ਵਿਦਵਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
Wednesday, Nov 06, 2024 - 05:33 PM (IST)
ਅੰਮ੍ਰਿਤਸਰ : ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਵਿਦਵਾਨਾਂ ਦੀ ਇਕੱਤਰਤਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਇਸ ਇਕੱਤਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਲਗਾਈ ਜਾਣ ਵਾਲੀ ਸਜ਼ਾ 'ਤੇ ਵਿਚਾਰ ਰੱਖੇ ਗਏ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਜੇ ਲੋੜ ਪਈ ਤਾਂ ਸਿੱਖ ਸੰਪਰਦਾਵਾਂ, ਜਥੇਬੰਦੀਆਂ ਅਤੇ ਸਿੱਖ ਸਭਾਵਾਂ ਦੀ ਇਕੱਤਰਤਾ ਵੀ ਸੱਦੀ ਜਾਵੇਗੀ। ਜਥੇਦਾਰ ਨੇ ਕਿਹਾ ਕਿ ਇਸ ਗੱਲ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਕੋਈ ਵੀ ਫ਼ੈਸਲਾ ਇਕਮਤ ਹੋ ਕੇ ਲਿਆ ਜਾਵੇ।
ਇਹ ਵੀ ਪੜ੍ਹੋ : ਖ਼ਤਰੇ ਦੀ ਘੰਟੀ, ਪੰਜਾਬ ਵਿਚ ਬਣੇ ਗੰਭੀਰ ਹਾਲਾਤ, ਬੇਹੱਦ ਚੌਕਸ ਰਹਿਣ ਦੀ ਲੋੜ
ਕੈਨੇਡਾ ਵਿਚ ਹੋਈ ਹਿੰਸਾ ਦੇ ਮਾਮਲੇ 'ਤੇ ਬੋਲਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕੈਨੇਡਾ ਵਿਖੇ ਸਿੱਖਾਂ ਵਲੋਂ ਕਿਸੇ ਮੰਦਰ 'ਤੇ ਹਮਲਾ ਨਹੀਂ ਕੀਤਾ ਗਿਆ ਹੈ। ਸਿਰਫ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਨੇ ਵਿਦੇਸ਼ਾਂ ਵਿਚ ਜਾ ਕੇ ਸਖ਼ਤ ਮਿਹਨਤ ਕਰਕੇ ਆਪਣੀ ਇਮਾਨਦਾਰੀ ਨਾਲ ਆਪਣੇ ਆਪ ਨੂੰ ਸਥਾਪਤ ਕੀਤਾ ਹੈ। ਸਿੱਖ ਸਰਬੱਤ ਦਾ ਭਲਾ ਮੰਗਦੇ ਹਨ।
ਇਹ ਵੀ ਪੜ੍ਹੋ : ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ 'ਤੇ SGPC ਸਖ਼ਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e