ਅੰਮ੍ਰਿਤਧਾਰੀ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ 'ਤੇ ਲਗਾਈ ਪਾਬੰਦੀ 'ਤੇ ਜਥੇਦਾਰ ਵਲੋਂ ਸਖ਼ਤ ਹੁਕਮ ਜਾਰੀ

Friday, Nov 08, 2024 - 05:16 PM (IST)

ਅੰਮ੍ਰਿਤਧਾਰੀ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ 'ਤੇ ਲਗਾਈ ਪਾਬੰਦੀ 'ਤੇ ਜਥੇਦਾਰ ਵਲੋਂ ਸਖ਼ਤ ਹੁਕਮ ਜਾਰੀ

ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਾਰਤ ਦੇ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵਲੋਂ ਦੇਸ਼ ਦੇ ਹਵਾਈ ਅੱਡਿਆਂ ‘ਤੇ ਸੁਰੱਖਿਆ ਸੇਵਾਵਾਂ ਵਿਚ ਨੌਕਰੀ ਕਰਨ ਵਾਲੇ ਅੰਮ੍ਰਿਤਧਾਰੀ ਕਰਮਚਾਰੀਆਂ ਵਿਰੁੱਧ ਕਿਰਪਾਨ ਪਹਿਨਣ ‘ਤੇ ਪਾਬੰਦੀ ਦੇ ਜਾਰੀ ਕੀਤੇ ਆਦੇਸ਼ ਨੂੰ ਸਿੱਖ ਕੌਮ ਦੀ ਧਾਰਮਿਕ ਆਜ਼ਾਦੀ ‘ਤੇ ਹਮਲਾ ਕਰਾਰ ਦਿੱਤਾ ਹੈ। 

ਇਹ ਵੀ ਪੜ੍ਹੋ- ਸਪਾ ਸੈਂਟਰ ਦੀ ਆੜ ’ਚ ਚੱਲ ਰਿਹਾ ਸੀ ਗੰਦਾ ਧੰਦਾ, 2 ਕੁੜੀਆਂ ਸਮੇਤ 7 ਫੜੇ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਰਤ ਨੂੰ ਸਦੀਆਂ ਦੀ ਗੁਲਾਮੀ ਤੋਂ ਆਜ਼ਾਦ ਕਰਵਾਉਣ ਲਈ ਸਿੱਖਾਂ ਨੇ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖਾਂ ਨੂੰ ਗੁਰੂ ਸਾਹਿਬਾਨ ਵੱਲੋਂ ਕਕਾਰ ਵਜੋਂ ਦਿੱਤੀ ਗਈ ਹੈ, ਜੋ ਸਿੱਖੀ ਜੀਵਨ ਦਾ ਅਨਿੱਖੜਵਾਂ ਅੰਗ ਹੈ। ਇਸ ਕਰਕੇ ਭਾਰਤ ਦੇ ਹਵਾਈ ਅੱਡਿਆਂ ‘ਤੇ ਨੌਕਰੀ ਕਰਨ ਵਾਲੇ ਅੰਮ੍ਰਿਤਧਾਰੀ ਕਰਮਚਾਰੀਆਂ ਨੂੰ ਕਿਰਪਾਨ ਧਾਰਨ ਕਰਨ ਤੋਂ ਰੋਕਿਆ ਜਾਣਾ, ਜਿੱਥੇ ਅਸਿੱਧੇ ਤੌਰ ‘ਤੇ ਸਿੱਖਾਂ ਨੂੰ ਦੇਸ਼ ਦੀਆਂ ਵੱਖ-ਵੱਖ ਸੇਵਾਵਾਂ ਤੋਂ ਵਾਂਝੇ ਕਰਨ ਤੁਲ ਹੈ,  ਉੱਥੇ ਸਿੱਖਾਂ ਦੀ ਧਾਰਮਿਕ ਆਜ਼ਾਦੀ ‘ਤੇ ਸਿੱਧਾ ਤੇ ਅਸਹਿਣਯੋਗ ਹਮਲਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ Weather ਨੂੰ ਲੈ ਕੇ ਵੱਡੀ ਅਪਡੇਟ, ਮੌਸਮ ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਤੁਰੰਤ ਹੀ ਭਾਰਤ ਦੇ ਗ੍ਰਹਿ ਮੰਤਰਾਲੇ ਅਤੇ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ ਕੇ ਇਸ ਅਨਿਆਂਕਾਰੀ ਪਾਬੰਦੀ ਵਿਰੁੱਧ ਸਿੱਖ ਕੌਮ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਜਾਵੇ ਅਤੇ ਜਲਦ ਹੀ ਭਾਰਤ ਸਰਕਾਰ ਦੇ ਨਾਲ ਇਸ ਸਬੰਧੀ ਗੱਲਬਾਤ ਕਰਕੇ ਹਵਾਈ ਅੱਡਿਆਂ ‘ਤੇ ਨੌਕਰੀ ਕਰਦੇ ਅੰਮ੍ਰਿਤਧਾਰੀ ਕਰਮਚਾਰੀਆਂ ਨੂੰ ਕਿਰਪਾਨ ਧਾਰਨ ਕਰਨ ਦਾ ਅਧਿਕਾਰ ਦਿਵਾਉਣ ਸਬੰਧੀ ਇਕ ਉੱਚ ਪੱਧਰੀ ਵਫਦ ਬਣਾ ਕੇ ਭੇਜਿਆ ਜਾਵੇ। 

ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ 3 ਛੁੱਟੀਆਂ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News