ਨੌਕਰੀਆਂ ਦੀ ਭਾਲ ਕਰ ਰਹੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਮਾਨ ਸਰਕਾਰ
Thursday, Sep 21, 2023 - 12:55 PM (IST)
ਜਲੰਧਰ (ਧਵਨ) : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਜਲਦੀ ਹੀ ਇਕ ਪੋਰਟਲ ਬਣਾਉਣ ਜਾ ਰਹੀ ਹੈ, ਜਿੱਥੋਂ ਨੌਜਵਾਨਾਂ ਨੂੰ ਲੋੜੀਂਦੀਆਂ ਨੌਕਰੀਆਂ ਬਾਰੇ ਸਾਰੀ ਜਾਣਕਾਰੀ ਮਿਲ ਸਕੇਗੀ। ਉਨ੍ਹਾਂ ਅੱਜ ਕਿਹਾ ਕਿ ਪੰਜਾਬ ’ਚ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਵੱਲ ਧਿਆਨ ਨਹੀਂ ਦਿੱਤਾ ਸੀ, ਜਿਸ ਕਾਰਨ ਨੌਜਵਾਨਾਂ ਨੇ ਵਿਦੇਸ਼ਾਂ ਵੱਲ ਰੁਖ਼ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਸੱਤਾ ’ਚ ਆਉਂਦਿਆਂ ਹੀ ਸਭ ਤੋਂ ਪਹਿਲਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਕੰਮ ਸ਼ੁਰੂ ਕੀਤਾ ਅਤੇ ਹਰ ਹਫ਼ਤੇ ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ।
ਇਹ ਵੀ ਪੜ੍ਹੋ : ਝੋਨੇ ਦੀ ਫ਼ਸਲ ਪੱਕਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ
ਉਨ੍ਹਾਂ ਕਿਹਾ ਕਿ ਹੁਣ ਨੌਜਵਾਨਾਂ ਨੂੰ ਉਨ੍ਹਾਂ ਕੰਪਨੀਆਂ ਬਾਰੇ ਵੀ ਜਾਣਕਾਰੀ ਮਿਲੇਗੀ ਜਿੱਥੇ ਨੌਕਰੀ ਦੇ ਮੌਕੇ ਉਪਲਬਧ ਹੋਣਗੇ। ਪੰਜਾਬ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਪ੍ਰਾਈਵੇਟ ਸੈਕਟਰ ਵਿਚ ਨੌਕਰੀਆਂ ਬਾਰੇ ਵੀ ਪੂਰੀ ਜਾਣਕਾਰੀ ਦੇਣਾ ਚਾਹੁੰਦੀ ਹੈ। ਬਲਕਾਰ ਸਿੰਘ ਨੇ ਕਿਹਾ ਕਿ ਜੇਕਰ ਪੰਜਾਬੀ ਨੌਜਵਾਨਾਂ ਨੂੰ ਸੂਬੇ ਵਿਚ ਨੌਕਰੀਆਂ ਮਿਲਣ ਲੱਗ ਜਾਣ ਤਾਂ ਉਨ੍ਹਾਂ ਦਾ ਵਿਦੇਸ਼ ਜਾਣ ਦਾ ਝੁਕਾਅ ਘੱਟ ਜਾਵੇਗਾ। ਮੁੱਖ ਮੰਤਰੀ ਵਾਰ-ਵਾਰ ਕਹਿ ਰਹੇ ਹਨ ਕਿ ਉਹ ਸੂਬੇ ਵਿਚ ਹੀ ਆਪਣੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ ਚਾਹੁੰਦੇ ਹਨ।
ਇਹ ਵੀ ਪੜ੍ਹੋ : ਸਰਕਾਰ-ਵਪਾਰੀ ਮਿਲਣੀ ’ਚ ਮਿਲੇ ਫੀਡਬੈਕ ਮਗਰੋਂ ਵੱਡਾ ਕਦਮ ਚੁੱਕਣ ਦੀ ਰੌਂਅ 'ਚ ਪੰਜਾਬ ਸਰਕਾਰ
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਦਿੱਤੀਆਂ ਜਾ ਰਹੀਆਂ ਹਨ। ਪਿਛਲੀਆਂ ਸਰਕਾਰਾਂ ਨੇ ਭਾਈ-ਭਤੀਜਾਵਾਦ ਦੇ ਆਧਾਰ ’ਤੇ ਨੌਕਰੀਆਂ ਦਿੱਤੀਆਂ ਸਨ। ਪਹਿਲਾਂ ਪੈਸਾ ਬਹੁਤ ਜ਼ਰੂਰੀ ਹੁੰਦਾ ਸੀ ਅਤੇ ਨੌਜਵਾਨ ਅਤੇ ਉਨ੍ਹਾਂ ਦੇ ਮਾਪੇ ਬੜੀ ਮੁਸ਼ਕਲ ਨਾਲ ਪੈਸੇ ਦਾ ਪ੍ਰਬੰਧ ਕਰ ਕੇ ਸਿਆਸਤਦਾਨਾਂ ਨੂੰ ਦਿੰਦੇ ਸਨ ਪਰ ਹੁਣ ਅਜਿਹਾ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ’ਤੇ ਤਿੱਖੀ ਨਜ਼ਰ ਰੱਖ ਰਹੇ ਹਨ।
ਇਹ ਵੀ ਪੜ੍ਹੋ : ਕੈਨੇਡਾ ਤੋਂ ਰੂਹ ਕੰਬਾਊ ਖ਼ਬਰ: ਜਨਮ ਦਿਨ ਵਾਲੇ ਦਿਨ ਟਰਾਲੇ 'ਚ ਸੜ ਗਿਆ ਪੰਜਾਬੀ ਨੌਜਵਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8