ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਕੇਵਲ ਅਫ਼ਵਾਹ : ਪ੍ਰੋ. ਚੰਦੂਮਾਜਰਾ
Tuesday, Dec 23, 2025 - 03:49 PM (IST)
ਫ਼ਤਹਿਗੜ੍ਹ ਸਾਹਿਬ (ਜਗਦੇਵ): ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਜਗਤ ਮਾਤਾ ਗੁਜਰ ਕੌਰ ਜੀ ਦੀ ਅਦੂਤੀ ਤੇ ਲਸਾਨੀ ਸ਼ਹਾਦਤ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸਾਲਾਨਾ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਅੱਜ ਫਤਹਿਗੜ੍ਹ ਸਾਹਿਬ ਤੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ।
ਇਸ ਮੌਕੇ ਬੋਲਦਿਆਂ ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਦੀ ਕੁਰਬਾਨੀ ਦੀ ਮਿਸਾਲ ਦੁਨੀਆਂ ਦੇ ਕਿਤੇ ਵੀ ਕੋਨੇ ’ਚ ਨਹੀਂ ਮਿਲਦੀ ਤੇ ਜਿਨ੍ਹਾਂ ਮਹਾਨ ਸ਼ਹੀਦਾਂ ਨੂੰ ਦੇਸ਼ ਦੇ ਕੋਨੇ ਕੋਨੇ ਤੋਂ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਪ੍ਰੋਫੈਸਰ ਚੰਦੂਮਾਜਰਾ ਨੇ ਸਪਸ਼ਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਜਾਣ ਵਾਲੇ ਅਸਤੀਫੇ ਨੂੰ ਕੇਵਲ ਮੀਡੀਆ ਵੱਲੋਂ ਹੀ ਪ੍ਰਾਜੈਕਟ ਕੀਤਾ ਜਾ ਰਿਹਾ ਹੈ ਜਦੋਂ ਕਿ ਇਸ ’ਚ ਕੋਈ ਸੱਚਾਈ ਨਹੀਂ ਹੈ ਤੇ ਕੇਵਲ ਇਸ ਮਾਮਲੇ ਨੂੰ ਲੈ ਕੇ ਅਫਵਾਹਾਂ ਹੀ ਫੈਲਾਈਆਂ ਜਾ ਰਹੀਆਂ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਸੀਨੀਅਰ ਅਕਾਲੀ ਆਗੂ ਰਣਵੀਰ ਸਿੰਘ ਪੂਣੀਆਂ, ਜਿਲਾ ਪ੍ਰਧਾਨ ਮਨਦੀਪ ਸਿੰਘ ਤਰਖਾਣਮਾਜਰਾ, ਦਰਬਾਰ ਸਿੰਘ ਰੰਧਾਵਾ, ਸੁਰਿੰਦਰ ਸਿੰਘ ਸੁਹਾਗਹੇੜੀ, ਗੁਰਦੇਵ ਸਿੰਘ ਹੈਪੀ ਵਿਰਕ, ਹਰਮੇਸ਼ ਸਿੰਘ ਰੰਘੇੜਾ, ਕਮਲਜੀਤ ਸਿੰਘ ਕਮਾਵੜੀ, ਰੁਪਿੰਦਰ ਸਿੰਘ ਰੂਪੀ ਬਹਿਲੋਲਪੁਰ, ਗੁਰ ਪ੍ਰਤਾਪ ਸਿੰਘ, ਕਸ਼ਮੀਰਾ ਸਿੰਘ ਬਿਲਾਸਪੁਰ, ਗੁਰਦੀਪ ਸਿੰਘ ਘੁੰਮਣ ਅਤੇ ਹੋਰ ਅਕਾਲੀ ਦਲ ਦੇ ਆਗੂ ਸਾਹਿਬਾਨ ਵੀ ਹਾਜ਼ਰ ਸਨ।
ਮੇਰਾ ਅਕਾਲੀ ਦਲ (ਪੁਨਰ ਸੁਰਜੀਤ) ਦੇ ਕਿਸੇ ਵੀ ਨੇਤਾ ਨਾਲ ਕੋਈ ਮਤਭੇਦ ਨਹੀਂ : ਇਆਲੀ
ਲੁਧਿਆਣਾ (ਮੁੱਲਾਂਪੁਰੀ)- ਮਾਲਵੇ ’ਚੋਂ ਇਕਲੌਤੇ ਅਕਾਲੀ ਵਿਧਾਇਕ, ਜਿਨ੍ਹਾਂ ਨੇ ਪੰਥਕ ਸੋਚ ਕਾਰਨ ਹਲਕਾ ਦਾਖਾ ਵਿਚ ਜੋ ਸੰਮਤੀ ਚੋਣਾਂ ਵਿਚ ਡੰਕੇ ਦੀ ਚੋਟ ’ਤੇ 25 ’ਚੋਂ 17 ਸੀਟਾਂ ਅਤੇ 3 ਜ਼ਿਲਾ ਪ੍ਰੀਸ਼ਦ ਜਿੱਤ ਕੇ ਇਤਿਹਾਸ ਰਚਿਆ ਹੈ, ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਦਾ ਅਕਾਲੀ ਦਲ (ਪੁਨਰ ਸੁਰਜੀਤ) ਦੇ ਕਿਸੇ ਵੀ ਨੇਤਾ ਨਾਲ ਕੋਈ ਮਤਭੇਦ ਨਹੀਂ। ਇਹ ਸਿਰਫ ਮੀਡੀਆ ਦੀ ਉਪਜ ਹੈ।
