ਗਿੱਦੜਬਾਹਾ ਦੀ ਸਿਆਸਤ: ਛੋਟੇ ਬਾਦਲ ਸੰਭਾਲਣਗੇ ਵੱਡੇ ਬਾਦਲ ਦੀ ਵਿਰਾਸਤ

Wednesday, Dec 10, 2025 - 08:41 AM (IST)

ਗਿੱਦੜਬਾਹਾ ਦੀ ਸਿਆਸਤ: ਛੋਟੇ ਬਾਦਲ ਸੰਭਾਲਣਗੇ ਵੱਡੇ ਬਾਦਲ ਦੀ ਵਿਰਾਸਤ

ਚੰਡੀਗੜ੍ਹ (ਅੰਕੁਰ ਤਾਂਗੜੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਗਲੀ ਵਿਧਾਨ ਸਭਾ ਚੋਣ ਗਿੱਦੜਬਾਹਾ ਤੋਂ ਲੜਨ ਦਾ ਐਲਾਨ ਕਰ ਕੇ ਪਾਰਟੀ ਵਰਕਰਾਂ ’ਚ ਜੋਸ਼ ਵਧਾ ਦਿੱਤਾ ਹੈ। ਇਹ ਉਹ ਇਤਿਹਾਸਕ ਸੀਟ ਹੈ, ਜਿੱਥੋਂ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਪਹਿਲੀ ਵਾਰ ਵਿਧਾਨ ਸਭਾ ’ਚ ਪਹੁੰਚੇ ਸਨ। ਇਸ ਸੀਟ ’ਤੇ ਸ਼ੁਰੂ ਤੋਂ ਜ਼ਿਆਦਾਤਰ ਬਾਦਲ ਪਰਿਵਾਰ ਦਾ ਦਬਦਬਾ ਰਿਹਾ। 1957 ’ਚ ਵੱਡੇ ਬਾਦਲ ਇੱਥੋਂ ਪਹਿਲੀ ਵਾਰ ਜਿੱਤ ਹਾਸਲ ਕਰ ਕੇ ਵਿਧਾਇਕ ਬਣੇ ਸਨ। ਉਹ ਇੱਥੋਂ ਲਗਾਤਾਰ 5 ਵਾਰ ਵਿਧਾਇਕ ਬਣੇ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਇਹ ਸੀਟ ਆਪਣੇ ਭਤੀਜੇ ਮਨਪ੍ਰੀਤ ਸਿੰਘ ਬਾਦਲ ਨੂੰ ਦਿੱਤੀ, ਜੋ ਚਾਰ ਵਾਰ ਲਗਾਤਾਰ ਜਿੱਤ ਹਾਸਲ ਕਰਦੇ ਰਹੇ। ਬਾਦਲ ਪਰਿਵਾਰ ਦੇ ਚੋਣ ਲੜਨ ਕਰਕੇ ਇਹ ਹਲਕਾ ਹਮੇਸ਼ਾ ‘ਹੌਟ ਸੀਟ’ ’ਚ ਸ਼ੁਮਾਰ ਰਿਹਾ। ਪੰਜਾਬੀ ਦੀ ਮਸ਼ਹੂਰ ਕਹਾਵਤ ਹੈ ‘ਕਦੇ ਦਾਦੇ ਦੀਆਂ, ਕਦੇ ਪੋਤੇ ਦੀਆਂ’ ਪਰ ਇਸ ਹਲਕੇ ’ਚ ‘ਕਦੇ ਤਾਏ ਦੀਆਂ, ਕਦੇ ਭਤੀਜੇ ਦੀਆਂ।’ ਪ੍ਰਕਾਸ਼ ਸਿੰਘ ਬਾਦਲ ਦੀ ਵਿਰਾਸਤ ਨੂੰ ਉਨ੍ਹਾਂ ਦੇ ਭਤੀਜੇ ਮਨਪ੍ਰੀਤ ਸਿੰਘ ਬਾਦਲ ਨੇ ਅੱਗੇ ਵਧਾਇਆ ਤੇ ਹੁਣ ਉਨ੍ਹਾਂ ਦੇ ਫ਼ਰਜ਼ੰਦ ਇਸ ਸੀਟ ’ਤੇ ਚੋਣ ਲੜਨਗੇ।

