ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮੈਂਬਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਆਦੇਸ਼ ਜਾਰੀ

12/02/2022 12:00:55 PM

ਅੰਮ੍ਰਿਤਸਰ (ਸਰਬਜੀਤ)- ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਨੂੰ ਲੈ ਕੇ ਬਿਆਨ ਸਾਹਮਣੇ ਆਇਆ ਹੈ। ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ, ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਦੇਸ਼ ਜਾਰੀ ਕਰਕੇ ਸਮੁੱਚੇ ਪ੍ਰਬੰਧਕੀ ਬੋਰਡ ਨੂੰ 6 ਦਸੰਬਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਕਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਦੀ ਗੱਦੀ ਦਾ ਵਿਵਾਦ ਲੰਮੇ ਸਮੇਂ ਤੋਂ ਚੱਲਦਾ ਆ ਰਿਹਾ ਅਤੇ ਇਹ ਥੰਮਣ ਦਾ ਨਾਂ ਨਹੀਂ ਲੈ ਰਿਹਾ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ, ਟੀ.ਵੀ ਚੈਨਲਾਂ, ਅਖ਼ਬਾਰਾਂ ’ਚ ਕਾਫ਼ੀ ਖ਼ਬਰਾਂ ਲੱਗ ਰਹੀਆਂ ਹਨ, ਜਿਸ ਨੂੰ ਲੈ ਕੇ ਸਿੱਖਾਂ ਦੇ ਮਨਾਂ ਨੂੰ ਕਾਫ਼ੀ ਠੇਸ ਪੁਹੰਚ ਰਹੀ ਹੈ ਅਤੇ ਇਹ ਮਸਲਾ ਚਿੰਤਾ ਦਾ ਵਿਸ਼ਾ ਬਣ ਰਿਹਾ ਹੈ। ਇਸਦੇ ਨਾਲ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਦੀ ਪਦਵੀ ਦੀ ਮਾਣ ਮਰਿਆਦਾ ਨੂੰ ਕਾਫ਼ੀ ਠੇਸ ਪੁਹੰਚ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਬੋਰਡ ਤਖ਼ਤ ਸਾਹਿਬ ਦਾ ਪੂਰਾ ਪ੍ਰਬੰਧ ਦੇਖਦਾ ਹੈ ਉਹ ਇਸ ਮਸਲੇ ਨੂੰ ਹੱਲ ਕਰਨ ’ਚ ਪੂਰੀ ਤਰ੍ਹਾਂ ਨਾਕਾਮਯਾਬ ਰਿਹਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਗੰਨ ਕਲਚਰ ਖ਼ਿਲਾਫ਼ ਐਕਸ਼ਨ, 12 ਹਜ਼ਾਰ ਅਸਲਾ ਲਾਇਸੈਂਸਾਂ ਦੀ ਵੈਰੀਫ਼ਿਕੇਸ਼ਨ ਸ਼ੁਰੂ

ਜਥੇਦਾਰ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਆ ਰਿਹਾ ਹੈ, ਜਿਸ ’ਚ ਲੱਖਾਂ ਦੀ ਗਿਣਤੀ ’ਚ ਸੰਗਤਾਂ ਦਰਸ਼ਨ ਕਰਨ ਆਉਂਦੀਆਂ ਹਨ। ਬੋਰਡ ਦੇ ਜਿਹੜੇ ਮੈਂਬਰ ਆਪ ਹੁਦਰੀਆਂ ਕਰਨ ਲੱਗ ਪਏ ਹਨ। ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ, ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਦੇਸ਼ ਜਾਰੀ ਕਰਕੇ ਸਮੁੱਚੇ ਪ੍ਰਬੰਧਕੀ ਬੋਰਡ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਕਿਹਾ ਹੈ। ਗਿਆਨੀ ਬਲਦੇਵ ਸਿੰਘ ਨੂੰ ਅਗਲੇ ਆਦੇਸ਼ਾਂ ਤੱਕ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਜਥੇਦਾਰ ਵਜੋਂ ਸੇਵਾਵਾਂ ਨਿਭਾਉਣ ਅਤੇ ਪ੍ਰਬੰਧਕ ਕਮੇਟੀ ਨੂੰ ਗਿਆਨੀ ਰਣਜੀਤ ਸਿੰਘ ਗੌਹਰ ਅਤੇ ਗਿਆਨੀ ਇਕਬਾਲ ਸਿੰਘ ਤੋਂ ਤਖ਼ਤ ਸਾਹਿਬ ਦਾ ਕੰਪਲੈਕਸ ਖ਼ਾਲੀ ਕਰਵਾਉਣ ਦਾ ਵੀ ਆਦੇਸ਼ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬੀਆਂ ਨੂੰ 'ਬੇਵਕੂਫ਼' ਕਹਿਣ ਮਗਰੋਂ ਮੰਤਰੀ ਨਿੱਝਰ ਨੇ ਮੰਗੀ ਮੁਆਫ਼ੀ, ਲੋਕਾਂ 'ਚ ਰੋਸ ਬਰਕਰਾਰ

ਜ਼ਿਕਰਯੋਗ ਹੈ ਕਿ ਪਿਛਲੇ ਕਾਫ਼ੀ ਸਮੇਂ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਮੈਂਬਰਾਂ ਵਿਚਕਾਰ ਵਿਵਾਦ ਚੱਲ ਰਿਹਾ ਹੈ। ਜਿਸ ਨੂੰ ਲੈ ਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਹੁਕਮ ਜਾਰੀ ਕਰਨਾ ਪਿਆ।

 

 

 

 

 

 

Shivani Bassan

This news is Content Editor Shivani Bassan