ਰਾਮ ਲੀਲਾ 'ਚ ਮੂਲ ਮੰਤਰ ਦੇ ਪਾਠ 'ਤੇ ਨੱਚਣ ਸਬੰਧੀ ਜਾਣੋ ਕੀ ਬੋਲੇ ਰਘਬੀਰ ਸਿੰਘ (ਵੀਡੀਓ)

Sunday, Oct 06, 2019 - 11:52 AM (IST)

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)— ਰਾਮ ਲੀਲਾ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਰਚਿਤ ਬਾਣੀ ਮੂਲ ਮੰਤਰ ਦੇ ਪਾਠ ਦੇ ਗਾਇਨ 'ਤੇ ਨੱਚਣ ਅਤੇ ਸਿੱਖ ਗੁਰੂ ਦਾ ਰੋਲ ਅਦਾ ਕਰਨ ਸਬੰਧੀ ਸੋਸ਼ਲ ਮੀਡੀਆ 'ਤੇ ਚੱਲ ਰਹੀ ਵੀਡੀਓ ਦਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਤਿੱਖਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕੋਝੀ ਹਰਕਤ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਬਹੁਤ ਵੱਡਾ ਖਿਲਵਾੜ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਕੀਰਤਨ ਅਤੇ ਪਾਠ ਸੰਗਤ ਰੂਪ 'ਚ ਜਾਂ ਨਿੱਜੀ ਰੂਪ 'ਚ ਬੈਠ ਕੇ ਬਹੁਤ ਹੀ ਸਤਿਕਾਰ ਸਹਿਤ ਕੀਤਾ ਜਾਂਦਾ ਹੈ।

ਸੋਸ਼ਲ ਮੀਡੀਆ 'ਤੇ ਦੱਸਿਆ ਜਾ ਰਿਹਾ ਹੈ ਕਿ ਇਹ ਦਿੱਲੀ ਦੇ ਕਿਸੇ ਰਾਮ ਲੀਲਾ ਸਮਾਗਮ ਦੀ ਵੀਡੀਓ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਰਤਾਰੇ ਕਰਨ ਵਾਲੇ ਕਲਾਕਾਰਾਂ ਅਤੇ ਰਾਮਲੀਲਾ ਪ੍ਰਬੰਧਕਾਂ ਖਿਲਾਫ ਧਾਰਾ 295 ਏ ਤਹਿਤ ਮਾਮਲਾ ਦਰਜ ਕਰਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਐੱਸ. ਜੀ. ਪੀ. ਸੀ. ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਐੱਸ. ਜੀ. ਪੀ. ਸੀ. ਅਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਣ ਦੀ ਅਪੀਲ ਵੀ ਕੀਤੀ।  


author

shivani attri

Content Editor

Related News