ਪੜ੍ਹੋ ਇਹ ਵੀ - ਵਿਆਹ 'ਤੇ ਹੋ ਰਿਹਾ ਸੀ Dance! ਅਚਾਨਕ ਵਾਪਰਿਆ ਕੁਝ ਅਜਿਹਾ ਕਿ ਪੈ ਗਿਆ ਚੀਕ-ਚਿਹਾੜਾ (ਵੀਡੀਓ)

ਮਨਪ੍ਰੀਤ ਦੀ ਨਵੀਂ ਪਾਰਟੀ ਨਾਲ ਲੋਕਾਂ ਨੇ ਨਹੀਂ ਪਾਈ ‘ਪ੍ਰੀਤ’
ਚਾਰ ਵਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿੱਤਣ ਵਾਲੇ ਮਨਪ੍ਰੀਤ ਸਿੰਘ ਬਾਦਲ ਨੇ ਪੀਪਲਜ਼ ਪਾਰਟੀ ਆਫ ਪੰਜਾਬ (ਪੀ.ਪੀ.ਪੀ.) ਬਣਾ ਕੇ 2012 ’ਚ ਗਿੱਦੜਬਾਹਾ ਤੇ ਬਠਿੰਡਾ ਦੋਵੇਂ ਹਲਕਿਆਂ ਤੋਂ ਚੋਣ ਲੜੀ ਤਾਂ ਬੁਰੀ ਤਰ੍ਹਾਂ ਹਾਰ ਗਏ। ਗਿੱਦੜਬਾਹਾ ’ਚੋਂ ਉਨ੍ਹਾਂ ਨੂੰ ਸਿਰਫ਼ 31,906 ਵੋਟਾਂ ਹਾਸਲ ਹੋਈਆਂ। ਅਕਾਲੀ ਦਲ ’ਚ ਹੁੰਦਿਆਂ ਵੱਡੇ ਫ਼ਰਕ ਨਾਲ ਜਿੱਤ ਹਾਸਲ ਕਰਨ ਵਾਲੇ ਮਨਪ੍ਰੀਤ ਦੀ ਨਵੀਂ ਪਾਰਟੀ ਨਾਲ ਲੋਕਾਂ ਨੇ ‘ਪ੍ਰੀਤ’ ਨਹੀਂ ਪਾਈ। ਨੌਜਵਾਨ ਚਿਹਰੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 50,305 ਵੋਟਾਂ ਹਾਸਲ ਕਰ ਕੇ ਉਨ੍ਹਾਂ ਨੂੰ ਮਾਤ ਦੇ ਦਿੱਤੀ। 2012 ਤੱਕ ਅਕਾਲੀਆਂ ਦਾ ਗੜ੍ਹ ਮੰਨੀ ਜਾਂਦੀ ਇਸ ਸੀਟ ਨੂੰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫ਼ਤਹਿ ਕਰ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਲਗਾਤਾਰ ਤਿੰਨ ਵਾਰ ਇੱਥੋਂ ਜਿੱਤ ਹਾਸਲ ਕੀਤੀ। 2022 ’ਚ ਪੂਰੇ ਸੂਬੇ ’ਚ ਆਮ ਆਦਮੀ ਪਾਰਟੀ ਦੀ ਹਨੇਰੀ ਦੇ ਬਾਵਜੂਦ ਉਹ ਆਪਣੀ ਸੀਟ ਬਚਾਉਣ ’ਚ ਕਾਮਯਾਬ ਰਹੇ। ਇਸ ਦਾ ਉਨ੍ਹਾਂ ਨੂੰ ‘ਇਨਾਮ’ ਵਜੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਹਾਸਲ ਹੋਈ। ਉਨ੍ਹਾਂ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਟਿਕਟ ਮਿਲੀ ਪਰ ਉਹ ‘ਆਪ’ ਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਕੋਲੋਂ ਹਾਰ ਗਏ।

