ਗਿਆਨੀ ਹਰਪ੍ਰੀਤ ਸਿੰਘ ਨੂੰ ਨਹੀਂ ਬਣਨਾ ਚਾਹੀਦਾ ਸੀ 'ਪ੍ਰਧਾਨ' : ਜਥੇਦਾਰ ਗੜਗੱਜ

Thursday, Aug 14, 2025 - 07:29 PM (IST)

ਗਿਆਨੀ ਹਰਪ੍ਰੀਤ ਸਿੰਘ ਨੂੰ ਨਹੀਂ ਬਣਨਾ ਚਾਹੀਦਾ ਸੀ 'ਪ੍ਰਧਾਨ' : ਜਥੇਦਾਰ ਗੜਗੱਜ

ਅੰਮ੍ਰਿਤਸਰ (ਵੈੱਬ ਡੈਸਕ)- ਅੱਜ ਖਾਲਸਾ ਕਾਲਜ ਵਿਖੇ ਇੱਕ ਸਮਾਗਮ 'ਚ ਸ਼ਾਮਲ ਹੋਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲੀ ਦਲ ਦਾ ਪ੍ਰਧਾਨ ਨਹੀਂ ਬਣਨਾ ਚਾਹੀਦਾ ਸੀ, ਕਿਉਂਕਿ ਸਿੰਘ ਸਾਹਿਬ ਦੀ ਪਦਵੀ ਸਭ ਤੋਂ ਵੱਡੀ ਮੰਨੀ ਜਾਂਦੀ ਹੈ। ਉਨ੍ਹਾਂ ਕਿਹਾ ਜਥੇਦਾਰ ਦਾ ਅਹੁਦਾ ਕਿਸੇ ਪ੍ਰਧਾਨ ਹੋਣ ਨਾਲੋਂ ਵੱਡਾ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਖਾ ਰਹੇ 5 ਦੋਸਤਾਂ ’ਤੇ ਅੰਨ੍ਹੇਵਾਹ ਫਾਇਰਿੰਗ, ਹੋਈ ਮੌਤ

ਜਥੇਦਾਰ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਥ ਦੇ ਹੱਕਾਂ ਲਈ ਕਾਰਜ ਕਰਨੇ ਚਾਹੀਦੇ ਹਨ ਕਿ ਪੰਥ ਇਕੱਠਾ ਹੋਵੇ ਅਤੇ ਜੋ ਅੱਜ ਪੰਥ 'ਤੇ ਹਮਲੇ ਹੋ ਰਹੇ ਹਨ ਉਨ੍ਹਾਂ ਦਾ ਇਕੱਠਿਆਂ ਜਵਾਬ ਦਈਏ ਨਾ ਕਿ ਵੱਖ-ਵੱਖ ਹੋਈਏ। ਇਸ ਤੋਂ ਇਲਾਵਾ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਕਰਮਜੀਤ ਸਿੰਘ ਬਾਰੇ ਦੱਸਿਆ ਕਿਹਾ ਕਿ ਉਨ੍ਹਾਂ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਿਕਾਇਤਾਂ ਪੁੱਜੀਆਂ ਸਨ ਅਤੇ ਉਸ ਦੇ ਸੰਦਰਭ ਵਿਚ ਉਨ੍ਹਾਂ ਨੂੰ ਸਪੱਸ਼ਟੀਕਰਨ ਲਈ ਬੁਲਾਇਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬੀਓ ਘਬਰਾਉਣ ਦੀ ਲੋੜ ਨਹੀਂ, ਬਿਆਸ ਤੇ ਰਾਵੀ ਦਰਿਆ ਪੂਰੀ ਤਰ੍ਹਾਂ ਸੁਰੱਖਿਅਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

 


author

Shivani Bassan

Content Editor

Related News