ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਮੌਕੇ ਲੋਕਾਂ ਨੂੰ ਮਿਲਿਆ ਖ਼ਾਸ ਤੋਹਫ਼ਾ (ਵੇਖੋ ਵੀਡੀਓ)
Wednesday, Feb 12, 2025 - 02:45 PM (IST)
![ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਮੌਕੇ ਲੋਕਾਂ ਨੂੰ ਮਿਲਿਆ ਖ਼ਾਸ ਤੋਹਫ਼ਾ (ਵੇਖੋ ਵੀਡੀਓ)](https://static.jagbani.com/multimedia/2025_2image_14_43_554308542machiwara.jpg)
ਮਾਛੀਵਾੜਾ ਸਾਹਿਬ (ਵਿਪਨ): ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਨਿਵੇਕਲੀ ਪਹਿਲ ਕਦਮੀ ਕਰਦਿਆਂ ਨਗਰ ਕੌਂਸਲ ਵਿਚ ‘ਸਿੰਗਲ ਵਿੰਡੋ’ ਦੀ ਸ਼ੁਰੂਆਤ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਨੂੰ ਜਲਦ ਮਿਲਣਗੇ 1100-1100 ਰੁਪਏ!
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਨੇ ਦੱਸਿਆ ਕਿ ਇਸ ਸਿੰਗਲ ਵਿੰਡੋ ਖੋਲ੍ਹਣ ਦਾ ਮੁੱਖ ਉਦੇਸ਼ ਲੋਕਾਂ ਨੂੰ ਦਫ਼ਤਰ ਦੀ ਖੱਜਲ ਖੁਆਰੀ ਤੋਂ ਮੁਕਤ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਸਿੰਗਲ ਵਿੰਡੋ ਵਿਚ ਤਾਇਨਾਤ ਨਗਰ ਕੌਂਸਲ ਕਰਮਚਾਰੀ ਦਫ਼ਤਰ ਵਿਚ ਕੰਮ ਕਰਵਾਉਣ ਲਈ ਆਉਂਦੇ ਹਰੇਕ ਵਿਅਕਤੀ ਦਾ ਨਾਮ ਅਤੇ ਉਸਦੀ ਜੋ ਸਮੱਸਿਆ ਜਾਂ ਕੰਮ ਹੈ ਉਹ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ਦੀ ਸਮੱਸਿਆ ਲਈ ਜੋ ਕੰਮ ਹੋਵੇਗਾ, ਸਬੰਧਿਤ ਦਫ਼ਤਰ ਦੀ ਜਿੰਮੇਵਾਰੀ ਹੋਵੇਗੀ ਕਿ ਪਾਬੰਦ ਸਮੇਂ ਵਿਚ ਇਸਦਾ ਨਿਪਟਾਰਾ ਕਰ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਇਆ ਜਾਵੇ।
ਪ੍ਰਧਾਨ ਕੁੰਦਰਾ ਨੇ ਕਿਹਾ ਕਿ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਨਿਰਦੇਸ਼ ਹਨ ਕਿ ਸ਼ਹਿਰ ਵਾਸੀਆਂ ਨੂੰ ਆਪਣੇ ਕੰਮ ਕਰਵਾਉਣ ਵਿਚ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਵੀ ਕਰਮਚਾਰੀਆਂ ਨੂੰ ਨਿਰਦੇਸ਼ ਹਨ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਖੱਜਲ ਖੁਆਰ ਨਾ ਕੀਤਾ ਜਾਵੇ ਬਲਕਿ ਪਹਿਲ ਦੇ ਅਧਾਰ ’ਤੇ ਉਨ੍ਹਾਂ ਦੇ ਕੰਮ ਕੀਤੇ ਜਾਣ। ਪ੍ਰਧਾਨ ਕੁੰਦਰਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੋਲ੍ਹੀ ਗਈ ਸਿੰਗਲ ਵਿੰਡੋ ਲੋਕਾਂ ਲਈ ਵਰਦਾਨ ਸਾਬਿਤ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਿਧਾਇਕਾਂ ਨੂੰ ਕੇਜਰੀਵਾਲ ਦੀ 'ਨਸੀਹਤ', ਜਾਣੋ ਮੀਟਿੰਗ 'ਚ ਕੀ ਕੁਝ ਆਖਿਆ
ਉੱਥੇ ਹੀ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਸਿੰਗਲ ਵਿੰਡੋ ਦਾ ਉਦਘਾਟਨ ਕੀਤਾ ਅਤੇ ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਹਿਰ ਵਾਸੀ ਨੂੰ ਕਿਸੇ ਕੰਮ ਲਈ ਖੱਜਲ ਖੁਆਰ ਨਾ ਹੋਣਾ ਪਵੇ ਉਨ੍ਹਾਂ ਦੇ ਸਹੂਲਤ ਲਈ ਇਹ ਸਿੰਗਲ ਵਿੰਡੋ ਖੋਲ੍ਹੀ ਗਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਹ ਫਰਜ਼ ਹੈ ਕਿ ਆਪਣੇ ਇਲਾਕੇ ਵਿਚ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿੰਗਲ ਵਿੰਡੋ ਇਲਾਕੇ ਲਈ ਇਕ ਵਰਦਾਨ ਸਾਬਤ ਹੋਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8