ਪਹਿਲਗਾਮ ਹਮਲੇ ''ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ-ਕੇਂਦਰ ਸਰਕਾਰ ਨੂੰ ਦੋਸ਼ੀਆਂ ਵਿਰੁੱਧ ਕਰੇ ਸਖ਼ਤ ਕਾਰਵਾਈ

Friday, Apr 25, 2025 - 11:06 PM (IST)

ਪਹਿਲਗਾਮ ਹਮਲੇ ''ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ-ਕੇਂਦਰ ਸਰਕਾਰ ਨੂੰ ਦੋਸ਼ੀਆਂ ਵਿਰੁੱਧ ਕਰੇ ਸਖ਼ਤ ਕਾਰਵਾਈ

ਅੰਮ੍ਰਿਤਸਰ, 25 ਅਪ੍ਰੈਲ ( ਸਰਬਜੀਤ)-ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ  ਕਿਹਾ ਕਿ ਟੀਵੀ ਚੈਨਲਾਂ 'ਤੇ ਸਿੱਖ ਧਰਮ ਦਾ ਪ੍ਰਚਾਰ ਹੋ ਰਿਹਾ ਹੈ ਪਰ ਲੋਕ ਰਿਸ਼ਵਤ ਦੇ ਕੇ ਧਰਮ ਪਰਿਵਰਤਨ ਕਰ ਰਹੇ ਹਨ, ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਇਸ ਸਬੰਧੀ ਸਿੱਖ ਸੰਸਥਾਵਾਂ ਨੂੰ ਚਿੰਤਾ ਜਾਹਿਰ ਕਰਦੇ ਹੋਏ ਇੱਕ ਝੰਡੇ ਥੱਲੇ ਇਕੱਤਰਿਤ ਹੋਣਾ ਸਮੇਂ ਦੀ ਮੁੱਖ ਲੋੜ ਬਣ ਗਈ ਹੈ।
ਉਨ੍ਹਾਂ ਨੇ ਪਹਿਲਗਾਮ ਵਿੱਚ ਹੋਏ ਹਮਲੇ ਦੀ ਨਿੰਦਾ ਕਰਦਿਆਂ ਆਖਿਆ ਕਿ ਇਸ ਹਮਲੇ ਨੇ ਕਸ਼ਮੀਰ ਦੇ ਲੋਕਾਂ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਾਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਬੀਤੇ ਦਿਨੀ ਦਿੱਲੀ ਹਵਾਈ ਅੱਡੇ 'ਤੇ ਗਿਆਨੀ ਰਘਬੀਰ ਸਿੰਘ ਨਾਲ ਵਾਪਰੀ ਘਟਨਾ ਦੀ ਵੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਐਸਜੀਪੀਸੀ ਨੂੰ ਏਅਰਲਾਈਨਾਂ ਨਾਲ ਗੱਲਬਾਤ ਕਰਨ ਦੀ ਅਪੀਲ ਵੀ ਕੀਤੀ। ਉਹਨਾਂ ਨੇ ਅੱਗੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਸੱਚੀ ਭਗਤੀ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਨਵੀਂ ਲੀਡਰਸ਼ਿਪ ਉਭਰਕੇ ਪੰਥਕ ਹਿੱਤਾਂ ਲਈ ਗੱਲ ਕਰੇਗੀ।
ਉਹਨਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦੀ ਤੋਂ ਜਲਦੀ ਹੋਣੀਆਂ ਚਾਹੀਦੀਆਂ ਹਨ ਅਤੇ ਸਾਰੀਆਂ ਸਿੱਖ ਸੰਸਥਾਵਾਂ ਨੂੰ ਇਕੱਠੇ ਹੋ ਕੇ ਇਹ ਚੋਣਾਂ ਲੜਨੀਆਂ ਚਾਹੀਦੀਆਂ ਹਨ ਅਤੇ ਮੌਜੂਦਾ ਸਰਕਾਰ ਦੇ ਘਰ ਤੋਂ ਬਾਹਰ ਕੱਢਣੀਆਂ ਚਾਹੀਦੀਆਂ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੇ ਵੀ ਪਿਛਲੇ ਸਮੇਂ ਵਿੱਚ ਕਾਂਗਰਸ ਨਾਲ ਸਬੰਧ ਰਹੇ ਹਨ ਅਤੇ ਉਨ੍ਹਾਂ ਨੇ 1984 ਚ ਹੋਏ ਦੰਗਿਆਂ ਦੇ ਦੋਸ਼ੀਆਂ ਦਾ ਸਨਮਾਨ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਆਪਣੀ ਲੀਡਰਸ਼ਿਪ ਨੂੰ ਭਾਜਪਾ ਵਿਰੁੱਧ ਨਾ ਬੋਲਣ ਲਈ ਵੀ ਕਿਹਾ ਕਿਉਂਕਿ ਅਸੀਂ ਉਨ੍ਹਾਂ ਨਾਲ ਗੱਠਜੋੜ ਕਰਨ ਜਾ ਰਹੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੌਜੂਦਾ ਜਥੇਦਾਰ ਦੀ ਗਤੀਵਿਧੀ ਨਹੀਂ ਦੇਖ ਸਕਦੇ ਕਿਉਂਕਿ ਉਨ੍ਹਾਂ ਕੋਲ ਸਮਾਂ ਨਹੀਂ ਹੈ। ਜੇਕਰ ਸ਼੍ਰੋਮਣੀ ਕਮੇਟੀ ਨਵੇਂ ਜਥੇਦਾਰਾਂ ਦੇ ਐਲਾਨ ਲਈ ਢਾਂਚਾ ਬਣਾਉਣ ਲਈ ਸੁਝਾਅ ਮੰਗੇਗੀ ਤਾਂ ਜਰੂਰ ਦੇਵਾਗੇ। ਸਿੱਖ ਸੰਗਠਨਾਂ ਦੇ ਭਾਜਪਾਕਰਨ ਬਾਰੇ ਉਨ੍ਹਾਂ ਕਿਹਾ ਕਿ ਇਸ ਲਈ ਸਿੱਖ ਸੰਗਠਨ ਖੁਦ ਜ਼ਿੰਮੇਵਾਰ ਹਨ। ਪਿਛਲੇ ਦਿਨੀ ਰਣਜੀਤ ਸਿੰਘ ਢੱਡਰੀਆ ਵਾਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਦਿੱਤੇ ਬਿਆਨ ਬਾਰੇ, ਉਨ੍ਹਾਂ ਕਿਹਾ ਕਿ ਇਹ ਉਨ੍ਹਾਂ 'ਤੇ ਨਿਰਭਰ ਕਰਦਾ ਹੈ।


author

SATPAL

Content Editor

Related News