ਅਹਿਮ ਖ਼ਬਰ : ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ

Friday, Jun 03, 2022 - 09:33 PM (IST)

ਅਹਿਮ ਖ਼ਬਰ : ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ/ਅੰਮ੍ਰਿਤਸਰ : ਪੰਜਾਬ 'ਚ ਵੀ.ਆਈ.ਪੀ. ਸੁਰੱਖਿਆ ਦੇ ਮੁੱਦੇ 'ਤੇ ਸਿਆਸਤ ਤੇਜ਼ ਹੋ ਗਈ ਹੈ। ਅੱਜ ਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਜ਼ੈੱਡ ਸੁਰੱਖਿਆ ਦੇਣ ਦਾ ਐਲਾਨ ਕੀਤਾ ਸੀ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਦੀ ਸੁਰੱਖਿਆ ਲੈਣ ਤੋਂ ਵੀ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ, "ਇਹ ਸਿੱਖ ਧਰਮ ਪ੍ਰਚਾਰ ਵਿੱਚ ਮੇਰੇ ਲਈ ਸਮੱਸਿਆ ਪੈਦਾ ਕਰੇਗਾ।" ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫ਼ੈਸਲਾ ਕੇਂਦਰੀ ਗ੍ਰਹਿ ਵਿਭਾਗ ਵੱਲੋਂ ਲਿਆ ਗਿਆ ਸੀ।

ਇਹ ਵੀ ਪੜ੍ਹੋ : ਕਾਲਕਾ ਦਿੱਲੀ ਕਮੇਟੀ ਦੇ ਮੁਲਾਜ਼ਮਾਂ ਦੀ ਬਕਾਇਆ ਰਾਸ਼ੀ ਦੇਣ ਤੋਂ ਮੁੱਕਰ ਨਹੀਂ ਸਕਦੇ : ਸਰਨਾ

ਦਰਅਸਲ, ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਜਥੇਦਾਰ ਤੋਂ ਅੱਧੀ ਸੁਰੱਖਿਆ ਵਾਪਸ ਲੈ ਲਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਪੁਲਸ ਦੀ ਪੂਰੀ ਸੁਰੱਖਿਆ ਵਾਪਸ ਭੇਜ ਦਿੱਤੀ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਸਕਿਓਰਿਟੀ ਦੀ ਲੋੜ ਨਹੀਂ ਹੈ, ਸਿੱਖ ਨੌਜਵਾਨ ਹੀ ਉਨ੍ਹਾਂ ਦੀ ਸੁਰੱਖਿਆ ਲਈ ਕਾਫੀ ਹਨ। ਜਥੇਦਾਰ ਦੀ ਸੁਰੱਖਿਆ ਵਾਪਸ ਲੈਣ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ਦੀ ਕਾਫੀ ਆਲੋਚਨਾ ਹੋਈ ਸੀ ਅਤੇ ਪੰਜਾਬ ਸਰਕਾਰ ਨੇ ਬਾਕਾਇਦਾ 2 ਵਾਰ ਸਿੰਘ ਸਾਹਿਬ ਨੂੰ ਸੁਰੱਖਿਆ ਵਾਪਸ ਦੇਣ ਦਾ ਐਲਾਨ ਵੀ ਕੀਤਾ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਪੰਜਾਬ ਪੁਲਸ ਦੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਤੇ ਹੁਣ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਜ਼ੈੱਡ ਸੁਰੱਖਿਆ ਵੀ ਲੈਣ ਤੋਂ ਮਨ੍ਹਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਬੰਦੀ ਸਿੰਘ ਰਿਹਾਈ ਮੋਰਚਾ ਦੇ ਆਗੂਆਂ ਨੇ ਸੁਖਬੀਰ ਬਾਦਲ ਨੂੰ ਮਿਲ ਕੀਤੀ ਇਹ ਅਪੀਲ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News