ਕਿਸਾਨੀ ਅੰਦੋਲਨ ਦੌਰਾਨ ਸ਼ੁਭਕਰਨ ਦੀ ਮੌਤ ''ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
Thursday, Feb 22, 2024 - 07:03 PM (IST)
ਅੰਮ੍ਰਿਤਸਰ/ਬਠਿੰਡਾ- ਬੀਤੇ ਦਿਨ ਕਿਸਾਨ ਅੰਦੋਲਨ ਦੌਰਾਨ 21 ਸਾਲਾ ਸ਼ੁਭਕਰਨ ਸਿੰਘ ਦੀ ਮੌਤ 'ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੁਖ ਜਤਾਇਆ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਪ੍ਰਸ਼ਾਸਨ ਇਸ ਤਰ੍ਹਾਂ ਦਾ ਰਵੀਆ ਨਹੀਂ ਕਰਦਾ ਹੁੰਦਾ, ਜਿਸ ਤਰ੍ਹਾਂ ਦਾ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ ਲੋਕ ਸਭਾ ਚੋਣਾਂ 'ਚ ਉਤਾਰਨ ਦੀ ਤਿਆਰੀ ’ਚ ਭਾਜਪਾ!
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੋਵਾਂ ਧਿਰਾਂ ਕਿਸਾਨ ਅਤੇ ਸਰਕਾਰਾਂ ਨੂੰ ਸਮਝਦਾਰੀ ਨਾਲ ਕੰਮ ਲੈਣਾ ਚਾਹੀਦਾ ਹੈ ਅਤੇ ਮੀਟਿੰਗਾਂ ਦਾ ਸਿਲਸਿਲਾ ਬੰਦ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਮੀਟਿੰਗਾਂ 'ਚ ਦਲੀਲਬਾਜ਼ੀ ਨਾਲ ਗੱਲ ਹੋਣੀ ਚਾਹੀਦੀ ਹੈ, ਜੋ ਕਿਸਾਨਾਂ ਦੀਆਂ ਮੰਗਾਂ ਹਨ, ਸਰਕਾਰ ਨੂੰ ਉਸ 'ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਇਸ ਵੇਲੇ ਕੋਈ ਭਾਰਤ ਦਾ ਕਿਸਾਨ ਨਹੀਂ, ਕੋਈ ਪੰਜਾਬ ਦਾ ਕਿਸਾਨ ਨਹੀਂ ਸਗੋਂ ਪੂਰੀ ਦੁਨੀਆ ਦੇ ਕਿਸਾਨ ਇਸ ਸੰਘਰਸ਼ 'ਚ ਸ਼ਾਮਲ ਹਨ ਕਿਉਂਕਿ ਕਿਸਾਨਾਂ ਕੋਲੋਂ ਖੇਤੀ ਤੋਂ ਇਲਾਵਾ ਹੋਰ ਕੋਈ ਬਦਲ ਵੀ ਨਹੀਂ ਹੈ। ਇਸ ਲਈ ਸਰਕਾਰਾਂ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਅੱਤਵਾਦੀ ਪੰਨੂ ਦੇ ਬਿਆਨ 'ਤੇ ਪਾਕਿਸਤਾਨ ਨੇ ਲਾਇਆ ਇਲਜ਼ਾਮ, ਕਿਹਾ- 'ਬਦਨਾਮ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼'
ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿਸਾਨੀ ਸੰਘਰਸ਼ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ, ਜੋ ਕਿ ਬੇਹੱਦ ਦੁਖਦਾਈ ਗੱਲ ਹੈ। ਉਨ੍ਹਾਂ ਕਿਹਾ ਅਜਿਹੇ 'ਚ ਹੋਰ ਘਟਨਾ ਨਾ ਵਾਪਰਣ ਇਸ ਲਈ ਦੋਵਾਂ ਧਿਰਾਂ ਕਿਸਾਨ ਅਤੇ ਸਰਕਾਰਾਂ ਨੂੰ ਸਮਝਦਾਰੀ ਨਾਲ ਕੰਮ ਲੈਣਾ ਚਾਹੀਦਾ ਹੈ ਅਤੇ ਇਸ ਗੱਲ ਦਾ ਵੀ ਧਿਆਨ ਜ਼ਰੂਰ ਰੱਖਣ ਕਿ ਹਿੰਸਕ ਟਕਰਾਅ ਹਮੇਸ਼ਾ ਹੀ ਨੁਕਸਾਨਦਾਈ ਹੁੰਦਾ ਹੈ।
ਇਹ ਵੀ ਪੜ੍ਹੋ : ਕੰਮ ਤੋਂ ਪਰਤ ਰਹੇ ਮਾਮੇ-ਭਾਣਜੇ ਨਾਲ ਵਾਪਰੀ ਅਣਹੋਣੀ, ਸਕਾਰਪਿਓ ਦੀ ਲਪੇਟ 'ਚ ਆਉਣ ਕਾਰਨ ਦੋਵਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8