ਗਿਆਨੀ ਰਘਬੀਰ ਸਿੰਘ ਨੂੰ ਥਾਪਿਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ

Friday, Jun 16, 2023 - 06:43 PM (IST)

ਅੰਮ੍ਰਿਤਸਰ : ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਨਵਾਂ ਜਥੇਦਾਰ ਥਾਪ ਦਿੱਤਾ ਗਿਆ ਹੈ। ਇਹ ਫੈ਼ਸਲਾ ਅੱਜ ਐੱਸ. ਜੀ. ਪੀ. ਸੀ. ਦੀ ਹੋਈ ਮੀਟਿੰਗ ਵਿਚ ਲਿਆ ਗਿਆ ਹੈ। ਗਿਆਨ ਰਘਬੀਰ ਸਿੰਘ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੀ ਰਹਿ ਚੁੱਕੇ ਹਨ। ਗਿਆਨੀ ਹਰਪ੍ਰੀਤ ਸਿੰਘ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਦੀਆਂ ਜ਼ਿੰਮੇਵਾਰੀਆਂ ਵਾਪਸ ਲੈ ਲਈਆਂ ਗਈਆਂ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਥਾਪਿਆ ਗਿਆ ਸੀ, ਅਤੇ ਉਹ ਪਿਛਲੇ ਪੰਜ ਸਾਲ ਤੋਂ ਕਾਰਜਕਾਰੀ ਜਥੇਦਾਰ ਦੇ ਤੌਰ ’ਤੇ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸੁਲਤਾਨ ਸਿੰਘ ਨੂੰ ਸ੍ਰੀ ਕੇਸਗੜ੍ਹ ਦਾ ਜਥੇਦਾਰ ਥਾਪਿਆ ਗਿਆ ਹੈ। 

ਇਹ ਵੀ ਪੜ੍ਹੋ : 8.49 ਕਰੋੜ ਦੀ ਲੁੱਟ ਦੇ ਪੈਸੇ ਨਾਲ ਬਣਾਈਆਂ ਰੀਲਾਂ, ਮਾਸਟਰ ਮਾਈਂਡ ਕੁੜੀ ਦੀਆਂ ਤਸਵੀਰਾਂ ਹੋਈਆਂ ਵਾਇਰਲ

ਐੱਸ. ਜੀ. ਪੀ. ਸੀ. ਪ੍ਰਧਾਨ ਨੇ ਕਿਹਾ ਕਿ ਮੀਟਿੰਗ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਗਿਆਨੀ ਹਰਪ੍ਰੀਤ ਸਿੰਘ ਆਪਣੀਆਂ ਸੇਵਾਵਾਂ ਜਥੇਦਾਰ ਦੇ ਤੌਰ ’ਤੇ ਸ੍ਰੀ ਦਮਦਮਾ ਸਾਹਿਬ ਵਿਖੇ ਜਾਰੀ ਰੱਖਣਗੇ ਜਦਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਗਿਆਨੀ ਰਘਬੀਰ ਸਿੰਘ ਨਿਭਾਉਣਗੇ, ਜੋ ਕਿ ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਇਸ ਦੇ ਨਾਲ ਹੀ ਗਿਆਨੀ ਰਘਬੀਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਦੇ ਤੌਰ ’ਤੇ ਵਾਧੂ ਸੇਵਾਵਾਂ ਨਿਭਾਉਣਗੇ। ਇਸ ਤੋਂ ਇਲਾਵਾ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੋ ਕਿ ਸੱਚਖੰਡ ਦੇ ਹੈੱਡ ਗ੍ਰੰਥੀ ਸਿੰਘ ਵੀ ਹਨ, ਉਹ ਨਿਭਾਉਣਗੇ ਅਤੇ ਉਨ੍ਹਾਂ ਨੂੰ ਹੀ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਤੋਂ ਬਾਅਦ ਐੱਸ. ਜੀ. ਪੀ. ਸੀ. ਪ੍ਰਧਾਨ ਦੀਆਂ ਵੱਡੀਆਂ ਗੱਲਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


Gurminder Singh

Content Editor

Related News