SGPC ਵੱਲੋਂ ਸੇਵਾਵਾਂ ਖ਼ਤਮ ਕੀਤੇ ਜਾਣ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

Thursday, Feb 26, 2026 - 06:00 PM (IST)

SGPC ਵੱਲੋਂ ਸੇਵਾਵਾਂ ਖ਼ਤਮ ਕੀਤੇ ਜਾਣ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

ਅੰਮ੍ਰਿਤਸਰ (ਵੈੱਬ ਡੈਸਕ)-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤਰਿਮ ਕਮੇਟੀ ਦੀ ਮੀਟਿੰਗ ਦੌਰਾਨ ਵੱਡਾ ਫ਼ੈਸਲਾ ਲੈਂਦਿਆਂ ਗਿਆਨੀ ਰਘਬੀਰ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਅੰਤਰਿਮ ਕਮੇਟੀ ਦੀ ਮੀਟਿੰਗ ਉਪਰੰਤ ਗਿਆਨੀ ਰਘਬੀਰ ਸਿੰਘ ਨੂੰ ਹੈੱਡ ਗ੍ਰੰਥੀ ਦੇ ਅਹੁਦੇ ਤੋਂ ਸੇਵਾਮੁਕਤ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਬੇਹੇਦ ਸਖ਼ਤ ਫ਼ੈਸਲਾ ਲੈਂਦਿਆਂ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ। 

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਦੀ ਵਧਾਈ ਸੁਰੱਖਿਆ! 11 ਸੈਕਟਰਾਂ 'ਚ ਵੰਡਿਆ ਖੇਤਰ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਸੇਵਾਵਾਂ ਖ਼ਤਮ ਹੋਣ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਹ ਇਸ ਫ਼ੈਸਲੇ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਐੱਸ. ਜੀ. ਪੀ. ਸੀ. ਵੱਲੋਂ ਲਏ ਗਏ ਫ਼ੈਸਲੇ ਨੂੰ ਲੈ ਕੇ ਮੈਨੂੰ ਕੋਈ ਦੁੱਖ਼ ਨਹੀਂ ਹੈ। ਮੈਨੂੰ ਪਹਿਲਾਂ ਤੋਂ ਹੀ ਪਤਾ ਸੀ ਕਿ ਇਹ ਫ਼ੈਸਲਾ ਆਵੇਗਾ, ਇਸ ਕਰਕੇ ਮੈਂ ਇਸ ਫ਼ੈਸਲੇ ਲਈ ਪਹਿਲਾਂ ਤੋਂ ਹੀ ਤਿਆਰ ਸੀ। ਉਨ੍ਹਾਂ ਕਿਹਾ ਕਿ ਮੇਰੇ ਮਸਲੇ ਪਿੱਛੇ 2 ਦਸੰਬਰ ਦਾ ਫ਼ੈਸਲਾ ਸੀ, ਜੋਕਿ ਬਾਦਲ ਪਰਿਵਾਰ ਨੂੰ ਹਜ਼ਮ ਨਹੀਂ ਹੋਇਆ ਸੀ। ਮੇਰੇ 'ਤੇ ਬਾਦਲ ਪਰਿਵਾਰ ਦੇ ਹੱਕ ਵਿਚ ਫ਼ੈਸਲਾ ਸੁਣਾਉਣ ਦਾ ਦਬਾਅ ਸੀ। ਉਨ੍ਹਾਂ ਕਿਹਾ ਕਿ ਮੈਂ ਸਾਰੇ ਸਬੂਤ ਜਲਦੀ ਹੀ ਸੰਗਤ ਦਾ ਸਾਹਮਣੇ ਲੈ ਕੇ ਆਵਾਂਗਾ।  

ਇਹ ਵੀ ਪੜ੍ਹੋ: ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News