ਐੱਸ. ਜੀ. ਪੀ. ਸੀ. ਦੇ ਫ਼ੈਸਲੇ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ

Thursday, Dec 19, 2024 - 06:29 PM (IST)

ਤਲਵੰਡੀ ਸਾਬੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਦੋ ਹਫਤਿਆਂ ਲਈ ਜਥੇਦਾਰ ਦੇ ਅਹੁਦੇ ਤੋਂ ਫਾਰਗ ਕੀਤੇ ਜਾਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਦੀਆਂ ਸਾਰੀਆਂ ਸਹੂਲਤਾਂ ਵਾਪਸ ਕਰ ਦਿੱਤੀਆਂ ਹਨ। ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਕਮੇਟੀ ਵਲੋਂ ਮਿਲੀ ਕੋਠੀ ਪਹਿਲਾਂ ਹੀ ਛੱਡ ਚੁੱਕੇ ਹਨ ਹੁਣ ਉਨ੍ਹਾਂ ਨੇ ਐੱਸ. ਜੀ. ਪੀ. ਸੀ.  ਵੱਲੋਂ ਮਿਲੀਆਂ ਹੋਰ ਸਹੂਲਤਾਂ ਵੀ ਛੱਡ ਦਿੱਤੀਆਂ ਹਨ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀ ਗੱਡੀ ਅਤੇ ਮੁਲਾਜ਼ਮ ਵੀ ਵਾਪਸ ਕਰ ਦਿੱਤੇ ਹਨ। ਗਿਆਨੀ ਹਰਪ੍ਰੀਤ ਨੇ ਇਹ ਵੀ ਕਿਹਾ ਕਿ ਮੈਨੂੰ ਕਿਸੇ ਤਰ੍ਹਾਂ ਦੀ ਕੋਈ ਚਿੰਤਾ ਨਹੀਂ ਹੈ ਪਰ ਮੈਂ ਧਰਮ ਅਤੇ ਬਾਣੀ ਦਾ ਖੁੱਲ੍ਹ ਕੇ ਪ੍ਰਚਾਰ ਕਰਾਂਗਾ ਅਤੇ ਬੇਬਾਕੀ ਨਾਲ ਗੱਲ ਕਰਾਂਗਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਂ ਪੰਥ ਲਈ ਖੜ੍ਹਾਂਗਾ, ਪੰਥ ਲਈ ਲੜਾਂਗਾ ਅਤੇ ਪੰਥ ਲਈ ਮਰ ਵੀ ਜਾਵਾਂਗਾ, ਮੈਨੂੰ ਕੋਈ ਗਮ ਨਹੀਂ ਹੈ। ਉਨ੍ਹਾਂ ਕਿਹਾ ਕਿ ਮੇਰੇ 'ਤੇ ਜਿਹੜੇ ਦੋਸ਼ ਲੱਗੇ ਹਨ, ਮੈਂ ਉਨ੍ਹਾਂ ਦਾ ਸਪੱਸ਼ਟੀਕਰਨ ਦੇ ਚੁੱਕਾ ਹਾਂ। ਮੈਨੂੰ ਇੰਨੀ ਜ਼ਰੂਰ ਖ਼ੁਸ਼ੀ ਹੈ ਕਿ ਮੇਰੀ ਪੰਥ ਨਾਲ ਬਣੀ ਹੈ ਅਤੇ ਬਣੀ ਰਹੇ। ਬਾਕੀ ਮੈਂ ਕਿਸੇ ਤੋਂ ਕੁੱਝ ਨਹੀਂ ਲੈਣਾ।

ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਟੋਲ ਟੈਕਸ 'ਤੇ ਪਿਆ ਵੱਡਾ ਪੰਗਾ

ਐੱਸ. ਜੀ. ਪੀ. ਸੀ. ਨੇ ਅੱਜ ਕੁਝ ਦਿਨਾਂ ਲਈ ਵਾਪਸ ਲਿਆ ਸੀ ਚਾਰਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ  ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਕੁਝ ਦਿਨਾਂ ਲਈ ਚਾਰਜ ਵਾਪਸ ਲੈਂਦੇ ਹੋਏ ਉਨ੍ਹਾਂ ਦੀ ਜਗ੍ਹਾ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਨੂੰ ਚਾਰਜ ਸੌਂਪ ਦਿੱਤਾ ਗਿਆ ਸੀ। ਐੱਸ. ਜੀ. ਪੀ. ਸੀ. ਨੇ ਗਿਆਨੀ ਹਰਪ੍ਰੀਤ ਸਿੰਘ 'ਤੇ ਲੱਗੇ ਦੋਸ਼ਾਂ ਦੀ ਜਾਂਚ ਲਈ 3 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ। ਜਾਂਚ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿਚ ਵੀ ਸ਼ਾਮਲ ਨਹੀਂ ਹੋ ਸਕਣਗੇ। ਦੋਰਾਹਾ ਵਿਚ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਵਿਚ SGPC ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਹੋਈ। ਇਹ ਮੀਟਿੰਗ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦੇ ਸਾਂਢੂ ਗੁਰਪ੍ਰੀਤ ਸਿੰਘ ਵੱਲੋਂ ਉਨ੍ਹਾਂ 'ਤੇ ਲਗਾਏ ਗਏ ਦੋਸ਼ਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਲਈ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਰਘੁਜੀਤ ਸਿੰਘ ਵਿਰਕ, ਦਲਜੀਤ ਭਿੰਡਰ ਤੇ ਸ਼ੇਰ ਸਿੰਘ ਮੰਡ ਸ਼ਾਮਲ ਹਨ। ਕਮੇਟੀ ਨੂੰ 15 ਦਿਨਾਂ ਦੇ ਅੰਦਰ ਜਾਂਚ ਮੁਕੰਮਲ ਕਰਨ ਦੇ ਲਈ ਕਿਹਾ ਗਿਆ ਹੈ ਤੇ ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦਾ ਚਾਰਜ ਵਾਪਸ ਲੈ ਲਿਆ ਗਿਆ ਹੈ।ਹਾਲਾਂਕਿ ਇਸ ਮਾਮਲੇ ਵਿਚ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ।ਉਨ੍ਹਾਂ ਕਿਹਾ ਕਿ ਕੁਝ ਹੀ ਦੇਰ ਵਿਚ ਪ੍ਰੈੱਸ ਰਿਲੀਜ਼ ਵਿਚ ਮੀਟਿੰਗ ਬਾਰੇ ਵਿਸਥਾਰਤ ਜਾਣਕਾਰੀ ਦੇ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਲਈ ਆ ਗਈ ਚੰਗੀ ਖ਼ਬਰ, ਮਾਨ ਨੇ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


Gurminder Singh

Content Editor

Related News