ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ 'ਤੇ ਲੱਗੇ ਗੰਭੀਰ ਦੋਸ਼, ਦਿੱਤੀ ਸਫਾਈ

Wednesday, Jan 30, 2019 - 07:05 PM (IST)

ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ 'ਤੇ ਲੱਗੇ ਗੰਭੀਰ ਦੋਸ਼, ਦਿੱਤੀ ਸਫਾਈ

ਅੰਮ੍ਰਿਤਸਰ : ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਆਪਣੇ 'ਤੇ ਲੱਗੇ ਦੋਸ਼ਾਂ ਬਾਰੇ ਸਪੱਸ਼ਟੀਕਰਨ ਦਿੱਤਾ ਹੈ। ਦਰਅਸਲ ਪਟਨਾ ਸਾਹਿਬ ਕਮੇਟੀ ਦੇ ਮੈਂਬਰ ਕਮਿਕਰ ਸਿੰਘ ਨੇ ਦੋ ਦਿਨ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ 'ਤੇ ਸ਼ਿਕਾਇਤ ਕੀਤੀ ਸੀ ਕਿ ਗਿਆਨੀ ਇਕਬਾਲ ਸਿੰਘ ਨੇ ਆਪਣੇ ਤੋਂ ਛੋਟੀ ਉਮਰ ਦੀ ਔਰਤ ਨਾਲ ਵਿਆਹ ਕਰਵਾਇਆ ਸੀ ਅਤੇ ਬਾਅਦ ਵਿਚ ਉਸ ਨੂੰ ਛੱਡ ਦਿੱਤਾ। ਹਾਲਾਂਕਿ ਗਿਆਨੀ ਇਕਬਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਹਿਲੀ ਪਤਨੀ ਛੱਡ ਗਈ ਸੀ। ਫਿਰ ਉਨ੍ਹਾਂ ਨੇ ਬਲਜੀਤ ਕੌਰ ਨਾਲ ਵਿਆਹ ਕਰਵਾ ਲਿਆ ਜੋ ਉਨ੍ਹਾਂ ਤੋਂ ਇਕ ਸਾਲ ਵੱਡੀ ਹੈ। ਉਸ ਨੇ ਮੈਨੂੰ ਬਲੈਕਮੇਲ ਕਰਨ ਦੇ ਨਾਲ-ਨਾਲ ਮੇਰੇ 'ਤੇ ਹਮਲਾ ਵੀ ਕਰਵਾਇਆ। ਮੈਂ ਜਥੇਦਾਰ ਹੋਣ ਕਾਰਨ ਅਦਾਲਤ ਨਹੀਂ ਗਿਆ। ਹਾਲਾਂਕਿ ਜਥੇਦਾਰ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਉਸ 'ਤੇ ਕਾਰਵਾਈ ਜ਼ਰੂਰ ਕਰੇਗਾ।
ਦੱਸ ਦਈਏ ਕਿ ਬੋਰਡ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਜਥੇਦਾਰ ਇਕਬਾਲ ਸਿੰਘ ਨੇ ਦੋ ਵਿਆਹ ਕਰਵਾਏ ਹਨ। ਬੋਰਡ ਮੈਂਬਰਾਂ ਤੇ ਸਿੱਖ ਸੰਗਠਨ ਨੇ ਜਥੇਦਾਰ ਇਕਬਾਲ ਸਿੰਘ ਖਿਲਾਫ ਸਬੂਤਾਂ ਸਣੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸ਼ਿਕਾਇਤ ਕੀਤੀ ਸੀ। ਉਧਰ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਕਿਹਾ ਹੈ ਕਿ ਇਹ ਸਭ ਉਨ੍ਹਾਂ ਨੂੰ ਬਦਨਾਮ ਕਰਨ ਲਈ ਕੀਤਾ ਜਾ ਰਿਹਾ ਹੈ ਜਦਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਅ ਰਹੇ ਹਨ।


author

Gurminder Singh

Content Editor

Related News