ਲੰਬੀ ਛੁੱਟੀ ''ਤੇ ਗਿਆਨੀ ਰਘਬੀਰ ਸਿੰਘ !

Friday, Nov 21, 2025 - 05:45 PM (IST)

ਲੰਬੀ ਛੁੱਟੀ ''ਤੇ ਗਿਆਨੀ ਰਘਬੀਰ ਸਿੰਘ !

ਅੰਮ੍ਰਿਤਸਰ (ਸਰਬਜੀਤ)- ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਡਿਊਟੀ ਤੋਂ ਲਾਂਬੇ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਗਿਆਨੀ ਰਘਬੀਰ ਸਿੰਘ ਨੂੰ ਕਈ ਮਹੀਨਿਆਂ ਦੀ ਲੰਮੀ ਛੁੱਟੀ 'ਤੇ ਭੇਜਿਆ ਗਿਆ ਹੈ। ਗਿਆਨੀ ਰਘਬੀਰ ਸਿੰਘ ਦੀ ਥਾਂ ਗਿਆਨੀ ਅਮਰਜੀਤ ਸਿੰਘ ਸ੍ਰੀ ਦਰਬਾਰ ਸਾਹਿਬ 'ਤੇ ਹੈੱਡ ਗ੍ਰੰਥੀ ਵਜੋਂ ਸੇਵਾ ਨਿਭਾਉਣਗੇ। 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਦਾ ਲੰਮੀ ਛੁੱਟੀ 'ਤੇ ਜਾਣਾ ਪੰਥਕ ਹਲਕਿਆਂ ਵਿੱਚ ਵੱਡੀ ਚਰਚਾ ਦਾ ਵਿਸ਼ਾ ਬਣ ਗਿਆ ਹੈ।

ਇਹ ਵੀ ਪੜ੍ਹੋ- 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਲਗਾਏ ਹੋਰਡਿੰਗ ਉਤਾਰੇ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

ਸੂਤਰਾਂ ਅਨੁਸਾਰ ਉਨ੍ਹਾਂ ਨੂੰ ਜ਼ਬਰੀ ਲੰਮੀ ਛੁੱਟੀ 'ਤੇ ਭੇਜਿਆ ਗਿਆ ਹੈ। 27 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵਿੱਚ ਗਿਆਨੀ ਰਘਬੀਰ ਸਿੰਘ ਬਾਰੇ ਵੱਡਾ ਫੈਸਲਾ ਆ ਸਕਦਾ ਹੈ। ਜਿਸ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਖਤਮ ਕੀਤੀਆਂ ਜਾ ਸਕਦੀਆਂ ਹਨ। ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖਤ ਸਾਹਿਬ 'ਤੇ ਜਥੇਦਾਰ ਰਹਿੰਦਿਆਂ 2 ਦਸੰਬਰ ਵਾਲੇ ਸੁਣਾਏ ਫੈਸਲੇ ਤੋਂ ਬਾਅਦ ਕਾਫੀ ਚਰਚਾ ਵਿੱਚ ਆਏ ਸਨ। ਗਿਆਨੀ ਰਘਬੀਰ ਕਈ ਵਾਰ ਮੀਡੀਆ ਅੱਗੇ ਇਹ ਵੀ ਕਹਿੰਦੇ ਨਜ਼ਰ ਆਏ ਕਿ ਮੇਰਾ ਬੈਗ ਤਿਆਰ ਹੈ। ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਜ਼ੀਰਾਂ ਨੂੰ ਫਸੀਲ ਤੋਂ ਹੁਕਮ ਸੁਣਾਏ ਜਾਣ ਮਗਰੋਂ ਲਗਾਤਾਰ ਉਨ੍ਹਾਂ ਦੀ ਸੇਵਾਵਾਂ ਖਤਮ ਕਰਨ ਦੀਆਂ ਚਰਚਾਵਾਂ ਚੱਲ ਰਹੀਆਂ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਲਈ ਅਗਲੇ 7 ਦਿਨਾਂ ਦੀ ਭਵਿੱਖਬਾਣੀ! ਵਿਭਾਗ ਨੇ ਮੀਂਹ ਬਾਰੇ ਦਿੱਤੀ ਅਹਿਮ ਜਾਣਕਾਰੀ