ਪੜ੍ਹੋ ਇਹ ਵੀ - ਮਾਤਾ-ਪਿਤਾ ਦੇ ਵਿਚਾਲੇ ਸੁੱਤੇ ਜਵਾਕ ਦੀ ਦਰਦਨਾਕ ਮੌਤ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਜ਼ਿਮਨੀ ਚੋਣ ’ਚ ‘ਸ਼ਰੀਕ’ ਨਾਲ ਮੁਕਾਬਲਾ ਹੁੰਦਾ-ਹੁੰਦਾ ਰਹਿ ਗਿਆ
2024 ’ਚ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲੋਕ ਸਭਾ ਮੈਂਬਰ ਬਣਨ ਮਗਰੋਂ ਜ਼ਿਮਨੀ ਚੋਣ ਕਰਵਾਉਣ ਦਾ ਵਕਤ ਆਇਆ ਤਾਂ ਸੁਖਬੀਰ ਸਿੰਘ ਬਾਦਲ ਦੀ ਸੱਜੀ ਬਾਂਹ ਮੰਨੇ ਜਾਂਦੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਨਾਲ ਇਸ ਖਿੱਤੇ ’ਚ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਸੀ। ਸਿੰਘ ਸਾਹਿਬਾਨ ਵੱਲੋਂ ਪਾਰਟੀ ਪ੍ਰਧਾਨ ਨੂੰ ਤਨਖ਼ਾਹੀਆ ਕਰਾਰ ਦਿੱਤੇ ਹੋਣ ਕਾਰਨ ਕਿਸੇ ਤਰ੍ਹਾਂ ਦੀਆਂ ਸਿਆਸੀ ਗਤੀਵਿਧੀਆਂ ’ਤੇ ਪਾਬੰਦੀ ਦੇ ਮੱਦੇਨਜ਼ਰ ਇਹ ਚੋਣ ਨਾ ਲੜਨ ਦਾ ਫ਼ੈਸਲਾ ਕੀਤਾ ਗਿਆ। ਉਦੋਂ ਇਸ ਗੱਲ ਦੀ ਪੂਰੀ ਸੰਭਾਵਨਾ ਸੀ ਕਿ ਪਾਰਟੀ ਪ੍ਰਧਾਨ ਖ਼ੁਦ ਚੋਣ ਲੜਨਗੇ। ਦੂਜੇ ਪਾਸੇ ਭਾਜਪਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਮੈਦਾਨ ’ਚ ਸਨ, ਜਿਸ ਕਾਰਨ ਲੋਕਾਂ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹੋਈਆਂ ਸਨ ਕਿ ਦੋਵੇਂ ਸਿਆਸੀ ਸ਼ਰੀਕਾਂ ’ਚੋਂ ਕੌਣ ਬਾਜ਼ੀ ਮਾਰੇਗਾ। 2027 ’ਚ ਦੋਵੇਂ ਚਚੇਰੇ ਭਰਾਵਾਂ ਦੇ ਆਹਮੋ-ਸਾਹਮਣੇ ਹੋਣ ਦੀ ਪੂਰੀ ਸੰਭਾਵਨਾ ਹੈ ਕਿਉਂਕਿ ਮਨਪ੍ਰੀਤ ਸਿੰਘ ਬਾਦਲ ਤੋਂ ਇਲਾਵਾ ਹੋਰ ਕੋਈ ਅਜਿਹਾ ਦਾਅਵੇਦਾਰ ਨਹੀਂ ਹੈ ਜਿਸ ’ਤੇ ਭਾਜਪਾ ਰਿਸਕ ਲੈ ਸਕੇ। ਇਸ ਲਈ ਪੂਰੇ ਸੂਬੇ ਦੀਆਂ ਨਜ਼ਰਾਂ ਇਸ ਸੀਟ ’ਤੇ ਲੱਗੀਆਂ ਹੋਣਗੀਆਂ ਕਿਉਂਕਿ ਅਜਿਹਾ ਪਹਿਲੀ ਵਾਰ ਹੋਵੇਗਾ ਜਦੋਂ ਬਾਦਲ ਪਰਿਵਾਰ ਦੇ ਦੋ ਮੈਂਬਰ ਇਕ-ਦੂਜੇ ਖ਼ਿਲਾਫ਼ ਚੋਣ ਮੈਦਾਨ ’ਚ ਹੋਣਗੇ। ਹੁਣ ਜਦੋਂ ਪ੍ਰਧਾਨ ਨੇ ਖ਼ੁਦ ਇਸ ਹਲਕੇ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ ਤਾਂ ਪਾਰਟੀ ਕੇਡਰ ’ਚ ਜੋਸ਼ ਦੀ ਲਹਿਰ ਦਾ ਸੰਚਾਰ ਹੋਇਆ ਹੈ।

