ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ''ਚ ਸੰਗਤ ਦਾ ਇਕੱਠ, ਅਕਾਲੀ ਦਲ ਨੇ ਚੁੱਕੇ ਸਵਾਲ
Sunday, Dec 22, 2024 - 06:11 PM (IST)
ਸ੍ਰੀ ਮੁਕਤਸਰ ਸਾਹਿਬ (ਵੈੱਬ ਡੈਸਕ): ਗਿਆਨੀ ਹਰਪ੍ਰੀਤ ਸਿੰਘ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦਾ ਚਾਰਜ ਕੁਝ ਦਿਨਾਂ ਲਈ ਵਾਪਸ ਲਏ ਜਾਣ ਮਗਰੋਂ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਇਕੱਤਰਤਾ ਕੀਤੀ ਗਈ। ਇਹ ਇਕੱਤਰਤਾ ਸ੍ਰੀ ਮੁਕਤਸਰ ਸਾਹਿਬ ਭਾਈ ਮਹਾ ਸਿੰਘ ਦੀਵਾਨ ਹਾਲ ਵਿਖੇ ਕੀਤੀ ਗਈ। ਇਸ ਇਕੱਤਰਤਾ 'ਚ ਪੁੱਜੀਆਂ ਸ਼ਖ਼ਸੀਅਤਾਂ ਵੱਲੋਂ ਗਿਆਨੀ ਹਰਪ੍ਰੀਤ ਸਿੰਘ 'ਤੇ ਲੱਗੇ ਇਲਜ਼ਾਮਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਦਿਖੇਗਾ ਅਨੋਖਾ ਨਜ਼ਾਰਾ, ਕਾਂਗਰਸ-ਭਾਜਪਾ ਗੱਠਜੋੜ ਦੀ ਬਣੇਗੀ 'ਸਰਕਾਰ'!
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਇਸ ਇਕੱਤਰਤਾ 'ਤੇ ਸਵਾਲ ਚੁੱਕੇ ਹਨ। ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੰਵਲਜੀਤ ਸਿੰਘ ਰੋਜ਼ੀ ਬਰਕੰਦੀ ਨੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੰਦਰਵਾੜੇ ਵਿਚ ਅਜਿਹੀ ਇਕੱਤਰਤਾ ਕੀਤੇ ਜਾਣ ਨੂੰ ਗਲਤ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ਵਿਚ ਬੁਲਾਰਿਆਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਗੋਲ਼ੀ ਵੱਜ ਹੀ ਜਾਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਅਜਿਹੇ ਇਨਸਾਨਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਕੌਮ ਦਾ ਲੀਡਰ ਇਕ ਰਾਤ ਵਿਚ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਤੇ ਨਾਰਾਇਣ ਸਿੰਘ ਚੌੜਾ ਦੀਆਂ ਕਈ ਮੀਟਿੰਗਾਂ ਵੀ ਹੋਈਆਂ ਸਨ ਤੇ ਉਹ ਆਉਣ ਵਾਲੇ ਦਿਨਾਂ ਵਿਚ ਇਸ ਬਾਰੇ ਖੁੱਲ੍ਹ ਕੇ ਦੱਸਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8