ਗਿਆਸਪੁਰਾ ਗੈਸ ਲੀਕ : ਵਿਸ਼ੇਸ਼ DGP ਸ਼ੁਕਲਾ ਵੱਲੋਂ ਲੁਧਿਆਣਾ ’ਚ ਸਥਿਤੀ ਦਾ ਜਾਇਜ਼ਾ, ਕਹੀਆਂ ਅਹਿਮ ਗੱਲਾਂ

05/01/2023 1:34:50 AM

ਚੰਡੀਗੜ੍ਹ/ਲੁਧਿਆਣਾ (ਬਿਊਰੋ) : ਲੁਧਿਆਣਾ ’ਚ ਗਿਆਸਪੁਰਾ ਗੈਸ ਲੀਕ ਘਟਨਾ ਦਾ ਨੋਟਿਸ ਲੈਂਦਿਆਂ ਵਿਸ਼ੇਸ਼ ਡਾਇਰੈਕਟਰ ਜਨਰਲ ਆਫ ਪੁਲਸ (ਡੀ. ਜੀ. ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਪੂਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਲਾਕੇ ਦਾ ਦੌਰਾ ਕੀਤਾ। ਵਿਸ਼ੇਸ਼ ਡੀ. ਜੀ. ਪੀ. ਅਰਪਿਤ ਸ਼ੁਕਲਾ, ਜਿਨ੍ਹਾਂ ਨਾਲ ਡਿਪਟੀ ਕਮਿਸ਼ਨਰ (ਡੀ. ਸੀ.) ਲੁਧਿਆਣਾ ਸੁਰਭੀ ਮਲਿਕ, ਪੁਲਸ ਕਮਿਸ਼ਨਰ (ਸੀ. ਪੀ.) ਲੁਧਿਆਣਾ ਮਨਦੀਪ ਸਿੰਘ ਸਿੱਧੂ ਅਤੇ ਨਗਰ ਨਿਗਮ ਕਮਿਸ਼ਨਰ ਸ਼ੀਨਾ ਅਗਰਵਾਲ ਵੀ ਮੌਜੂਦ ਸਨ, ਨੇ ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਇਹ ਵੀ ਪੜ੍ਹੋ : ਭਾਰਤ-ਪਾਕਿਸਤਾਨ ਸਰਹੱਦ ’ਤੇ BSF ਨੇ 5 ਕਰੋੜ ਰੁਪਏ ਦੀ ਹੈਰੋਇਨ ਕੀਤੀ ਬਰਾਮਦ

ਇਸ ਘਟਨਾ ਨੂੰ ਦਿਲ ਦਹਿਲਾ ਦੇਣ ਵਾਲੀ ਅਤੇ ਮੰਦਭਾਗੀ ਦੱਸਦਿਆਂ ਉਨ੍ਹਾਂ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ ਅਤੇ ਦੋਸ਼ੀ ਦੀ ਭਾਲ ਲਈ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਸ਼ਹਿਰ ’ਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਰ ਕੀਮਤ ’ਤੇ ਬਰਕਰਾਰ ਰੱਖਿਆ ਜਾਵੇਗਾ।

PunjabKesari

ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਾਂਚ ਲਈ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ. ਪੀ. ਸੀ. ਬੀ.) ਦੇ ਮੁੱਖ ਇੰਜੀਨੀਅਰ ਵੱਲੋਂ ਪਹਿਲਾਂ ਹੀ ਮੌਕੇ ਤੋਂ ਨਮੂਨੇ ਲੈ ਲਏ ਗਏ ਹਨ। ਉਨ੍ਹਾਂ ਕਿਹਾ ਕਿ ਐੱਨ. ਡੀ. ਆਰ. ਐੱਫ. ਦੀ ਟੀਮ ਨੂੰ ਬੁਲਾਇਆ ਗਿਆ ਹੈ ਅਤੇ ਨਿਯਮਿਤ ਅੰਤਰਾਲਾਂ ’ਤੇ ਗੈਸ ਦੇ ਪੱਧਰਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਸਾਹਨੇਵਾਲ ਵਿਖੇ ਭਾਰਤੀ ਦੰਡਾਵਲੀ (ਆਈ. ਪੀ. ਸੀ.) ਦੀ ਧਾਰਾ 304 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।


Manoj

Content Editor

Related News