ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ ਨੂੰ ਮਿਲਣੀ ਚਾਹੀਦੀ ਸੀ ਫਾਂਸੀ ਦੀ ਸਜ਼ਾ: ਗਿਆਨੀ ਸੁਲਤਾਨ ਸਿੰਘ

07/21/2023 5:48:50 PM

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੋ ਸਾਲ ਪਹਿਲਾਂ ਹੋਈ ਬੇਅਦਬੀ ਦੇ ਦੋਸ਼ੀ ਨੂੰ ਰੂਪਨਗਰ ਦੀ ਅਦਾਲਤ ਵੱਲੋਂ ਸੁਣਾਈ ਗਈ 5 ਸਾਲ ਦੀ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਨਾਕਾਫੀ ਦੱਸਦਿਆਂ ਆਖਿਆ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਹੈ।

ਗਿਆਨੀ ਸੁਲਤਾਨ ਸਿੰਘ ਨੇ ਆਖਿਆ ਕਿ 13 ਸਤੰਬਰ 2021 ਨੂੰ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇਕ ਦੁਸ਼ਟ ਵਿਅਕਤੀ ਨੇ ਸਿਗਰਟ ਪੀ ਕੇ ਜਿੱਥੇ ਪਾਵਨ ਤਖ਼ਤ ਸਾਹਿਬ ਦੀ ਪਵਿੱਤਰਤਾ ਭੰਗ ਕੀਤੀ ਸੀ, ਉੱਥੇ ਹੀ ਦੁਨੀਆ ਭਰ ‘ਚ ਵੱਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਸਨ। ਉਨ੍ਹਾਂ ਕਿਹਾ ਕਿ ਬੇਅਦਬੀਆਂ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਕਿਸੇ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ ਅਤੇ ਇਸ ਵਰਤਾਰੇ ਪਿੱਛੇ ਕੋਈ ਵੱਡੀਆਂ ਸ਼ਕਤੀਆਂ ਕੰਮ ਕਰ ਰਹੀਆਂ ਹਨ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਵੀ ਇਸੇ ਨਾਪਾਕ ਕੜੀ ਦਾ ਹਿੱਸਾ ਸੀ।

ਇਹ ਵੀ ਪੜ੍ਹੋ- ਸੜਕ 'ਤੇ ਲੰਮੇ ਪੈ ਕੇ ਪੁਲਸ ਮੁਲਾਜ਼ਮ ਨੇ ਕੀਤਾ ਹਾਈਵੋਲਟੇਜ਼ ਡਰਾਮਾ, ਪੈ ਪਿਆ ਭੜਥੂ, ਵੀਡੀਓ ਹੋਈ ਵਾਇਰਲ

ਬੇਸ਼ੱਕ ਬੇਅਦਬੀ ਕਰਨ ਵਾਲੇ ਦੋਖੀ ਨੂੰ ਮੌਕੇ ‘ਤੇ ਫੜ੍ਹ ਕੇ ਪੁਲਸ ਹਵਾਲੇ ਕਰ ਦਿੱਤਾ ਗਿਆ ਸੀ ਪਰ ਇਸ ਬੇਅਦਬੀ ਦੀ ਘਟਨਾ ਦੇ ਪਿੱਛੇ ਦੀ ਸਾਜ਼ਿਸ਼ ਅਤੇ ਸਾਜ਼ਿਸ਼ਕਰਤਾ ਨੂੰ ਬੇਪਰਦ ਕਰਨਾ ਵੀ ਕਾਨੂੰਨ ਦਾ ਕੰਮ ਸੀ, ਜੋ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੇਅਦਬੀ ਦੀ ਘਟਨਾ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਵਰਗੀ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਸੀ ਤਾਂ ਜੋ ਭਵਿੱਖ ਵਿਚ ਕੋਈ ਵੀ ਮਾੜੀ ਸੋਚ ਵਾਲਾ ਵਿਅਕਤੀ ਇਹੋ ਜਿਹਾ ਪਾਪ ਕਰਨ ਦੀ ਹਿੰਮਤ ਨਾ ਕਰ ਸਕਦਾ।

ਇਹ ਵੀ ਪੜ੍ਹੋ- ਪੰਜਾਬ 'ਚ ਪਏ ਭਾਰੀ ਮੀਂਹ ਦੇ ਚੱਲਦਿਆਂ ਕਿਸਾਨਾਂ ਨੂੰ ਇਹ ਵੱਡੀ ਰਾਹਤ ਦੇ ਸਕਦੀ ਹੈ ਮਾਨ ਸਰਕਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News