ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਮਨਜ਼ੂਰ ਕੀਤਾ ਤਾਂ ਸਾਰੇ ਦਿਆਂਗੇ ਅਸਤੀਫਾ : ਜਥੇਦਾਰ ਰਘਬੀਰ ਸਿੰਘ

Thursday, Oct 17, 2024 - 05:28 AM (IST)

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਮਨਜ਼ੂਰ ਕੀਤਾ ਤਾਂ ਸਾਰੇ ਦਿਆਂਗੇ ਅਸਤੀਫਾ : ਜਥੇਦਾਰ ਰਘਬੀਰ ਸਿੰਘ

ਜਲੰਧਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਐੱਸਜੀਪੀਸੀ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕੀਤਾ ਜਾਵੇ। ਦੇਰ ਸ਼ਾਮ ਜਾਰੀ ਕੀਤੇ ਵੀਡੀਓ ਸੰਦੇਸ਼ ਰਾਹੀਂ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਜੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਸਵਿਕਾਰ ਕਰ ਲਿਆ ਜਾਂਦਾ ਹੈ ਤਾਂ ਅਸੀ ਸਾਰੇ ਵੀ ਅਸਤੀਫਾ ਦੇ ਦਿਆਂਗੇ। ਇਸ ਦੇ ਨਾਲ ਹੀ ਵਲਟੋਹਾ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਤਖਤਾਂ ਦੇ ਜਥੇਦਾਰਾਂ ਦੀਆਂ ਧੀਆਂ ਭੈਣਾਂ ਬਾਰੇ ਜੋ ਬਿਆਨ ਦਿੰਦਾ ਹੈ ਉਹ ਸਿੱਖ ਨਹੀਂ ਹੋ ਸਕਦਾ ਹੈ। 

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਦੇ ਨਾਲ ਹੀ ਵਲਟੋਹਾ ਬਾਰੇ ਬੋਲਦਿਆਂ ਕਿਹਾ ਕਿ ਤਖਤਾਂ ਦੇ ਜਥੇਦਾਰਾਂ ਦੀਆਂ ਧੀਆਂ ਭੈਣਾਂ ਬਾਰੇ ਜੋ ਬਿਆਨ ਦਿੰਦਾ ਹੈ ਉਹ ਸਿੱਖ ਨਹੀਂ ਹੋ ਸਕਦਾ ਹੈ।

ਤੁਹਾਨੂੰ ਦੱਸ ਦਈਏ ਕਿ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਕਿਉਂਕਿ ਗਿਆਨੀ ਹਰਪ੍ਰੀਤ ਸਿੰਘ ’ਤੇ ਲਗਾਤਾਰ ਵਿਰਸਾ ਸਿੰਘ ਵਲਟੋਹਾ ਦੇ ਵੱਲੋਂ ਸਵਾਲ ਚੁੱਕੇ ਜਾ ਰਹੇ ਸਨ। ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਭਾਵੁਕ ਹੁੰਦਿਆਂ ਬਿਆਨ ਦਿੱਤਾ ਅਤੇ ਵੀਡੀਓ ਜਾਰੀ ਕਰਕੇ ਆਪਣਾ ਅਸਤੀਫਾ ਦੇਣਾ ਦੀ ਪੁਸ਼ਟੀ ਕੀਤੀ ਹੈ।

ਦਰਅਸਲ ਗਿਆਨੀ ਹਰਪ੍ਰੀਤ ਸਿੰਘ ਨੇ ਵੀਡੀਓ ਜਾਰੀ ਕਰ ਕੇ ਅਸਤੀਫੇ ਬਾਰੇ ਜਾਣਕਾਰੀ ਹਾਸਲ ਦਿੱਤੀ। ਉਨ੍ਹਾਂ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਨੀਵੇਂ ਪੱਧਰ ਦੀ ਬਿਆਨਬਾਜ਼ੀ ਨੂੰ ਆਪਣੇ ਅਸਤੀਫੇ ਦਾ ਕਾਰਨ ਦੱਸਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਵਲਟੋਹਾ ਵੱਲੋਂ ਉਨ੍ਹਾਂ ਦੇ ਖਿਲਾਫ ਬੇਬੁਨਿਆਦ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦੇ ਖਿਲਾਫ ਭਾਜਪਾ ਤੇ ਆਰਐਸਐਸ ਦਾ ਦੱਲਾ ਵਰਗੇ ਨੀਚ ਸ਼ਬਦਾਂ ਦਾ ਇਸਤੇਮਾਲ ਕੀਤਾ ਗਿਆ ਹੈ। ਮੇਰੇ ਪਰਿਵਾਰ ਤੱਕ ਨੂੰ ਧਮਕੀਆਂ ਮਿਲ ਰਹੀਆਂ ਹਨ।


author

Baljit Singh

Content Editor

Related News