ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲੇ ਬਾਰੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ, ਖ਼ੁਦ ਹੀ ਸੁਣੋ (ਵੀਡੀਓ)

Tuesday, May 20, 2025 - 10:31 AM (IST)

ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲੇ ਬਾਰੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ, ਖ਼ੁਦ ਹੀ ਸੁਣੋ (ਵੀਡੀਓ)

ਅੰਮ੍ਰਿਤਸਰ : ਪਾਕਿਸਤਾਨ ਫ਼ੌਜ ਵਲੋਂ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕੀਤੇ ਜਾਣ ਅਤੇ ਭਾਰਤੀ ਫ਼ੌਜ ਦੀ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਨਾਲ ਗੱਲਬਾਤ ਹੋਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਹੁਣ ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਦੇ ਲੈਫਟੀਨੈਂਟ ਜਨਰਲ ਕਹਿ ਰਹੇ ਹਨ ਕਿ ਸਾਡੀ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਨਾਲ ਗੱਲਬਾਤ ਹੋਈ ਹੈ ਅਤੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ 'ਚ ਏਅਰ ਡਿਫੈਂਸ ਗੰਨ ਲਾਉਣ ਦੀ ਇਜਾਜ਼ਤ ਦਿੱਤੀ ਸੀ।

ਇਹ ਵੀ ਪੜ੍ਹੋ : ਨਵੇਂ ਭਰਤੀ ਮੁਲਾਜ਼ਮਾਂ ਨੂੰ ਲੈ ਕੇ ਵੱਡੀ ਖ਼ਬਰ, ਰੱਦ ਹੋ ਗਈ ਇਹ NOTIFICATION

ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਨੇ ਉਨ੍ਹਾਂ ਨਾਲ ਇਸ ਤਰੀਕੇ ਦਾ ਕੋਈ ਰਾਬਤਾ ਕਾਇਮ ਨਹੀਂ ਕੀਤਾ ਅਤੇ ਇਹ ਬਿਲਕੁਲ ਝੂਠ ਹੈ। ਉਨ੍ਹਾਂ ਕਿਹਾ ਕਿ ਮੈਂ ਪਿਛਲੀ 22 ਤਾਰੀਖ਼ ਤੋਂ ਛੁੱਟੀ 'ਤੇ ਚੱਲ ਰਿਹਾ ਹਾਂ ਅਤੇ 24 ਤਾਰੀਖ਼ ਤੋਂ ਵੀ ਵਿਦੇਸ਼ ਗਿਆ ਹੋਇਆ ਸੀ ਅਤੇ 14 ਮਈ ਨੂੰ ਵਾਪਸ ਆਇਆ ਹਾਂ। ਮੇਰੇ ਵਿਦੇਸ਼ ਦੌਰੇ ਪਿੱਛੋਂ ਹੀ ਜੰਗ ਸ਼ੁਰੂ ਹੋਈ ਅਤੇ ਖ਼ਤਮ ਹੋ ਗਈ। ਉਨ੍ਹਾਂ ਕਿਹਾ ਕਿ ਐੱਸ. ਜੀ. ਪੀ. ਸੀ. ਨੂੰ ਵੱਡੇ ਪੱਧਰ 'ਤੇ ਇਸ ਦੀ ਜਾਂਚ-ਪੜਤਾਲ ਕਰਨੀ ਚਾਹੀਦੀ ਹੈ ਕਿ ਭਾਰਤੀ ਫ਼ੌਜ ਨੇ ਇਹ ਨਵੀਂ ਘਾੜਤ ਘੜੀ ਹੈ ਅਤੇ ਐੱਸ. ਜੀ. ਪੀ. ਸੀ. ਪ੍ਰਧਾਨ ਨੂੰ ਵੱਡੇ ਪੱਧਰੇ 'ਤੇ ਇਸ ਦੀ ਜਾਂਚ ਕਰਾਉਣੀ ਚਾਹੀਦੀ ਹੈ। ਜਿਹੜਾ ਵੀ ਅਧਿਕਾਰੀ ਇੱਥੇ ਐੱਸ. ਜੀ. ਪੀ. ਸੀ. 'ਚ ਹੈ ਜਾਂ ਫ਼ੌਜ 'ਚ ਹੈ, ਜਿਹੜੇ ਇਹ ਗੱਲ ਕਹਿ ਰਹੇ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਵੀ ਇਸ 'ਤੇ ਕਾਰਵਾਈ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਝੋਨਾ ਬੀਜਣ ਲਈ ਬਿਜਲੀ ਸਪਲਾਈ ਦਾ ਸ਼ਡਿਊਲ ਜਾਰੀ, ਜਾਣੋ ਕਿਹੜੇ ਜ਼ਿਲ੍ਹੇ ਨੂੰ ਕਦੋਂ ਮਿਲੇਗੀ ਬਿਜਲੀ (ਵੀਡੀਓ)
ਭਾਰਤੀ ਫ਼ੌਜ ਦੇ ਮੁਖੀ ਨੇ ਦਿੱਤਾ ਸੀ ਬਿਆਨ
ਦੱਸਣਯੋਗ ਹੈ ਕਿ ਭਾਰਤੀ ਫ਼ੌਜ ਦੇ ਲੈਫਟੀਨੈਂਟ ਜਨਰਲ ਨੇ ਸੋਮਵਾਰ ਨੂੰ ਕਿਹਾ ਸੀ ਕਿ 'ਆਪਰੇਸ਼ਨ ਸਿੰਦੂਰ' ਤੋਂ ਬਾਅਦ ਪਾਕਿਸਤਾਨ ਵਲੋਂ ਸ੍ਰੀ ਦਰਬਾਰ ਸਾਹਿਬ 'ਤੇ ਡਰੋਨਾਂ ਅਤੇ ਮਿਜ਼ਾਈਲਾਂ ਰਾਹੀਂ ਹਮਲੇ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਇਸ ਦੀ ਜਾਣਕਾਰੀ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਦੇ ਦਿੱਤੀ ਗਈ ਸੀ ਅਤੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ 'ਚ ਏਅਰ ਡਿਫੈਂਸ ਗੰਨ ਲਾਉਣ ਦੀ ਇਜਾਜ਼ਤ ਦਿੱਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਇਤਿਹਾਸ 'ਚ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਦੀਆਂ ਲਾਈਟਾਂ ਬੰਦ ਕੀਤੀਆਂ ਗਈਆਂ ਸਨ ਤਾਂ ਜੋ ਪਾਕਿਸਤਾਨ ਤੋਂ ਆਉਣ ਵਾਲੇ ਡਰੋਨਾਂ ਦਾ ਬਿਹਤਰ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਨਾਲ ਮੁਕਾਬਲਾ ਕੀਤਾ ਜਾ ਸਕੇ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 

 


author

Babita

Content Editor

Related News