ਗਿਆਸਪੁਰਾ ਗੈਸ ਕਾਂਡ : ਕਮੇਟੀ ਦੀ ਬਜਾਏ DC ਨੇ ਸੌਂਪੀ ਰਿਪੋਰਟ, ਹੁਣ ਅਕਤੂਬਰ 'ਚ ਹੋਵੇਗੀ ਕੇਸ ਦੀ ਸੁਣਵਾਈ

Friday, Jul 14, 2023 - 03:43 PM (IST)

ਗਿਆਸਪੁਰਾ ਗੈਸ ਕਾਂਡ : ਕਮੇਟੀ ਦੀ ਬਜਾਏ DC ਨੇ ਸੌਂਪੀ ਰਿਪੋਰਟ, ਹੁਣ ਅਕਤੂਬਰ 'ਚ ਹੋਵੇਗੀ ਕੇਸ ਦੀ ਸੁਣਵਾਈ

ਲੁਧਿਆਣਾ (ਹਿਤੇਸ਼) : ਗਿਆਸਪੁਰਾ 'ਚ ਗੈਸ ਲੀਕ ਦੌਰਾਨ 11 ਲੋਕਾਂ ਦੀ ਮੌਤ ਹੋਣ ਦੇ ਮਾਮਲੇ 'ਚ ਫੈਕਟ ਫਾਈਂਡਿੰਗ ਕਮੇਟੀ ਦੀ ਬਜਾਏ ਡਿਪਟੀ ਕਮਿਸ਼ਨਰ ਵੱਲੋਂ ਐੱਨ. ਜੀ. ਟੀ. (ਨੈਸ਼ਨਲ ਗ੍ਰੀਨ ਟ੍ਰਿਬੀਊਨਲ) ਨੂੰ ਰਿਪੋਰਟ ਪੇਸ਼ ਕੀਤੀ ਗਈ ਹੈ। ਇਸ ਮਾਮਲੇ 'ਚ ਐੱਨ. ਜੀ. ਟੀ. ਵੱਲੋਂ ਪੀ. ਪੀ. ਸੀ. ਬੀ. ਦੇ ਚੇਅਰਮੈਨ ਦੀ ਅਗਵਾਈ 'ਚ ਫੈਕਟ ਫਾਈਂਡਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਸ ਵੱਲੋਂ ਸਾਈਟ ਵਿਜ਼ਿਟ ਕਰਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ, Monday ਤੋਂ ਹੋਵੇਗੀ ਇਹ Timing

ਹੁਣ 30 ਜੂਨ ਨੂੰ ਡੈੱਡਲਾਈਨ ਖ਼ਤਮ ਹੋਣ ਤੋਂ ਬਾਅਦ ਰਿਪੋਰਟ ਫਾਈਨਲ ਨਹੀਂ ਹੋ ਸਕੀ ਅਤੇ 13 ਜੁਲਾਈ ਨੂੰ ਹੋਈ ਸੁਣਵਾਈ ਦੌਰਾਨ ਵੀ ਕਮੇਟੀ ਦੀ ਬਜਾਏ ਡਿਪਟੀ ਕਮਿਸ਼ਨਰ ਵੱਲੋਂ ਰਿਪੋਰਟ ਪੇਸ਼ ਕੀਤੀ ਗਈ। ਇਸ ਦੇ ਮੱਦੇਨਜ਼ਰ ਐੱਨ. ਜੀ. ਟੀ. ਵੱਲੋਂ ਫਿਲਹਾਲ ਮਾਮਲੇ ਨੂੰ ਲੈ ਕੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ, ਜਦੋਂ ਕਿ ਮਾਮਲੇ ਦੀ ਅਗਲੀ ਸੁਣਵਾਈ 13 ਅਕਤੂਬਰ ਲਈ ਫਿਕਸ ਕੀਤੀ ਗਈ ਹੈ।

ਇਹ ਵੀ ਪੜ੍ਹੋ : ਮੌਸਮ ਵਿਭਾਗ ਵੱਲੋਂ ਅਗਲੇ 24 ਘੰਟਿਆਂ ਲਈ ਮੀਂਹ ਦਾ ਅਲਰਟ, ਪੜ੍ਹੋ ਪੂਰੀ ਖ਼ਬਰ
ਕਟਹਿਰੇ 'ਚ ਪੀ. ਪੀ. ਸੀ. ਬੀ.
ਇਸ ਮਾਮਲੇ 'ਚ ਪੀ. ਪੀ. ਸੀ. ਬੀ. ਵੱਲੋਂ ਭਾਵੇਂ ਹੀ ਸੀਵਰੇਜ ਜਾਮ ਹੋਣ ਅਤੇ ਗੈਸ ਦੀ ਨਿਕਾਸੀ ਦਾ ਇੰਤਜ਼ਾਮ ਨਾ ਹੋਣ ਕਾਰਨ ਗੈਸ ਦੀ ਲੀਕੇਜ ਹੋਣ ਦੀ ਗੱਲ ਕਹੀ ਗਈ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੋ ਰਿਪੋਰਟ ਦਿੱਤੀ ਗਈ ਹੈ, ਉਸ 'ਚ ਪੀ. ਪੀ. ਸੀ. ਬੀ. ਨੂੰ ਕਟਹਿਰੇ 'ਚ ਖੜ੍ਹਾ ਕਰ ਦਿੱਤਾ ਗਿਆ ਹੈ। ਇਸ ਰਿਪੋਰਟ 'ਚ ਸੀਵਰੇਜ 'ਚ ਕੈਮੀਕਲ ਵਾਲਾ ਪਾਣੀ ਛੱਡਣ ਕਾਰਨ ਘਾਤਕ ਗੈਸ ਪੈਦਾ ਹੋਣ ਦੀ ਗੱਲ ਕਹੀ ਗਈ ਹੈ। ਇਸ ਨੂੰ ਰੋਕਣ ਤੋਂ ਇਲਾਵਾ ਜ਼ਿੰਮੇਵਾਰ ਇੰਡਸਟਰੀ ਯੂਨਿਟਾਂ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਜ਼ਿੰਮੇਵਾਰੀ ਪੀ. ਪੀ. ਸੀ. ਬੀ. ਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News