ਚਿੱਟੇ ਦੀ ਓਵਰਡੋਜ਼ ਨੇ ਲਈ 3 ਸਾਲਾ ਬੱਚੇ ਦੇ ਪਿਓ ਦੀ ਜਾਨ

07/19/2019 5:19:53 PM

ਗਿੱਦੜਬਾਹਾ (ਸੰਧਿਆ ਜਿੰਦਲ) - ਸ੍ਰੀ ਮੁਕਤਸਰ ਸਾਹਿਬ ਦੀ ਸੁਬਾਸ਼ ਬਸਤੀ 'ਚ 34 ਸਾਲਾ ਇਕ ਵਿਅਕਤੀ ਦੀ ਚਿੱਟੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਵਿੱਕੀ ਕੁਮਾਰ ਵਜੋਂ ਹੋਈ ਹੈ, ਆਪਣੇ ਪਿੱਛੇ ਬਜ਼ੁਰਗ ਮਾਂ, ਅਪਾਹਿਜ ਪਿਓ, 3 ਸਾਲਾਂ ਦੀ ਮਸੂਮ ਬੱਚੀ ਤੇ ਪਤਨੀ ਨੂੰ ਛੱਡ ਗਿਆ। ਉਸ ਦੀ ਮੌਤ ਤੋਂ ਬਾਅਦ ਪੂਰੇ ਪਰਿਵਾਰ 'ਚ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।

ਮ੍ਰਿਤਕ ਦੇ ਛੋਟੇ ਭਰਾ ਰਾਜੂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਿੱਕੀ ਨਸ਼ੇ ਕਰਨ ਦਾ ਆਦੀ ਸੀ। ਸਿਹਤ ਵਿਗੜਨ ਕਾਰਨ ਉਸ ਦਾ ਇਲਾਜ ਫਰੀਦਕੋਟ ਸ਼ਹਿਰ ਦੇ ਸਿਵਲ ਹਸਪਤਾਲ 'ਚ ਚੱਲ ਰਿਹਾ ਸੀ, ਜਿਥੇ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਦੂਜੇ ਪਾਸੇ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ 'ਚ ਸ਼ਰੇਆਮ ਚਿੱਟੇ ਦੀ ਵਿਕਰੀ ਹੋ ਰਹੀ ਹੈ ਪਰ ਪੁਲਸ ਪ੍ਰਸ਼ਾਸਨ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ।  

rajwinder kaur

This news is Content Editor rajwinder kaur