''ਆਪ'' ''ਤੇ ਵਰ੍ਹੇ ਗਿਆਨੀ ਹਰਪ੍ਰੀਤ ਸਿੰਘ, ਕਿਹਾ-ਪੰਜਾਬ ਕਿਸੇ ਦੇ ਤਜਰਬੇ ਦੀ ਲੈਬ ਨਹੀਂ, ਇਹ ਸਾਡਾ ਘਰ ਹੈ

Sunday, Jan 18, 2026 - 10:55 AM (IST)

''ਆਪ'' ''ਤੇ ਵਰ੍ਹੇ ਗਿਆਨੀ ਹਰਪ੍ਰੀਤ ਸਿੰਘ, ਕਿਹਾ-ਪੰਜਾਬ ਕਿਸੇ ਦੇ ਤਜਰਬੇ ਦੀ ਲੈਬ ਨਹੀਂ, ਇਹ ਸਾਡਾ ਘਰ ਹੈ

ਅੰਮ੍ਰਿਤਸਰ (ਵੈੱਬ ਡੈਸਕ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ ਬੋਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਹਾਲਤ ਸਿਰਫ਼ ਵਾਅਦਿਆਂ ਦੀ ਕਹਾਣੀ ਨਹੀਂ ਰਹਿ ਗਈ, ਸਗੋਂ ਇਹ ਟੁੱਟੇ ਹੋਏ ਭਰੋਸਿਆਂ ਦੀ ਇਕ ਵੱਡੀ ਗਵਾਹੀ ਬਣ ਚੁੱਕੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਮੁਠਭੇੜ, ਚੱਲੀਆਂ ਤਾੜ-ਤਾੜ ਗੋਲ਼ੀਆਂ

ਗਿਆਨੀ ਹਰਪ੍ਰੀਤ ਸਿੰਘ ਨੇ ਸੂਬੇ ਦੇ ਹਾਲਾਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਜਿਨ੍ਹਾਂ ਮੁਸ਼ਕਿਲਾਂ ਵਿੱਚੋਂ ਨਿਕਲਣ ਦੀ ਉਮੀਦ ਕਰ ਰਿਹਾ ਸੀ, ਉਹ ਅਜੇ ਵੀ ਜਿਉਂ ਦੀਆਂ ਤਿਉਂ ਬਣੀਆਂ ਹੋਈਆਂ ਹਨ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਇਹ ਕਹਿ ਕੇ ਆਈ ਸੀ ਕਿ ਅਸੀਂ ਨਸ਼ਾ ਬੰਦ ਕਰਾਂਗੇ ਅਤੇ ਬੇਅਦਬੀਆਂ ਦਾ ਸਿਲਸਿਲਾ ਬੰਦ ਕਰਾਂਗੇ ਪਰ ਨਾ ਤਾਂ ਅੱਜ ਨਸ਼ਾ ਬੰਦ ਹੋਇਆ ਹੈ ਅਤੇ ਨਾ ਬੇਅਦਬੀਆਂ ਰੁਕੀਆਂ ਹਨ। ਸਰਕਾਰ ਨੇ ਇਹ ਵੀ ਕਿਹਾ ਸੀ ਕਿ ਬੇਅਦਬੀਆਂ ਦੇ ਦੋਸ਼ੀਆਂ ਨੂੰ ਕਟਿਹਰੇ ਵਿਚ ਲਿਆਂਦਾ ਜਾਵੇਗਾ ਪਰ ਪੰਜਾਬ ਸਰਕਾਰ ਬੇਅਦਬੀ ਦੇ ਦੋਸ਼ੀਆਂ ਨੂੰ ਅੱਜ ਤੱਕ ਕਟਹਿਰੇ ਵਿਚ ਵੀ ਨਹੀਂ ਲਿਆ ਸਕੀ ਹੈ। ਉਨ੍ਹਾਂ ਕਿਹਾ ਕਿ ਉਲਟਾ ਪੰਜਾਬ ਦੇ ਸਿਰ 'ਤੇ ਪੌਨੇ ਚਾਰ ਲੱਖ ਦਾ ਕਰਜ਼ਾ ਚੜ੍ਹਾ ਦਿੱਤਾ ਹੈ। ਸੂਬੇ ਸਿਰ ਕਰਜ਼ਾ ਲਗਾਤਾਰ ਵੱਧਦਾ ਜਾ ਰਿਹਾ ਹੈ, ਜੋਕਿ ਆਉਣ ਵਾਲੇ ਸਮੇਂ ਲਈ ਇਕ ਗੰਭੀਰ ਸੰਕੇਤ ਹੈ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੇ ਸਪੀਕਰ ਵਿਜੇਂਦਰ ਗੁਪਤਾ ਨੂੰ ਲਿਖਿਆ ਪੱਤਰ, ਆਤਿਸ਼ੀ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ

ਬਾਹਰੀ ਨਜ਼ਰਾਂ ਤੋਂ ਸਾਵਧਾਨ ਰਹਿਣ ਦੀ ਅਪੀਲ 
ਆਪਣੇ ਸੰਬੋਧਨ ਵਿੱਚ ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬ ਦੀ ਉਪਜਾਊ ਧਰਤੀ 'ਤੇ ਬਾਹਰੀ ਸ਼ਕਤੀਆਂ ਦੀਆਂ ਨਜ਼ਰਾਂ ਹੋਰ ਤੇਜ਼ ਹੋ ਗਈਆਂ ਹਨ। ਉਨ੍ਹਾਂ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ "ਪੰਜਾਬ ਕਿਸੇ ਦੇ ਤਜਰਬੇ ਦੀ ਲੈਬ (Lab) ਨਹੀਂ ਹੈ—ਇਹ ਸਾਡਾ ਘਰ ਹੈ"। ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਪੰਜਾਬੀਆਂ ਨੂੰ ਇੱਕਜੁਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਪਣੇ ਘਰ (ਪੰਜਾਬ) ਦੀ ਰੱਖਿਆ ਕਰਨਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਅਨੁਸਾਰ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਸਿਰਫ਼ ਵਾਅਦਿਆਂ 'ਤੇ ਨਿਰਭਰ ਰਹਿਣ ਦੀ ਬਜਾਏ ਸੁਚੇਤ ਹੋਣ ਦੀ ਲੋੜ ਹੈ।

ਇਹ ਵੀ ਪੜ੍ਹੋ: ਜਲੰਧਰ 'ਚ 2 ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ! ਸਰੀਰ 'ਤੇ ਮਿਲੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ, ਕਤਲ ਦਾ ਖ਼ਦਸ਼ਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News