ਗਿੱਦੜਬਾਹਾ : ਚੋਰੀ ਦੇ ਸ਼ੱਕ ’ਚ ਲੋਕਾਂ ਨੇ ਨੌਜਵਾਨ ’ਤੇ ਢਾਹਿਆ ਤਸ਼ੱਦਦ, ਕੀਤੀ ਕੁੱਟਮਾਰ
Friday, Nov 29, 2019 - 02:22 PM (IST)

ਗਿੱਦੜਬਾਹਾ (ਬੇਦੀ) – ਗਿੱਦੜਬਾਹਾ ਦੇ ਬਾਦਲ ਰੋਡ ’ਤੇ ਲੋਕਾਂ ਵਲੋਂ ਇਕ ਨੌਜਵਾਨ ਨੂੰ ਚੋਰ ਸਮਝ ਲੈਣ ’ਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਂਚ ਦੌਰਾਨ ਚੋਰ ਨਾ ਪਾਏ ਜਾਣ ’ਤੇ ਲੋਕਾਂ ਨੇ ਉਸ ਨੂੰ ਛੱਡ ਵੀ ਦਿੱਤਾ। ਨੌਜਵਾਨ ਦੇ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਬਹੁਤ ਵਾਇਰਲ ਹੋ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਗਿੱਦੜਬਾਹਾ ਦੀ ਪੁਲਸ ਨੇ ਜਦੋਂ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਨੌਜਵਾਨ ਚੋਰ ਨਹੀਂ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਾ ਕਿ ਨੌਜਵਾਨ ਮੋਟਰਸਾਈਕਲ ਚੋਰੀ ਕਰਨ ਆਇਆ ਹੈ, ਜਿਸ ਦੇ ਸ਼ੱਕ ਦੇ ਆਧਾਰ ’ਤੇ ਉਨ੍ਹਾਂ ਨੇ ਉਸ ਦੀ ਕੁੱਟਮਾਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਬੇਕਸੂਰ ਪਾਏ ਜਾਣ ’ਤੇ ਉਨ੍ਹਾਂ ਨੇ ਉਸ ਨੂੰ ਛੱਡ ਦਿੱਤਾ। ਲੋਕਾਂ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਨੇ ਦੱਸਿਆ ਕਿ ਉਹ ਵਿਆਹ ਸਮਾਗਮ ’ਚ ਸ਼ਾਮਲ ਹੋਣ ਲਈ ਗਿਆ ਸੀ। ਸਮਾਗਮ ਖਤਮ ਹੋਣ ਤੋਂ ਬਾਅਦ ਜਦੋਂ ਉਹ ਵਾਪਸ ਪਿੰਡ ਰਾਇਕੇ ਕਲਾਂ ਜਾ ਰਿਹਾ ਸੀ ਤਾਂ ਲੋਕਾਂ ਨੇ ਉਸ ਨੂੰ ਚੋਰ ਮੋਟਰਸਾਈਕਲ ਚੋਰੀ ਕਰਨ ਵਾਲਾ ਚੋਰ ਸਮਝ ਲਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਦੇ ਹੱਥ ਅਤੇ ਪੈਰ ਬੰਨ੍ਹ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ।