ਗਿਆਨੀ ਹਰਪ੍ਰੀਤ ਸਿੰਘ ਬਣ ਸਕਦੇ ਹਨ ਅਕਾਲੀ ਦਲ (ਬਾਗੀ) ਦੇ ਨਵੇਂ ਪ੍ਰਧਾਨ

Sunday, Aug 10, 2025 - 02:49 PM (IST)

ਗਿਆਨੀ ਹਰਪ੍ਰੀਤ ਸਿੰਘ ਬਣ ਸਕਦੇ ਹਨ ਅਕਾਲੀ ਦਲ (ਬਾਗੀ) ਦੇ ਨਵੇਂ ਪ੍ਰਧਾਨ

ਅੰਮ੍ਰਿਤਸਰ- ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ (ਬਾਗੀ ਧੜੇ) ਦੇ ਨਵੇਂ ਪ੍ਰਧਾਨ ਬਣ ਸਕਦੇ ਹਨ। ਸੂਤਰਾਂ ਅਨੁਸਾਰ, ਸੀਨੀਅਰ ਆਗੂਆਂ ਨੇ ਸ਼ਨਿਵਾਰ ਨੂੰ ਉਨ੍ਹਾਂ ਨੂੰ ਪ੍ਰਧਾਨ ਅਹੁਦਾ ਸੰਭਾਲਣ ਲਈ ਮਨਾ ਲਿਆ ਹੈ ਅਤੇ ਕੱਲ੍ਹ ਭਰਤੀ ਕਮੇਟੀ ਦੀ ਮੀਟਿੰਗ 'ਚ ਇਸ ਬਾਰੇ ਅੰਤਿਮ ਫੈਸਲਾ ਹੋ ਸਕਦਾ ਹੈ। ਕਮੇਟੀ ਦੇ ਮੈਂਬਰਾਂ ਵਿਚ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ’ਤੇ ਪੂਰੀ ਸਹਿਮਤੀ ਬਣ ਚੁੱਕੀ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ ਮਾਲਕ ਨੂੰ ਗੋਲੀਆਂ ਨਾਲ ਭੁੰਨਿਆ

ਹਾਲਾਂਕਿ, ਦੋ ਦਿਨ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਸਪੱਸ਼ਟ ਕੀਤਾ ਸੀ ਕਿ ਉਨ੍ਹਾਂ ਦੀ ਥਾਂ ਬੀਬੀ ਸਤਵੰਤ ਕੌਰ ਨੂੰ ਪ੍ਰਧਾਨ ਬਣਾਇਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਸ਼ਨੀਵਾਰ ਤੇ ਐਤਵਾਰ ਨਹੀਂ ਹੋਵੇਗੀ ਸਰਕਾਰੀ ਛੁੱਟੀ, ਖੁੱਲ੍ਹੇ ਰਹਿਣਗੇ ਦਫ਼ਤਰ

ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਕੱਲ੍ਹ ਆਪਣੇ ਇੰਟਰਨੈੱਟ ਮੀਡੀਆ ਅਕਾਊਂਟ ’ਤੇ ਪ੍ਰਧਾਨਗੀ ਲੈਣ ਤੋਂ ਪਿੱਛੇ ਹਟਣ ਦੀ ਗੱਲ ਕਹੀ ਸੀ। ਪਾਰਟੀ ਦੇ ਪ੍ਰਧਾਨ ਅਹੁਦੇ ਲਈ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਬੀਬੀ ਸਤਵੰਤ ਕੌਰ ਵੀ ਕਤਾਰ ਵਿਚ ਹਨ। ਗਿਆਨੀ ਹਰਪ੍ਰੀਤ ਨੇ ਆਖਿਆ ਸੀ ਕਿ ਉਹ ਪ੍ਰਧਾਨ ਅਹੁਦੇ ਦੀ ਦੌੜ ਵਿਚ ਸ਼ਾਮਲ ਨਹੀਂ ਹੋਣਾ ਚਾਹੁੰਦੇ ਕਿਉਂਕਿ ਭਿੰਡਰਾਂਵਾਲੇ ਦੇ ਸਾਥੀ ਅਮਰੀਕ ਸਿੰਘ ਦੀ ਪੁੱਤਰੀ ਸਤਵੰਤ ਕੌਰ ਵੀ ਦੌੜ ਵਿਚ ਹੈ। ਉਹ ਉਨ੍ਹਾਂ ਦਾ ਆਦਰ ਕਰਦੇ ਹਨ, ਇਸ ਲਈ ਉਹ ਪਿੱਛੇ ਹਟ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News