ਪੜ੍ਹੋ ਇਹ ਵੀ - ਹੁਣ ਪੈਣੀ ਹੱਡ ਚੀਰਵੀਂ ਠੰਡ! ਕੱਢ ਲਓ ਵਾਧੂ ਰਜਾਈਆਂ, ਕਈ ਸੂਬਿਆਂ ਲਈ ਅਲਰਟ ਜਾਰੀ 

2012 ’ਚ ਵੀ ਬਾਦਲ ਪਰਿਵਾਰ ਦੇ ਤਿੰਨ ਮੈਂਬਰਾਂ ’ਚ ਹੋਇਆ ਸੀ ਮੁਕਾਬਲਾ
2012 ਦੀਆਂ ਵਿਧਾਨ ਸਭਾ ਚੋਣਾਂ ’ਚ ਵੀ ਬਾਦਲ ਪਰਿਵਾਰ ਦੇ ਤਿੰਨ ਮੈਂਬਰਾਂ ’ਚ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲਿਆ ਸੀ। ਉਦੋਂ ਪ੍ਰਕਾਸ਼ ਸਿੰਘ ਬਾਦਲ, ਮਹੇਸ਼ਇੰਦਰ ਸਿੰਘ ਬਾਦਲ ਤੇ ਗੁਰਦਾਸ ਸਿੰਘ ਬਾਦਲ ਇਕ-ਦੂਜੇ ਖ਼ਿਲਾਫ਼ ਚੋਣ ਮੈਦਾਨ ’ਚ ਸਨ। ਇਨ੍ਹਾਂ ’ਚੋਂ ਪ੍ਰਕਾਸ਼ ਸਿੰਘ ਬਾਦਲ ਨੇ ਬਾਜ਼ੀ ਮਾਰ ਲਈ ਸੀ। 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸੁਖਬੀਰ ਸਿੰਘ ਬਾਦਲ ਤੇ ਮਨਪ੍ਰੀਤ ਸਿੰਘ ਬਾਦਲ ਦਰਮਿਆਨ ਬੜਾ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲੇਗਾ।

ਅਕਸਰ ਮਿਲਦੀ ਰਹੀ ਹੈ ਚੁਣੌਤੀ
ਇਸ ਸੀਟ ਤੋਂ ਅਕਸਰ ਸੁਖਬੀਰ ਸਿੰਘ ਬਾਦਲ ਨੂੰ ਚੋਣ ਲੜਨ ਦੀ ਚੁਣੌਤੀ ਮਿਲੀ ਹੈ। 2024 ਦੀ ਜ਼ਿਮਨੀ ਚੋਣ ਦੌਰਾਨ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਤੋਂ ਚੋਣ ਲੜਨ ਦੀ ਚੁਣੌਤੀ ਦਿੱਤੀ ਸੀ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਉਨ੍ਹਾਂ ਨੂੰ ਕਈ ਵਾਰ ਚੋਣ ਲੜਨ ਦੀ ਚੁਣੌਤੀ ਦਿੱਤੀ ਸੀ। ਗਿੱਦੜਬਾਹਾ ਮੁੱਖ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਗੜ੍ਹ ਰਿਹਾ ਹੈ। ਸੁਖਬੀਰ ਸਿੰਘ ਬਾਦਲ ਲਈ ਆਪਣੀ ਇਸ ਪਿਤਾਪੁਰਖੀ ਸੀਟ ਦੀ ਲਾਜ ਰੱਖਣਾ ਬਹੁਤ ਵੱਡੀ ਚੁਣੌਤੀ ਵੀ ਹੈ। ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਸਾਥ ਛੱਡਣ ਤੋਂ ਬਾਅਦ ਪਾਰਟੀ ਕੋਲ ਕੋਈ ਅਜਿਹਾ ਚਿਹਰਾ ਨਹੀਂ ਸੀ, ਜਿਸ ਨੂੰ ਇੱਥੋਂ ਚੋਣ ਮੈਦਾਨ ’ਚ ਉਤਾਰਿਆ ਜਾ ਸਕੇ। ਪਹਿਲੀ ਵਾਰ ਇਸ ਹਲਕੇ ਤੋਂ ਚੋਣ ਲੜਨ ਕਰਕੇ ਉਨ੍ਹਾਂ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ।

