ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨੂੰ ਮਿਲਣ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਕਿਹਾ- ''''ਸੰਸਦ ''ਚ ਹਿੰਦੂ ਰਾਸ਼ਟਰ...''''
Monday, Jul 08, 2024 - 02:17 AM (IST)
ਅੰਮ੍ਰਿਤਸਰ- ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਬੀਤੇ ਸ਼ੁੱਕਰਵਾਰ ਨੂੰ ਸੰਸਦ ਮੈਂਬਰ ਦੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਸਹੁੰ ਚੁੱਕਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਵਿਚ ਸਖ਼ਤ ਸੁਰੱਖਿਆ ਹੇਠ ਦਿੱਲੀ ਲਿਆਂਦਾ ਗਿਆ ਸੀ। ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਨੂੰ ਮੁੜ ਦਿੱਲੀ ਤੋਂ ਡਿਬਰੂਗੜ੍ਹ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਹੈ। ਹਾਲਾਂਕਿ ਉਨ੍ਹਾਂ ਨੂੰ 4 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ ਪਰ ਸਹੁੰ ਚੁੱਕਦੇ ਹੀ ਪਰਿਵਾਰ ਨਾਲ 50 ਮਿੰਟ ਦੀ ਮੁਲਾਕਾਤ ਪਿੱਛੋਂ ਉਨ੍ਹਾਂ ਨੂੰ ਡਿਬਰੁਗੜ੍ਹ ਜੇਲ੍ਹ ਭੇਜ ਦਿੱਤਾ ਗਿਆ।
ਇਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨੂੰ ਮਿਲਣ ਲਈ ਪਹੁੰਚੇ। ਇਸ ਪਿੱਛੋਂ ਮੀਡੀਆ ਨਾਲ ਰੂਬਰੂ ਹੁੰਦੇ ਹੋਏ ਉਹ ਅੰਮ੍ਰਿਤਪਾਲ ਸਿੰਘ ਦਾ ਸਮਰਥਨ ਕਰਦੇ ਨਜ਼ਰ ਆਏ ਹਨ। ਉਨ੍ਹਾਂ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਜਦੋਂ ਦੇਸ਼ ਦੇ ਸੰਸਦ 'ਚ 'ਹਿੰਦੂ ਰਾਸ਼ਟਰ ਜ਼ਿੰਦਾਬਾਦ' ਦੇ ਨਾਅਰੇ ਲਗਾਏ ਜਾਂਦੇ ਹਨ ਤਾਂ ਉਹ ਸਨਮਾਨਿਤ ਕੀਤੇ ਜਾਂਦੇ ਹਨ, ਉੱਥੇ ਹੀ ਇਕ ਨੌਜਵਾਨ ਸਿੱਖ ਜੇਕਰ ਸਿੱਖ ਰਾਸ਼ਟਰ ਲਈ ਆਵਾਜ਼ ਉਠਾਉਂਦਾ ਹੈ ਤਾਂ ਉਸ ਨੂੰ ਐੱਨ.ਐੱਸ.ਏ. ਲਗਾ ਕੇ ਜੇਲ੍ਹਾਂ 'ਚ ਕੈਦ ਕਰ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ- ਸ਼ਰਾਬ ਪੀਣ ਦੇ ਆਦੀ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
ਉਨ੍ਹਾਂ ਨੇ ਇਸ ਤੋਂ ਬਾਅਦ ਲੁਧਿਆਣਾ ਵਿਖੇ ਸ਼ਿਵ ਸੈਨਾ ਆਗੂ 'ਤੇ ਹੋਏ ਹਮਲੇ ਬਾਰੇ ਬੋਲਦਿਆਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਹਿੰਸਾ ਦਾ ਸਮਰਥਨ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਕੁਝ ਲੋਕ ਧਰਮ ਦੇ ਨਾਂ 'ਤੇ ਫੁੱਟ ਪਾਉਣ ਤੇ ਨਫ਼ਰਤ ਫੈਲਾਉਣ ਦਾ ਕੰਮ ਕਰਦੇ ਹਨ, ਪਰ ਕਿਸੇ ਧਰਮ ਦੇ ਖ਼ਿਲਾਫ਼ ਬੋਲਣਾ ਵੀ ਸਹੀ ਗੱਲ ਨਹੀਂ ਹੈ।
ਇਹ ਵੀ ਪੜ੍ਹੋ- ਘਰੋਂ ਡਿਊਟੀ 'ਤੇ ਗਿਆ PRTC ਦਾ ਕੰਡਕਟਰ ਹੋਇਆ ਲਾਪਤਾ, ਜਿਸ ਹਾਲ 'ਚ ਮਿਲਿਆ, ਦੇਖ ਉੱਡੇ ਸਭ ਦੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e