ਵੱਡੀ ਖ਼ਬਰ : ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਣੇ ਨਵੇਂ ਅਕਾਲੀ ਦਲ ਦੇ ਪ੍ਰਧਾਨ

Monday, Aug 11, 2025 - 06:34 PM (IST)

ਵੱਡੀ ਖ਼ਬਰ : ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਣੇ ਨਵੇਂ ਅਕਾਲੀ ਦਲ ਦੇ ਪ੍ਰਧਾਨ

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਅਕਾਲੀ ਦਲ (ਬਾਗੀ) ਦਾ ਚੋਣ ਇਜਲਾਸ ਅੱਜ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ 'ਚ ਹੋਇਆ, ਜਿੱਥੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ (ਬਾਗੀ ਧੜੇ) ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ। ਬੀਤੇ ਦਿਨ ਤੋਂ ਹੀ ਉਨ੍ਹਾਂ ਦੇ ਨਾਮ ਨੂੰ ਲੈ ਕੇ ਕਿਆਸਆਰੀਆਂ ਲਗਾਈਆਂ ਜਾ ਰਹੀਆਂ ਸਨ, ਜੋ ਅੱਜ ਆਖਿਰਕਾਰ ਹਰਪ੍ਰੀਤ ਸਿੰਘ ਦਾ ਨਾਂ ਨਵੇਂ ਪ੍ਰਧਾਨ ਵੱਜੋਂ ਐਲਾਨ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-ਪੰਜਾਬ ‘ਚ ਅਗਲੇ 5 ਦਿਨਾਂ ਦੀ ਪੜ੍ਹੋ Weather Update, ਜਾਣੋ ਕਿਸ ਤਰ੍ਹਾਂ ਦਾ ਹੋਵੇਗਾ ਮੌਸਮ

ਦੱਸ ਦੇਈਏ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਬੀਬੀ ਸਤਵੰਤ ਕੌਰ ਦੇ ਨਾਂ 'ਤੇ ਵੀ ਮੋਹਰ ਲੱਗੀ ਹੈ। ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੇ ਚੇਅਰਪਰਸਨ ਚੁਣਿਆ ਗਿਆ ਹੈ, ਜਦਕਿ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਹੋਣਗੇ।ਅੰਤਰਰਾਸ਼ਟਰੀ ਇਜਲਾਸ 'ਚ ਪਹੁੰਚੇ ਆਗੂਆਂ ਨੇ ਜਿੱਥੇ ਆਪਣੇ ਆਪਣੇ ਵਿਚਾਰ ਰੱਖੇ ਉੱਥੇ ਹੀ ਬਾਬਾ ਸਰਬਜੋਤ ਸਿੰਘ ਵੱਲੋਂ ਪ੍ਰਧਾਨਗੀ ਲਈ ਗਿਆਨੀ ਹਰਪ੍ਰੀਤ ਸਿੰਘ ਦਾ ਨਾਮ ਪੇਸ਼ ਕੀਤਾ ਗਿਆ ਜਿਸ ਤੇ ਮੋਹਰ ਲਗਾਉਂਦੇ ਹੋਏ ਜੈਕਾਰਿਆਂ ਦੀ ਗੂੰਜ ਵਿੱਚ ਸਭਨਾਂ ਨੇ ਇਸ ਨੂੰ ਪ੍ਰਵਾਨ ਕਰ ਲਿਆ ਹੈ।

ਇਹ ਵੀ ਪੜ੍ਹੋ-PUNJAB: ਲੈਂਡਸਲਾਈਡ ਕਾਰਨ ਹਾਈਵੇ ‘ਤੇ ਡਿੱਗਿਆ ਪੱਥਰ, ਬੱਚਿਆਂ ਨਾਲ ਭਰੀ ਸਕੂਲ ਬੱਸ ਹੋਈ ਹਾਦਸੇ ਦਾ ਸ਼ਿਕਾਰ

ਜ਼ਿਕਰਯੋਗ ਹੈ ਕਿ ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਬਣੀ ਸੱਤ ਮੈਂਬਰੀ ਭਰਤੀ ਕਮੇਟੀ ਦੇ ਪੰਜ ਕਾਰਜਸ਼ੀਲ ਮੈਬਰਾਂ ਨੇ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਸੂਤਰਾਂ ਮੁਤਾਬਕ ਕਮੇਟੀ ਵਿਤ 15 ਲੱਖ ਭਰਤੀ ਹੋਈ। ਇਸ ਤੋਂ ਬਾਅਦ ਡੈਲੀਗੇਟਸ ਚੁਣੇ ਗਏ ਸਨ, ਜਿਨ੍ਹਾਂ ਨੇ ਅੱਜ ਆਪਣੇ ਨਵੇਂ ਪ੍ਰਧਾਨ ਵਜੋਂ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ’ਤੇ ਮੋਹਰ ਲਗਾਈ ਹੈ। ਇਸ ਚੋਣ ਨਾਲ ਸ਼੍ਰੋਮਣੀ ਅਕਾਲੀ ਦਲ (ਬਾਗੀ) ਦੀ ਨਵੀਂ ਲੀਡਰਸ਼ਿਪ ਤੈਅ ਹੋ ਗਈ ਹੈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News