ਪੜ੍ਹੋ ਇਹ ਵੀ - ਠੰਡ ਕਾਰਨ ਬਦਲਿਆ ਸਕੂਲਾਂ ਦਾ ਸਮਾਂ! ਹੁਣ ਇਸ ਸਮੇਂ ਲੱਗਣਗੀਆਂ ਕਲਾਸਾਂ, ਇਸ ਸੂਬੇ 'ਚ ਜਾਰੀ ਹੋਏ ਹੁਕਮ

2012 ’ਚ ਵੀ ਬਾਦਲ ਪਰਿਵਾਰ ਦੇ ਤਿੰਨ ਮੈਂਬਰਾਂ ’ਚ ਹੋਇਆ ਸੀ ਮੁਕਾਬਲਾ
2012 ਦੀਆਂ ਵਿਧਾਨ ਸਭਾ ਚੋਣਾਂ ’ਚ ਵੀ ਬਾਦਲ ਪਰਿਵਾਰ ਦੇ ਤਿੰਨ ਮੈਂਬਰਾਂ ’ਚ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲਿਆ ਸੀ। ਉਦੋਂ ਪ੍ਰਕਾਸ਼ ਸਿੰਘ ਬਾਦਲ, ਮਹੇਸ਼ਇੰਦਰ ਸਿੰਘ ਬਾਦਲ ਤੇ ਗੁਰਦਾਸ ਸਿੰਘ ਬਾਦਲ ਇਕ-ਦੂਜੇ ਖ਼ਿਲਾਫ਼ ਚੋਣ ਮੈਦਾਨ ’ਚ ਸਨ। ਇਨ੍ਹਾਂ ’ਚੋਂ ਪ੍ਰਕਾਸ਼ ਸਿੰਘ ਬਾਦਲ ਨੇ ਬਾਜ਼ੀ ਮਾਰ ਲਈ ਸੀ। 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸੁਖਬੀਰ ਸਿੰਘ ਬਾਦਲ ਤੇ ਮਨਪ੍ਰੀਤ ਸਿੰਘ ਬਾਦਲ ਦਰਮਿਆਨ ਬੜਾ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲੇਗਾ।

ਲੰਬੀ ’ਚ ਅਗਲਾ ਉਮੀਦਵਾਰ ਕਿਹੜਾ, ਸਭ ਦੀਆਂ ਟਿਕੀਆਂ ਨਜ਼ਰਾਂ
ਪ੍ਰਕਾਸ਼ ਸਿੰਘ ਬਾਦਲ 1997 ਤੋਂ 2022 ਤੱਕ ਲਗਾਤਾਰ ਪੰਜ ਵਾਰ ਲੰਬੀ ਹਲਕੇ ਤੋਂ ਜਿੱਤ ਹਾਸਲ ਕਰਦੇ ਰਹੇ। ਆਪਣੀ ਆਖ਼ਰੀ ਚੋਣ ’ਚ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਕੋਲੋਂ ਹਾਰ ਗਏ ਸਨ। ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਉੱਤਰਾਧਿਕਾਰੀ ਮੰਨੇ ਜਾਣ ਵਾਲੇ ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਇਸ ਸੂਰਤ ’ਚ ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹੋਈਆਂ ਹਨ ਕਿ ਲੰਬੀ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਕੌਣ ਹੋਵੇਗਾ।

