 'ਤੇ ਠੱਲ ਪੈਣੀ ਚਾਹੀਦੀ ਹੈ। 

ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ NRI ਦਾ ਕਤਲ ਕਰਨ ਵਾਲੇ ਮੁਲਜ਼ਮ ਨੇ ਕੀਤਾ ਸਰੰਡਰ, ਪਤਨੀ ਵੀ ਗ੍ਰਿਫ਼ਤਾਰ

ਸਿੰਘ ਸਾਹਿਬ ਨੇ ਅੱਗੇ ਕਿਹਾ ਕਿ ਭਾਈ ਪਰਮਜੀਤ ਸਿੰਘ ਦੇ ਬੇਟੇ ਨੂੰ ਅਸਥੀਆਂ ਪਰਵਾਹ ਕਰਨ ਲਈ ਰੋਕਿਆ ਜਾ ਰਿਹਾ ਹੈ। ਦੁਨੀਆਂ ਦੇ ਕਿਸੇ ਵੀ ਮੁਲਕ ਦੇ ਕਨੂੰਨ 'ਚ ਅਜਿਹਾ ਨਹੀਂ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਵਤਾਰ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਤੋਂ ਰੋਕਿਆ ਗਿਆ ਅਤੇ ਹੁਣ ਪਰਮਜੀਤ ਸਿੰਘ ਦੀਆਂ ਅਸਥੀਆਂ ਨੂੰ ਰੋਕਿਆ ਜਾ ਰਿਹਾ ਹੈ। ਇਹ ਸਰਾਸਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਸਿੱਖਾਂ ਦੇ ਖ਼ਿਲਾਫ਼ ਇਕ ਬਿਰਤਾਂਤ ਸਿਰਜਿਆ ਜਾ ਰਿਹਾ ਹੈ। ਸਿੱਖਾਂ ਵਰਗਾ ਅਮਨ ਸ਼ਾਂਤੀ ਚਾਹੁਣ ਵਾਲਾ ਕੋਈ ਧਰਮ ਨਹੀਂ ਹੈ। ਪੰਜਾਬ ਵਿਚ ਨਸ਼ਿਆਂ ਦੀ ਭਰਮਾਰ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਜਥੇਦਾਰ ਨੇ ਕਿਹਾ ਕਿ ਇਹ ਦੇਸ਼ ਤੇ ਪੰਜਾਬ ਲਈ ਘਾਤਕ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਬੋਲਦਿਆਂ ਜਥੇਦਾਰ ਨੇ ਕਿਹਾ ਕਿ ਇਕ ਗਿਣੀ ਮਿਥੀ ਸ਼ਾਜਿਸ ਨਾਲ ਬੇਅਦਬੀ ਦੀਆਂ ਘਟਨਾਵਾਂ ਹੋ ਰਹੀਆਂ ਹਨ। ਜੇਕਰ ਬੇਅਦਬੀ ਕਰਨ ਵਾਲਾ ਦੋਸ਼ੀ ਫੜ ਲਿਆ ਜਾਂਦਾ ਹੈ ਤਾਂ ਉਸ ਨੂੰ ਮਾਨਸਿਕ ਰੋਗੀ ਦਸ ਕੇ ਪਲਾ ਝਾੜ ਲਿਆ ਜਾਂਦਾ ਹੈ। ਪਹਿਲਾਂ ਸਿੱਖਾਂ ਦੀ ਮਾਰਿਆਦਾ ਦਾ ਘਾਣ ਕੀਤਾ ਜਾਂਦਾ ਹੈ, ਸਿੱਖਾਂ ਨੂੰ ਉਕਸਾਇਆ ਜਾਂਦਾ ਹੈ ਜੇ ਸਿੱਖ ਤਲਖ ਹੁੰਦੇ ਹਨ ਤਾਂ ਸਿੱਖਾਂ ਨੂੰ ਵੱਖਵਾਦੀ ਤੇ ਅੱਤਵਾਦੀ ਕਿਹਾ ਜਾਂਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News