ਸੇਵਾਮੁਕਤੀ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਬਿਆਨ, ਆਖ਼ੀਆਂ ਇਹ ਗੱਲਾਂ
Saturday, Mar 08, 2025 - 09:30 AM (IST)

ਅੰਮ੍ਰਿਤਸਰ (ਵੈੱਬ ਡੈਸਕ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਸੇਵਾਮੁਕਤ ਕੀਤੇ ਜਾਣ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਗੁਰੂ ਸਾਹਿਬ ਦਾ ਹੁਕਮ ਹੋਵੇ, ਓਨਾ ਚਿਰ ਹੀ ਸੇਵਾ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਉਹ ਇਸ ਫ਼ੈਸਲੇ ਨਾਲ ਰਾਜ਼ੀ ਹਨ।
ਇਹ ਖ਼ਬਰ ਵੀ ਪੜ੍ਹੋ - ਅੱਜ ਬੰਦ ਰਹੇਗਾ ਪੰਜਾਬ ਦਾ ਇਹ ਸ਼ਹਿਰ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਸਿਰ 'ਤੇ ਹੱਥ ਰੱਖ ਕੇ ਬਹੁਤ ਵੱਡੀ ਸੇਵਾ ਲਈ ਹੈ। ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਉਹ ਸਾਡੀ ਸੇਵਾ ਪਰਵਾਨ ਕਰਨ ਤੇ ਹੋਈਆਂ ਭੁੱਲਾਂ ਦੀ ਖਿਮਾ ਬਖਸ਼ਣ। ਉਨ੍ਹਾਂ ਕਿਹਾ ਕਿ ਉਹ ਗੁਰੂ ਦੇ ਹੁਕਮ ਵਿਚ ਰਾਜ਼ੀ ਅਤੇ ਖ਼ੁਸ਼ ਹਨ। ਦੱਸ ਦਈਏ ਕਿ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਸੇਵਾ ਮੁਕਤ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਹਾਲਾਂਕਿ ਗਿਆਨੀ ਰਘਬੀਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8