ਪੜ੍ਹੋ ਇਹ ਵੀ - ਖ਼ੁਸ਼ਖ਼ਬਰੀ: ਨਵੇਂ ਸਾਲ ਤੋਂ ਵਧੇਗੀ ਮੁਲਾਜ਼ਮਾਂ ਦੀ ਤਨਖ਼ਾਹ! ਇਸ ਸੂਬਾ ਸਰਕਾਰ ਨੇ ਕਰ 'ਤਾ ਐਲਾਨ

ਸੁਖਬੀਰ ਬਾਦਲ ਦੇ ਜਲਾਲਾਬਾਦ ਹੁੰਦਿਆਂ ਬੜੇ ਦਿਲਚਸਪ ਰਹੇ ਨਤੀਜੇ
ਸੁਖਬੀਰ ਸਿੰਘ ਬਾਦਲ ਦੇ ਜਲਾਲਾਬਾਦ ਹਲਕੇ ’ਚ ਹੁੰਦਿਆਂ ਚੋਣ ਨਤੀਜੇ ਬੜੇ ਦਿਲਚਸਪ ਰਹੇ। 2019 ਦੀਆਂ ਜ਼ਿਮਨੀ ਚੋਣਾਂ ’ਚ ਜਲਾਲਾਬਾਦ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਕੇ ਸਿਰਫ਼ 5,836 ਵੋਟਾਂ ਹਾਸਲ ਕਰਨ ਵਾਲੇ ਜਗਦੀਪ ਗੋਲਡੀ ਕੰਬੋਜ ਨੇ 2022 ’ਚ ਤਕਰੀਬਨ 30 ਹਜ਼ਾਰ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਸੁਖਬੀਰ ਸਿੰਘ ਬਾਦਲ ਨੂੰ ਹਰਾ ਦਿੱਤਾ ਸੀ। 2009 ਦੀਆਂ ਚੋਣਾਂ ਉਨ੍ਹਾਂ ਨੇ ਇਕ ਲੱਖ ਤੋਂ ਵੱਧ ਵੋਟਾਂ ਹਾਸਲ ਕਰ ਕੇ ਜਿੱਤੀ ਜਦਕਿ ਕਾਂਗਰਸ ਦੇ ਉਮੀਦਵਾਰ ਹੰਸ ਰਾਜ ਜੋਸਨ ਨੂੰ ਸਿਰਫ਼ 26,458 ਵੋਟਾਂ ਮਿਲੀਆਂ। 2017 ’ਚ ਸੁਖਬੀਰ ਸਿੰਘ ਬਾਦਲ ਨੇ 75,271 ਵੋਟਾਂ ਹਾਸਲ ਕਰ ਕੇ ਭਗਵੰਤ ਮਾਨ ਤੇ ਰਵਨੀਤ ਸਿੰਘ ਬਿੱਟੂ ਨੂੰ ਹਰਾ ਦਿੱਤਾ ਸੀ। ਭਗਵੰਤ ਮਾਨ ਨੂੰ ਉਦੋਂ 56,771 ਵੋਟਾਂ ਮਿਲੀਆਂ ਜਦਕਿ ਰਵਨੀਤ ਸਿੰਘ ਬਿੱਟੂ ਨੂੰ 31,539 ਵੋਟਾਂ ਹਾਸਲ ਹੋਈਆਂ। ਹੁਣ ਜਲਾਲਾਬਾਦ ’ਚ ਅਕਾਲੀ ਦਲ ਦੇ ਅਗਲੇ ਉਮੀਦਵਾਰ ’ਤੇ ਵੀ ਸਭ ਦੀਆਂ ਨਜ਼ਰਾਂ ਹੋਣਗੀਆਂ।

ਪੜ੍ਹੋ ਇਹ ਵੀ - ਮਹਿੰਗੀ ਹੋਈ ਬਿਜਲੀ! ਇਸ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ 'ਤੇ ਲੱਗੇਗਾ ਵੱਡਾ ਝਟਕਾ


author

rajwinder kaur

Content Editor

Related News