ਗਿਆਨੀ ਰਘਬੀਰ ਸਿੰਘ ਨੇ ਹਾਈਕੋਰਟ ''ਚੋਂ ਪਟੀਸ਼ਨ ਵਾਪਸ ਲੈਣ ਦਾ ਕੀਤਾ ਐਲਾਨ

Monday, Jun 30, 2025 - 01:01 PM (IST)

ਗਿਆਨੀ ਰਘਬੀਰ ਸਿੰਘ ਨੇ ਹਾਈਕੋਰਟ ''ਚੋਂ ਪਟੀਸ਼ਨ ਵਾਪਸ ਲੈਣ ਦਾ ਕੀਤਾ ਐਲਾਨ

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਚਲਾਈਆਂ ਗੋਲੀਆਂ

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਆਪਣੇ ਸੇਵਾ ਦੌਰਾਨ ਦਾਸ ਨੇ ਪੰਥਕ ਪਰੰਪਰਾਵਾਂ ਤੇ ਰਹਿਤ ਮਰਿਆਦਾ 'ਤੇ ਪਹਿਰੇਦਾਰੀ ਕਰਦਿਆਂ ਸੇਵਾ ਨਿਭਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਹੈ। ਪੰਥਕ ਸੰਸਥਾਵਾਂ ਤੇ ਬਾਬਾ ਬੁੱਢਾ ਜੀ ਦੀ ਮਹਾਨ ਪਦਵੀ ਨੂੰ ਠੇਸ ਪਹੁੰਚਾਉਣ ਬਾਰੇ ਉਹ ਕਦੇ ਸੁਫ਼ਨੇ ਵਿਚ ਵੀ ਕਦੇ ਸੋਚ ਨਹੀਂ ਸਕਦੇ। 

ਇਹ ਵੀ ਪੜ੍ਹੋ-ਪੰਜਾਬ 'ਚ ਖ਼ਤਰੇ ਦੀ ਘੰਟੀ! ਇਸ ਨਹਿਰ 'ਚ ਪੈ ਗਿਆ ਪਾੜ

ਉਨ੍ਹਾਂ ਦੱਸਿਆ ਕਿ ਸਾਧ ਸੰਗਤ ਦੀਆਂ ਭਾਵਨਾਵਾਂ ਦਾ ਆਦਰ ਕਰਦਿਆਂ ਅਤੇ ਪੰਥਕ ਇਕਤਾ ਨੂੰ ਮੱਦੇਨਜ਼ਰ ਰੱਖਦਿਆਂ ਉਨ੍ਹਾਂ ਨੇ ਪਟੀਸ਼ਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਨਾਲ ਹੀ ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਿੱਖ ਪੰਥ ਦੀਆਂ ਮਹਾਨ ਪਦਵੀਆਂ ਅਤੇ ਸੰਸਥਾਵਾਂ ਦੀ ਇਜ਼ਤ ਕਾਇਮ ਰੱਖਣਾ ਸਾਰੇ ਪੰਥ ਦੀ ਸਾਂਝੀ ਜ਼ਿੰਮੇਵਾਰੀ ਹੈ। ਸਮੁੱਚੇ ਖ਼ਾਲਸਾ ਪੰਥ ਨੂੰ ਇਸ ਬਾਰੇ ਚੇਤਨ ਤੇ ਸੁਚੇਤ ਹੋਣ ਦੀ ਲੋੜ ਹੈ।

ਇਹ ਵੀ ਪੜ੍ਹੋਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News