ਫ਼ਾਰਗ ਕੀਤੇ ਜਾਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਵੱਡਾ ਬਿਆਨ (ਵੀਡੀਓ)

Thursday, Dec 19, 2024 - 04:19 PM (IST)

ਫ਼ਾਰਗ ਕੀਤੇ ਜਾਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਵੱਡਾ ਬਿਆਨ (ਵੀਡੀਓ)

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੀ ਅੰਤਰਿੰਗ ਕਮੇਟੀ ਦੀ ਬੈਠਕ ਦੌਰਾਨ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਕੁੱਝ ਦਿਨਾਂ ਲਈ ਚਾਰਜ ਵਾਪਸ ਲੈ ਲਿਆ ਗਿਆ ਹੈ। ਐੱਸ. ਜੀ. ਪੀ. ਸੀ. ਦੇ ਇਸ ਫ਼ੈਸਲੇ ਬਾਰੇ ਬੋਲਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਮੈਨੂੰ ਪਹਿਲਾਂ ਹੀ ਜਾਣਕਾਰੀ ਸੀ ਕਿ ਅਜਿਹਾ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਮੈਂ ਹੈਰਾਨ ਹਾਂ ਕਿ ਜਿਸ ਧੜੇ ਨੇ ਮੇਰੇ 'ਤੇ ਇਲਜ਼ਾਮ ਲਾਏ, ਉਹ ਹੀ ਪੜਤਾਲ ਕਰ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ! ਨਵੇਂ ਸਾਲ ਤੋਂ ਪਹਿਲਾਂ ਜਾਰੀ ਹੋਏ ਹੁਕਮ

ਉਨ੍ਹਾਂ ਕਿਹਾ ਕਿ ਮੈਨੂੰ ਕਿਸੇ ਤਰ੍ਹਾਂ ਦੀ ਕੋਈ ਚਿੰਤਾ ਨਹੀਂ ਹੈ ਪਰ ਮੈਂ ਧਰਮ ਅਤੇ ਬਾਣੀ ਦਾ ਖੁੱਲ੍ਹ ਕੇ ਪ੍ਰਚਾਰ ਕਰਾਂਗਾ ਅਤੇ ਬੇਬਾਕੀ ਨਾਲ ਗੱਲ ਕਰਾਂਗਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਂ ਪੰਥ ਲਈ ਖੜ੍ਹਾਂਗਾ, ਪੰਥ ਲਈ ਲੜਾਂਗਾ ਅਤੇ ਪੰਥ ਲਈ ਮਰ ਵੀ ਜਾਵਾਂਗਾ, ਮੈਨੂੰ ਕੋਈ ਗਮ ਨਹੀਂ ਹੈ। ਉਨ੍ਹਾਂ ਕਿਹਾ ਕਿ ਮੇਰੇ 'ਤੇ ਜਿਹੜੇ ਦੋਸ਼ ਲੱਗੇ ਹਨ, ਮੈਂ ਉਨ੍ਹਾਂ ਦਾ ਸਪੱਸ਼ਟੀਕਰਨ ਦੇ ਚੁੱਕਾ ਹਾਂ। ਮੈਨੂੰ ਇੰਨੀ ਜ਼ਰੂਰ ਖ਼ੁਸ਼ੀ ਹੈ ਕਿ ਮੇਰੀ ਪੰਥ ਨਾਲ ਬਣੀ ਹੈ ਅਤੇ ਬਣੀ ਰਹੇ। ਬਾਕੀ ਮੈਂ ਕਿਸੇ ਤੋਂ ਕੁੱਝ ਨਹੀਂ ਲੈਣਾ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੀਆਂ ਬੀਬੀਆਂ ਦੇਣ ਧਿਆਨ, ਆਈ ਜ਼ਰੂਰੀ ਖ਼ਬਰ

ਮੇਰੀ ਸੰਗਤ ਨਾਲ ਅਤੇ ਪੰਥ ਨਾਲ ਸਾਂਝ ਰਹੇ ਅਤੇ ਇਹ ਕਦੇ ਟੁੱਟਣੀ ਨਹੀਂ ਚਾਹੀਦੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਹੁਦੇ ਆਉਂਦੇ ਹਨ ਅਤੇ ਜਾਂਦੇ ਹਨ, ਕੋਈ ਫ਼ਰਕ ਨਹੀਂ ਪੈਂਦਾ। ਉਨ੍ਹਾਂ ਨੇ ਕਿਹਾ ਕਿ ਮੈਂ ਕੋਈ ਪਹਿਲਾ ਜੱਥੇਦਾਰ ਨਹੀਂ ਹਾਂ, ਜਿਸ ਨੂੰ ਜ਼ਲੀਲ ਕੀਤਾ ਗਿਆ ਹੈ, ਸਗੋਂ ਸ੍ਰੀ ਅਨੰਦਪੁਰ ਸਾਹਿਬ ਦੇ ਜੱਥੇਦਾਰ ਨੂੰ ਵੀ ਇਸੇ ਤਰ੍ਹਾਂ ਫ਼ਾਰਗ ਕੀਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News