ਪੰਜਾਬ ਦੀ ਖੇਤਰੀ ਸਿਆਸਤ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
Saturday, Oct 18, 2025 - 12:02 PM (IST)

ਬੇਗੋਵਾਲ (ਰਜਿੰਦਰ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਲੋਕ ਹਿੱਤ ਲਈ ਕਾਰਜ ਕਰਦੀ ਖੇਤਰੀ ਸਿਆਸਤ ਨੂੰ ਜ਼ਿੰਦਾ ਕਰਨਾ ਸਾਡੀ ਸਭ ਤੋਂ ਵੱਡੀ ਜ਼ਰੂਰਤ ਹੈ। ਜਿਹੜੀ ਡੂੰਘੀ ਜ਼ਮੀਨ ਅੰਦਰ ਦਫ਼ਨਾ ਦਿੱਤੀ ਗਈ ਹੈ, ਜੇ ਅਸੀਂ ਉਹ ਨੂੰ ਮੁੜ ਬਾਹਰ ਨਾ ਕੱਢ ਸਕੇ ਤਾਂ ਸਾਡੀਆਂ ਨਸਲਾਂ ਦਾ ਕਦੇ ਭਲਾ ਨਹੀਂ ਹੋਵੇਗਾ।
ਗਿਆਨੀ ਹਰਪ੍ਰੀਤ ਸਿੰਘ ਬੇਗੋਵਾਲ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਜੀ ਦੇ 143ਵੇਂ ਜਨਮ ਦਿਹਾੜੇ ਮੌਕੇ ਆਯੋਜਿਤ ਕੀਤੇ ਮਹਾਨ ਗੁਰਮਤਿ ਸਮਾਗਮ ਮੌਕੇ ਸੰਗਤਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੰਗਤਾਂ ਨੂੰ ਸੰਤ ਬਾਬਾ ਪ੍ਰੇਮ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆ ਅਤੇ ਕਿਹਾ ਕਿ ਸੰਤਾਂ ਨੇ ਧਾਰਮਿਕ ਅਤੇ ਰਾਜਨੀਤਕ ਖੇਤਰ ਵਿਚ ਵਿਚਰਦਿਆਂ ਪੰਥ ਅਤੇ ਪੰਜਾਬ ਦੀ ਅਥਾਹ ਸੇਵਾ ਕੀਤੀ।
ਇਹ ਵੀ ਪੜ੍ਹੋ: DIG ਭੁੱਲਰ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼, 14 ਦਿਨਾਂ ਲਈ ਭੇਜਿਆ ਗਿਆ ਜੁਡੀਸ਼ੀਅਲ ਰਿਮਾਂਡ 'ਤੇ
ਅਸਥਾਨ ਦੀ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆ ਦਿੱਤੀਆ ਅਤੇ ਦੱਸਿਆ ਕਿ ਸੰਤਾਂ ਨੇ 1882 ਤੋਂ 1950 ਤੱਕ ਬਹੁਤ ਵੱਡੀ ਸੇਵਾ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਮਰਿਆਦਾ ਅਨੁਸਾਰ ਜਿੱਥੇ ਘਰ-ਘਰ ਜਾ ਕੇ ਖੰਡੇ ਬਾਟੇ ਦੀ ਪਾਹੁਲ ਪਹੁੰਚਾਉਣ ਲਈ ਉਪਰਾਲੇ ਕੀਤੇ, ਉੱਥੇ ਹੀ ਵਿੱਦਿਆ ਦੇ ਪ੍ਰਸਾਰ ਲਈ ਸਕੂਲ ਵੀ ਖੋਲ੍ਹੇ।
ਉਨ੍ਹਾਂ ਦੱਸਿਆ ਕਿ ਸੰਤ ਪ੍ਰੇਮ ਸਿੰਘ ਜੀ 1926 ਤੋਂ ਲੈ ਕੇ ਲਗਾਤਾਰ 6 ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ। ਇਸ ਤੋਂ ਪਹਿਲਾਂ ਸਵੇਰੇ ਸਮਾਗਮ ਦੀ ਆਰੰਭਤਾ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥੇ, ਢਾਡੀ ਜਥੇ ਅਤੇ ਕਥਾਵਾਚਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।
ਇਹ ਵੀ ਪੜ੍ਹੋ: Punjab:ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਸੋਹਣਾ-ਸੁਨੱਖਾ ਪੁੱਤ, 2 ਭੈਣਾਂ ਦੇ ਇਕਲੌਤੇ ਭਰਾ ਦੀ ਪੁਰਤਗਾਲ 'ਚ ਮੌਤ
ਸਮਾਗਮ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ ਨੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਗੁਰਪ੍ਰਤਾਪ ਸਿੰਘ ਵਡਾਲਾ, ਸਰਵਣ ਸਿੰਘ ਫਿਲੌਰ ਸਾਬਕਾ ਕੈਬਨਿਟ ਮੰਤਰੀ , ਸੁੱਚਾ ਸਿੰਘ ਛੋਟੇਪੁਰ, ਸੁਰਿੰਦਰ ਸਿੰਘ ਭੂਲੇਵਾਲ ਰਾਠਾਂ, ਮਨਜੀਤ ਸਿੰਘ ਦਸੂਹਾ, ਪਰਮਜੀਤ ਸਿੰਘ ਰਾਏਪੁਰ ਸ਼੍ਰੋਮਣੀ ਕਮੇਟੀ ਮੈਂਬਰ, ਮਹਿੰਦਰ ਸਿੰਘ ਹੁਸੈਨਪੁਰ ਮੈਂਬਰ ਸ਼੍ਰੋਮਣੀ ਕਮੇਟੀ, ਪ੍ਰੀਤਮ ਸਿੰਘ ਰੋਪੜ,ਸਿੱਖ ਕੌਮ ਦੇ ਪ੍ਰਚਾਰਕ ਭਗਵਾਨ ਸਿੰਘ ਜੌਹਲ ਅਤੇ ਹੋਰਨਾਂ ਸਖ਼ਸ਼ੀਅਤਾ ਦਾ ਸਨਮਾਨ ਕੀਤਾ। ਇਸ ਮੌਕੇ ਪ੍ਰੋ. ਜਸਵੰਤ ਸਿੰਘ ਮੁਰੱਬੀਆ, ਰਜਿੰਦਰ ਸਿੰਘ ਲਾਡੀ ਸਾਬਕਾ ਪ੍ਰਧਾਨ ਬੇਗੋਵਾਲ, ਲਖਵਿੰਦਰ ਸਿੰਘ ਵਿਜੋਲਾ ਸਾਬਕਾ ਚੇਅਰਮੈਨ, ਵਿਕਰਮਜੀਤ ਸਿੰਘ ਵਿੱਕੀ, ਡੀ. ਐੱਸ. ਪੀ. ਮਹਿੰਦਰ ਸਿੰਘ, ਜੋਗਿੰਦਰ ਸਿੰਘ ਅਜੈਬ,ਮਲਕੀਤ ਸਿੰਘ ਠੁਣੀਆ, ਸੇਵਾ ਸਿੰਘ ਭਦਾਸ, ਅਮਰੀਕ ਸਿੰਘ ਪੀ.ਏ., ਰਾਜਨ ਸਿੰਘ ਹਬੀਬਵਾਲ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਹੋ ਰਿਹੈ ਬਦਲਾਅ! ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਜਾਣੋ 21 ਤਾਰੀਖ਼ ਤੱਕ Weather ਅਪਡੇਟ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8