ਜੰਮੂ-ਕਸ਼ਮੀਰ ਹਾਈ ਕੋਰਟ ਦੇ ਫ਼ੈਸਲੇ ’ਤੇ ਗਿਆਨੀ ਹਰਪ੍ਰੀਤ ਸਿੰਘ ਨੇ ਜਤਾਇਆ ਇਤਰਾਜ਼

Friday, Jan 19, 2024 - 12:42 PM (IST)

ਜੰਮੂ-ਕਸ਼ਮੀਰ ਹਾਈ ਕੋਰਟ ਦੇ ਫ਼ੈਸਲੇ ’ਤੇ ਗਿਆਨੀ ਹਰਪ੍ਰੀਤ ਸਿੰਘ ਨੇ ਜਤਾਇਆ ਇਤਰਾਜ਼

ਅੰਮ੍ਰਿਤਸਰ (ਸਰਬਜੀਤ)- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਜੰਮੂ ਅਤੇ ਕਸ਼ਮੀਰ ਹਾਈ ਕੋਰਟ ਵੱਲੋਂ ਸਿੱਖ ਦੇ ਨਾਂ ਪਿੱਛੇ ‘ਸਿੰਘ’ ਜਾਂ ‘ਕੌਰ’ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫ਼ੈਸਲੇ ਉੱਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਦੀ ਪਰਿਭਾਸ਼ਾ ਦੁਨੀਆਵੀ ਅਦਾਲਤਾਂ ਦੇ ਅਧੀਨ ਨਹੀਂ ਹੈ ਸਗੋਂ ਇਹ ਗੁਰੂ ਦੀ ਬਖ਼ਸ਼ੀ ਰਹਿਣੀ ’ਤੇ ਆਧਾਰਿਤ ਹੈ। ਇਸ ਪਿੱਛੇ ਸਿੱਖਾਂ ਦਾ ਸ਼ਾਨਾਮੱਤਾ ਇਤਿਹਾਸ, ਸਿਧਾਂਤ ਅਤੇ ਪਰੰਪਰਾਵਾਂ ਹਨ। ਉਨ੍ਹਾਂ ਕਿਹਾ ਕਿ ਸਿੱਖ ਦਾ ਨਾਂ ਸਿੰਘ ਜਾਂ ਕੌਰ ਤੋਂ ਬਿਨਾਂ ਕਿਆਸ ਹੀ ਨਹੀਂ ਕੀਤਾ ਜਾ ਸਕਦਾ, ਇਸ ਲਈ ਜੰਮੂ-ਕਸ਼ਮੀਰ ਹਾਈ ਕੋਰਟ ਦੀ ਟਿੱਪਣੀ ਸਿੱਧੇ ਤੌਰ ’ਤੇ ਸਿੱਖ ਕਦਰਾਂ-ਕੀਮਤਾਂ ਅਤੇ ਸਿੱਖ ਰਹਿਣੀ ਦੇ ਬਿਲਕੁਲ ਵਿਰੁੱਧ ਹੈ।

ਇਹ ਵੀ ਪੜ੍ਹੋ :ਧੁੰਦ ਦੇ ਚੱਲਦਿਆਂ ਵਾਪਰਿਆ ਇਕ ਹੋਰ ਹਾਦਸਾ, ਪੰਜਾਬ ਰੋਡਵੇਜ਼ ਬੱਸ ਨਹਿਰ 'ਚ ਪਲਟੀ (ਵੀਡੀਓ)

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਭਾਵੇਂ ਜੰਮੂ-ਕਸ਼ਮੀਰ ਹਾਈਕੋਰਟ ਦਾ ਫ਼ੈਸਲਾ ਉੱਥੋਂ ਦੇ ਅਖਨੂਰ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਹੈ ਪਰ ਇਸ ਨੇ ਸਿੱਖ ਸਿਧਾਂਤਾਂ ਅਤੇ ਰਵਾਇਤਾਂ ਦੇ ਉਲੰਘਣ ਦੇ ਨਾਲ-ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੀ ਸੱਟ ਮਾਰੀ ਹੈ। ਕਿਸੇ ਵੀ ਅਦਾਲਤ ਨੂੰ ਸਿੱਖਾਂ ਦੇ ਧਾਰਮਿਕ ਮਰਿਆਦਾ ਨਾਲ ਜੁੜੇ ਮਾਮਲੇ ’ਤੇ ਅਜਿਹੀ ਟਿੱਪਣੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਅਜਿਹੇ ਮਾਮਲਿਆਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਸੁਝਾਅ ਅਤੇ ਰਾਏ ਲਾਜ਼ਮੀ ਤੌਰ ’ਤੇ ਲੈਣੀ ਚਾਹੀਦੀ ਹੈ। ਜੇਕਰ ਅਜਿਹੇ ਮਨਮਰਜ਼ੀ ਦੇ ਫ਼ੈਸਲੇ ਲਏ ਜਾਣ ਲੱਗੇ ਤਾਂ ਧਰਮਾਂ ਦੀਆਂ ਮੁੱਲਵਾਨ ਕਦਰਾਂ ਕੀਮਤਾਂ ਅਤੇ ਮੌਲਿਕ ਮਰਿਯਾਦਾ ਕਾਇਮ ਨਹੀਂ ਰਹਿ ਸਕੇਗੀ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੰਮੂ ਕਸ਼ਮੀਰ ਹਾਈ ਕੋਰਟ ਦੇ ਫ਼ੈਸਲੇ ਬਾਰੇ ਸ਼੍ਰੋਮਣੀ ਕਮੇਟੀ ਕਾਨੂੰਨੀ ਮਾਹਰਾਂ ਪਾਸੋਂ ਘੋਖ ਕਰਵਾ ਕੇ ਯੋਗ ਕਾਰਵਾਈ ਕਰੇਗੀ।

ਇਹ ਵੀ ਪੜ੍ਹੋ : ਨਸ਼ੇ ਨੇ ਬੁਝਾਇਆ ਘਰ ਦਾ ਚਿਰਾਗ, 20 ਸਾਲਾਂ ਦੇ ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News