ਸ੍ਰੀ ਹਰਿਮੰਦਰ ਸਾਹਿਬ ''ਤੇ ਹਮਲੇ ਬਾਰੇ ਗਿਆਨੀ ਰਘਬੀਰ ਸਿੰਘ ਵੱਡਾ ਬਿਆਨ, ਖ਼ੁਦ ਹੀ ਸੁਣੋ (ਵੀਡੀਓ)

Tuesday, May 20, 2025 - 10:20 AM (IST)

ਸ੍ਰੀ ਹਰਿਮੰਦਰ ਸਾਹਿਬ ''ਤੇ ਹਮਲੇ ਬਾਰੇ ਗਿਆਨੀ ਰਘਬੀਰ ਸਿੰਘ ਵੱਡਾ ਬਿਆਨ, ਖ਼ੁਦ ਹੀ ਸੁਣੋ (ਵੀਡੀਓ)

ਅੰਮ੍ਰਿਤਸਰ : ਪਾਕਿਸਤਾਨ ਫ਼ੌਜ ਵਲੋਂ ਸ੍ਰੀ ਹਰਿਮੰਦਰ ਸਾਹਿਬ ਵੱਲ ਮਿਜ਼ਾਈਲਾਂ ਦਾਗਣ ਅਤੇ ਭਾਰਤੀ ਡਿਫੈਂਸ ਸਿਸਟਮ ਵਲੋਂ ਉਨ੍ਹਾਂ ਨੂੰ ਰਸਤੇ 'ਚ ਹੀ ਨਸ਼ਟ ਕਰ ਦਿੱਤੇ ਜਾਣ ਦਾ ਮਾਮਲਾ ਭਖਣਾ ਸ਼ੁਰੂ ਹੋ ਗਿਆ। ਹੁਣ ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਦੇ ਲੈਫਟੀਨੈਂਟ ਜਨਰਲ ਕਹਿ ਰਹੇ ਹਨ ਕਿ ਸਾਡੀ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਨਾਲ ਗੱਲਬਾਤ ਹੋਈ ਹੈ ਅਤੇ ਇਸ ਹਮਲੇ ਦੀ ਜਾਣਕਾਰੀ ਉਨ੍ਹਾਂ ਨੂੰ ਦੇ ਦਿੱਤੀ ਗਈ ਸੀ ਪਰ ਇਹ ਬਿਲਕੁਲ ਝੂਠ ਹੈ ਕਿਉਂਕਿ ਮੈਂ ਪਿਛਲੀ 22 ਤਾਰੀਖ਼ ਤੋਂ ਛੁੱਟੀ 'ਤੇ ਚੱਲ ਰਿਹਾ ਹਾਂ ਅਤੇ 24 ਤਾਰੀਖ਼ ਤੋਂ ਵੀ ਵਿਦੇਸ਼ ਗਿਆ ਹੋਇਆ ਸੀ ਅਤੇ 14 ਮਈ ਨੂੰ ਵਾਪਸ ਆਇਆ ਹੈ।

ਇਹ ਵੀ ਪੜ੍ਹੋ : ਨਵੇਂ ਭਰਤੀ ਮੁਲਾਜ਼ਮਾਂ ਨੂੰ ਲੈ ਕੇ ਵੱਡੀ ਖ਼ਬਰ, ਰੱਦ ਹੋ ਗਈ ਇਹ NOTIFICATION

ਮੇਰੇ ਵਿਦੇਸ਼ ਦੌਰੇ ਪਿੱਛੋਂ ਹੀ ਜੰਗ ਸ਼ੁਰੂ ਹੋਈ ਅਤੇ ਖ਼ਤਮ ਹੋ ਗਈ। ਉਨ੍ਹਾਂ ਕਿਹਾ ਕਿ ਐੱਸ. ਜੀ. ਪੀ. ਸੀ. ਨੂੰ ਵੱਡੇ ਪੱਧਰ 'ਤੇ ਇਸ ਦੀ ਜਾਂਚ-ਪੜਤਾਲ ਕਰਨੀ ਚਾਹੀਦੀ ਹੈ ਕਿ ਭਾਰਤੀ ਫ਼ੌਜ ਨੇ ਇਹ ਨਵੀਂ ਘਾੜਤ ਘੜੀ ਹੈ ਅਤੇ ਐੱਸ. ਜੀ. ਪੀ. ਸੀ. ਪ੍ਰਧਾਨ ਨੂੰ ਵੱਡੇ ਪੱਧਰੇ 'ਤੇ ਇਸ ਦੀ ਜਾਂਚ ਕਰਾਉਣੀ ਚਾਹੀਦੀ ਹੈ। ਜਿਹੜਾ ਵੀ ਅਧਿਕਾਰੀ ਇੱਥੇ ਹੈ ਜਾਂ ਫ਼ੌਜ 'ਚ ਹੈ, ਜਿਹੜੇ ਇਹ ਗੱਲ ਕਹਿ ਰਹੇ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਵੀ ਇਸ 'ਤੇ ਕਾਰਵਾਈ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਝੋਨਾ ਬੀਜਣ ਲਈ ਬਿਜਲੀ ਸਪਲਾਈ ਦਾ ਸ਼ਡਿਊਲ ਜਾਰੀ, ਜਾਣੋ ਕਿਹੜੇ ਜ਼ਿਲ੍ਹੇ ਨੂੰ ਕਦੋਂ ਮਿਲੇਗੀ ਬਿਜਲੀ (ਵੀਡੀਓ)
ਦੱਸਣਯੋਗ ਹੈ ਕਿ ਭਾਰਤੀ ਫ਼ੌਜ ਦੇ ਲੈਫਟੀਨੈਂਟ ਜਨਰਲ ਨੇ ਸੋਮਵਾਰ ਨੂੰ ਕਿਹਾ ਸੀ ਕਿ 'ਆਪਰੇਸ਼ਨ ਸਿੰਦੂਰ' ਤੋਂ ਬਾਅਦ ਪਾਕਿਸਤਾਨ ਵਲੋਂ ਸ੍ਰੀ ਦਰਬਾਰ ਸਾਹਿਬ 'ਤੇ ਡਰੋਨਾਂ ਅਤੇ ਮਿਜ਼ਾਈਲਾਂ ਰਾਹੀਂ ਹਮਲੇ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਇਸ ਦੀ ਜਾਣਕਾਰੀ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਦੇ ਦਿੱਤੀ ਗਈ ਸੀ। ਉਨ੍ਹਾਂ ਨੇ ਕਿਹਾ ਸੀ ਕਿ ਇਤਿਹਾਸ 'ਚ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਦੀਆਂ ਲਾਈਟਾਂ ਬੰਦ ਕੀਤੀਆਂ ਗਈਆਂ ਸਨ ਤਾਂ ਜੋ ਪਾਕਿਸਤਾਨ ਤੋਂ ਆਉਣ ਵਾਲੇ ਡਰੋਨਾਂ ਦਾ ਬਿਹਤਰ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਨਾਲ ਮੁਕਾਬਲਾ ਕੀਤਾ ਜਾ ਸਕੇ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 

 


author

Babita

Content Editor

Related News