ਇੱਥੇ ਇਹ ਵੀ ਦੱਸਣਯੋਗ ਹੈ ਕਿ ਮਾਰਚ 2025 ਵਿਚ, ਸ਼੍ਰੋਮਣੀ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖ਼ਤ ਦੇ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਸੀ ਅਤੇ ਉਨ੍ਹਾਂ ਦੀ ਜਗ੍ਹਾ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਹ ਕਦਮ ਧਾਰਮਿਕ ਮਰਿਆਦਾ ਬਣਾਈ ਰੱਖਣ ਤੇ ਸੰਗਠਨਾਤਮਕ ਸਮੀਖਿਆ ਦੇ ਅਨੁਸਾਰ ਚੁੱਕਿਆ ਗਿਆ ਸੀ। ਹਾਲਾਂਕਿ, ਰਾਜਨੀਤਿਕ ਅਤੇ ਧਾਰਮਿਕ ਸਮੂਹਾਂ ਨੇ ਇਸ ਫੈਸਲੇ ਦੀ ਆਲੋਚਨਾ ਕੀਤੀ, ਇਸਨੂੰ ਸੰਗਤ ਦੀਆਂ ਭਾਵਨਾਵਾਂ ਦੇ ਵਿਰੁੱਧ ਅਤੇ ਰਾਜਨੀਤਿਕ ਦਬਾਅ ਤੋਂ ਪ੍ਰੇਰਿਤ ਦੱਸਿਆ। ਇਸ ਵਿਵਾਦ ਨੇ ਮੀਡੀਆ ਅਤੇ ਸੋਸ਼ਲ ਮੀਡੀਆ ਵਿੱਚ ਕਾਫ਼ੀ ਚਰਚਾ ਪੈਦਾ ਕੀਤੀ ਹੈ। ਧਾਰਮਿਕ ਸੰਗਠਨਾਂ ਅਤੇ ਸ਼੍ਰੋਮਣੀ ਕਮੇਟੀ ਵਿਚਕਾਰ ਤਣਾਅਪੂਰਨ ਸਥਿਤੀ ਪੈਦਾ ਹੋ ਗਈ ਅਤੇ ਲੀਡਰਸ਼ਿਪ ਦੇ ਭਵਿੱਖ ਬਾਰੇ ਅਨਿਸ਼ਚਿਤਤਾ ਵਧ ਗਈ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਪਤੀ ਨੇ ਪਤਨੀ ਨੂੰ ਦਿੱਤੀ ਬੇਰਹਿਮ ਮੌਤ, ਬੈੱਡ ਤੋਂ ਮਿਲੀ ਖੂਨ ਨਾਲ ਲਥਪਥ ਲਾਸ਼

ਇਸ ਸਬੰਧੀ ਜਦੋਂ ਗਿਆਨੀ ਰਘਬੀਰ ਸਿੰਘ ਨਾਲ ਫੋਨ 'ਤੇ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਦਾ ਫੋਨ ਨਹੀਂ ਮਿਲਿਆ ਪਰ ਉਨ੍ਹਾਂ ਦੇ ਨਿੱਜੀ ਸਹਾਇਕ ਨੇ ਦੱਸਿਆ ਕਿ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਹੈ, ਸਿੰਘ ਸਾਹਿਬ ਨੂੰ ਟਾਈਫਾਈਡ ਹੋਇਆ ਹੈ ਜਿਸ ਵਾਸਤੇ ਡਾਕਟਰਾਂ ਨੇ ਬੈਡ ਰੈਸਟ ਦੱਸੀ ਹੈ। ਇਸ ਵਾਸਤੇ ਚਾਰ, ਪੰਜ ਦਿਨ ਦੀ ਛੁੱਟੀ ਲਈ ਹੈ। ਬਾਕੀ ਕੰਮ ਉਸੇ ਤਰ੍ਹਾਂ ਚੱਲਣਗੇ।

ਇਹ ਵੀ ਪੜ੍ਹੋ- ਗੁਰਦਾਸਪੁਰ ਜ਼ਿਲ੍ਹੇ ਅੰਦਰ ਲੱਗੀਆਂ ਕਈ ਪਾਬੰਦੀਆਂ, 19 ਜਨਵਰੀ ਤੱਕ ਹੁਕਮ ਜਾਰੀ

 


author

Shivani Bassan

Content Editor

Related News