ਗਿੱਦੜਬਾਹਾ ਪਹੁੰਚੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਲੱਖਾ ਸਿਧਾਣਾ ਬਾਰੇ ਦਿੱਤਾ ਵੱਡਾ ਬਿਆਨ

02/28/2021 6:25:31 PM

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ): ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਅੱਜ ਗਿੱਦੜਬਾਹਾ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕੀਤਾ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਵਿਖੇ ਪਹੁੰਚੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਅਜੇ ਹੋਰ ਲੰਬਾ ਚੱਲੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਇਕਜੁੱਟ ਹੋ ਕਿ ਸੰਘਰਸ਼ ’ਚ ਸਾਥ ਦੇਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਹੁਣ ਦੋ ਜਿੰਮੇਵਾਰੀਆਂ ਹਨ ਹਾੜੀ ਦੀ ਫਸਲ ਵੀ ਸੰਭਾਲਣੀ ਹੈ ਅਤੇ ਸੰਘਰਸ਼ ’ਚ ਵੀ ਯੋਗਦਾਨ ਪਾਉਣਾ ਤੇ ਕਿਸਾਨ ਇਸ ਲਈ ਤਿਆਰ ਹਨ। 

ਇਹ ਵੀ ਪੜ੍ਹੋ ਵਲਟੋਹਾ: ਦੋ ਭੈਣਾਂ ਦੇ ਇਕਲੌਤਾ ਭਰਾ ਦੀ ਸਕੂਲ ਬੱਸ ਹੇਠਾਂ ਆਉਣ ਕਾਰਨ ਮੌਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

ਰਾਕੇਸ਼ ਟਿਕੈਤ ਦੇ ਬਿਆਨਾਂ ਸਬੰਧੀ ਰੁਲਦੂ ਸਿੰਘ ਨੇ ਕਿਹਾ ਕਿ ਜੇਕਰ ਟਰੈਕਟਰਾਂ ਰਾਹੀਂ ਸੰਸਦ ਘੇਰਨ ਜਾਂ ਹੋਰ ਫੈਸਲੇ ਸੰਯੁਕਤ ਮੋਰਚੇ ਵਲੋਂ ਲਏ ਜਾਂਦੇ ਹਨ ਤਾਂ ਸਾਰੀਆਂ ਜਥੇਬੰਦੀਆ ਉਸ ਤੇ ਪਹਿਰਾ ਦੇਣਗੀਆਂ। ਬੀਤੇ ਦਿਨੀਂ ਮਹਿਰਾਜ ਵਿਚ ਲੱਖਾ ਸਿਧਾਣਾ ਦੇ ਹਕ ’ਚ ਹੋਏ ਇਕੱਠ ਸਬੰਧੀ ਰੁਲਦੂ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਦੀ ਨਿੱਜੀ ਰਾਏ ਹੈ ਕਿ ਹੁਣ ਜੋ ਵੀ ਇਕੱਠ ਹੋ ਰਹੇ ਹਨ ਉਹ ਕਿਸਾਨੀ ਸੰਘਰਸ਼ ਦੀ ਹਮਾਇਤ ਵਿਚ ਹੀ ਹਨ। ਉਨ੍ਹਾਂ ਕਿਹਾ ਕਿ ਹੋ ਸਕਦਾ ਕੋਈ ਹੋਰ ਕਿਸਾਨ ਆਗੂ ਇਸ ਰਾਇ ਨਾਲ ਸਹਿਮਤ ਹੋਵੇ ਜਾਂ ਨਾਂ ਪਰ ਉਨ੍ਹਾਂ ਦੀ ਰਾਇ ਕਿ ਲੱਖਾ ਸਿਧਾਣਾ ਨਾਲ ਨੌਜਵਾਨ ਜੁੜੇ ਹਨ ਅਤੇ ਉਸ ਨੂੰ ਸੰਯੁਕਤ ਕਿਸਾਨ ਮੋਰਚੇ ਦੀਆਂ ਜਿਵੇਂ 31 ਜਥੇਬੰਦੀਆਂ ਹਿੱਸਾ ਹਨ, ਉਵੇਂ ਹਿੱਸਾ ਬਣਨਾ ਚਾਹੀਦਾ ਹੈ। ਰੁਲਦੂ ਸਿੰਘ ਮਾਨਸਾ ਨੇ ਵਿਸਥਾਰ ਨਾਲ ਦੱਸਿਆ ਕਿ ਕਿਸ ਤਰ੍ਹਾਂ ਪਹਿਲੇ ਦਿਨ ਤੋਂ ਹੀ ਸਰਕਾਰ ਵੱਲੋ ਅੰਦੋਲਨ ਨੂੰ ਫੇਲ ਕਰਨ ਦੀਆਂ ਸਾਜ਼ਿਸ਼ਾਂ ਚਲ ਰਹੀਆਂ ਹਨ।

ਇਹ ਵੀ ਪੜ੍ਹੋ ਸੰਗਰੂਰ ਦੇ 24 ਸਾਲਾ ਗੁਰਸਿਮਰਤ ਦੀ ਕੈਨੇਡਾ ਵਿਖੇ ਸੜਕ ਹਾਦਸੇ ’ਚ ਮੌਤ, ਪਰਿਵਾਰ ’ਤੇ ਟੁੱਟਿਆ ਦੁੱਖਾਂ ਦਾ ਪਹਾੜ


Shyna

Content Editor

Related News